Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 12, 2026

ਲਾਇਨਜ਼ ਕਲੱਬ ਜਲੰਧਰ ਸੇਵਕ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮੀਪੁਰ ਵਿੱਚ ਬੱਚਿਆਂ ਨੂੰ ਸਰਦੀ ਦੇ ਕੱਪੜੇ ਵੰਡੇ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ: ਲਾਇਨਜ਼ ਕਲੱਬ ਜਲੰਧਰ ਸੇਵਕ ਵੱਲੋਂ ਪ੍ਰਧਾਨ ਲਾਇਨ ਰੰਜਨਾ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਮੀਪੁਰ ਵਿੱਚ ਇੱਕ ਵਿਸ਼ੇਸ਼ ਸੇਵਾ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਸਰਦੀ ਤੋਂ ਬਚਾਅ ਲਈ ਸਵੈਟਰ, ਜੁਰਾਬਾਂ ਤੇ ਜੈਕਟ ਵੰਡੀਆਂ ਗਈਆਂ। ਸਕੂਲ ਦੇ ਕਰਮਚਾਰੀਆਂ ਨੂੰ ਵੀ ਜੈਕਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਬੱਚਿਆਂ ਅਤੇ ਸਟਾਫ਼ ਲਈ ਭੋਜਨ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਜਿਸ ਨਾਲ ਸਭ ਨੇ ਸਾਂਝ ਪਾਈ।

ਇਸ ਮੌਕੇ ਪੂਰਵ ਗਵਰਨਰ ਲਾਇਨ ਕੁਲਦੀਪ ਸਿੰਘ ਜੀ ਨੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਸਿੱਖਿਆ ਹੀ ਉਹ ਬੁਨਿਆਦ ਹੈ ਜੋ ਉਨ੍ਹਾਂ ਨੂੰ ਉੱਚੇ ਅਹੁਦਿਆਂ ਤੱਕ ਲੈ ਜਾ ਸਕਦੀ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਤਿਆਰ ਕਰਦੀ ਹੈ। ਉਨ੍ਹਾਂ ਨੇ ਸਮਾਰੋਹ ਦੌਰਾਨ ਲਾਇਨ ਰਜਿੰਦਰ ਮੈਗੀ ਨੂੰ ਪਿਨ ਲਗਾ ਕੇ ਸਨਮਾਨਿਤ ਵੀ ਕੀਤਾ।

ਇਸ ਸਮਾਗਮ ਵਿੱਚ ਲਾਇਨ ਗੁਰਚਰਨ ਸਿੰਘ ਟੱਕਰ, ਨਰੀਂਦਰ ਸਿੰਘ, ਆਕਾਸ਼ਦੀਪ, ਡਾ. ਰਾਕੇਸ਼ ਸ਼ਰਮਾ, ਰਜਿੰਦਰ ਮੈਗੀ ਅਤੇ ਸਕੂਲ ਦੇ ਅਧਿਆਪਕਾਂ ਨੇ ਵਧ-ਚੜ੍ਹ ਕੇ ਭਾਗ ਲਿਆ ਅਤੇ ਮਨੁੱਖੀ ਸੇਵਾ ਦੇ ਇਸ ਜਤਨ ਨੂੰ ਸਫਲ ਬਣਾਇਆ।

ਲਾਇਨਜ਼ ਕਲੱਬ ਵੱਲੋਂ ਕੀਤੀ ਗਈ ਇਹ ਸੇਵਾ ਸਕੂਲ ਪ੍ਰਭੰਧਕ ਸਮਿਤੀ ਅਤੇ ਪਿੰਡ ਵਾਸੀਆਂ ਵੱਲੋਂ ਖੂਬ ਪ੍ਰਸ਼ੰਸਾ ਦਾ ਵਿਸ਼ਾ ਬਣੀ।

Vinkmag ad
Share Our Daily Posts

News Desk

Read Previous

ਪੰਜਾਬ ਬਚਾਓ ਮੋਰਚਾ ਮੁਖੀ ਤੇਜਸਵੀ ਮਿੰਹਾਸ ਗ੍ਰਿਫਤਾਰ, ਅਦਾਲਤ ਤੋਂ ਮਿਲੀ ਜ਼ਮਾਨਤ — ਅੰਕੁਰ ਨਰੂਲਾ ਖਿਲਾਫ਼ ਪ੍ਰਦਰਸ਼ਨ ਮਾਮਲੇ ਨੇ ਫਿਰ ਪਕੜੀ ਰਫ਼ਤਾਰ

Read Next

ਵਰਿਆਣਾ ਜੋਨ ‘ਚ ਚੋਣੀ ਪੋਸਟਰਾਂ ਦਾ ਵਿਵਾਦ—ਪੁਲਿਸ ਵੱਲੋਂ 4 ਔਰਤਾਂ ਸਮੇਤ 7 ਲੋਕ ਕਾਬੂ, ਲੋਕਾਂ ਵੱਲੋਂ ਥਾਣੇ ਦਾ ਘੇਰਾਓ