Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਵਰਿਆਣਾ ਜੋਨ ‘ਚ ਚੋਣੀ ਪੋਸਟਰਾਂ ਦਾ ਵਿਵਾਦ—ਪੁਲਿਸ ਵੱਲੋਂ 4 ਔਰਤਾਂ ਸਮੇਤ 7 ਲੋਕ ਕਾਬੂ, ਲੋਕਾਂ ਵੱਲੋਂ ਥਾਣੇ ਦਾ ਘੇਰਾਓ

ਜਲੰਧਰ ਕੰਵਲਜੀਤ ਸਿੰਘ ਮੱਕੜ – ਜਲੰਧਰ: ਜ਼ਿਲਾ ਪਰਿਸ਼ਦ ਚੋਣਾਂ ਦੀਆਂ ਸਰਗਰਮੀਆਂ ਵਿਚ ਤੀਬਰਤਾ ਆਉਣ ਨਾਲ ਵਰਿਆਣਾ ਜੋਨ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ, ਲੋਕ ਆਪਣੇ ਉਮੀਦਵਾਰ ਦੇ ਹੱਕ ਵਿੱਚ ਗਲੀਆਂ ਵਿੱਚ ਪੋਸਟਰ ਲਗਾ ਰਹੇ ਸਨ, ਜਿਸ ਦੌਰਾਨ ਮਕਸੂਦਾ ਥਾਣੇ ਦੀ ਪੁਲਿਸ ਨੇ ਕਾਰਵਾਈ ਕਰਦਿਆਂ 4 ਔਰਤਾਂ ਸਮੇਤ 7 ਲੋਕਾਂ ਨੂੰ ਕਾਬੂ ਕਰਕੇ ਥਾਣੇ ਲੈ ਆਈ।

ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਬਿਨਾਂ ਕਿਸੇ ਵਾਜਬ ਕਾਰਨ ਦੇ ਉਨ੍ਹਾਂ ਨੂੰ ਜਬਰਦਸਤੀ ਥਾਣੇ ਲਿਆ ਕੇ ਹਿਰਾਸਤ ਵਿੱਚ ਰੱਖਿਆ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਗ੍ਰਿਫ਼ਤਾਰੀ ਸਮੇਂ ਪੁਲਿਸ ਟੀਮ ਦੇ ਨਾਲ ਕੋਈ ਵੁਮੈਨ ਪੁਲਿਸ ਕਰਮਚਾਰੀ ਮੌਜੂਦ ਨਹੀਂ ਸੀ, ਜੋ ਕਿ ਕਾਨੂੰਨੀ ਤੌਰ ‘ਤੇ ਲਾਜ਼ਮੀ ਹੈ।
ਇਸ ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਵਰਿਆਣਾ ਜੋਨ ਤੋਂ ਕਾਂਗਰਸ ਉਮੀਦਵਾਰ ਖੁਦ ਮਕਸੂਦਾ ਥਾਣੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਥਾਣੇ ਪਹੁੰਚੇ ਤਾਂ ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਔਰਤਾਂ ਨੂੰ ਛੱਡ ਦਿੱਤਾ ਜਾਵੇਗਾ, ਪਰ ਤਿੰਨ ਪੁਰਸ਼ਾਂ ਨੂੰ “ਵੇਰਿਫਾਈ” ਕਰਨ ਤੋਂ ਬਾਅਦ ਹੀ ਰਿਹਾ ਕੀਤਾ ਜਾਵੇਗਾ। ਇਸ ਰਵੱਈਏ ਨੂੰ ਲੈ ਕੇ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਤਿੱਖਾ ਰੋਸ ਦੇਖਣ ਨੂੰ ਮਿਲਿਆ।
ਲੋਕਾਂ ਨੇ ਪੁਲਿਸ ਕਾਰਵਾਈ ਨੂੰ ਗਲਤ ਕਹਿੰਦੇ ਹੋਏ ਥਾਣੇ ਦਾ ਘੇਰਾਓ ਕਰ ਦਿੱਤਾ ਅਤੇ ਨਿਆਂ ਦੀ ਮੰਗ ਕੀਤੀ। ਸਥਿਤੀ ਤਣਾਅਪੂਰਨ ਹੋਣ ਕਰਕੇ ਇਲਾਕੇ ਵਿੱਚ ਵਾਧੂ ਪੁਲਿਸ ਫ਼ੋਰਸ ਤਾਇਨਾਤ ਕਰਨੀ ਪਈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਵਿੱਚ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ।
ਇਸ ਘਟਨਾ ਨੇ ਚੋਣੀ ਦੌਰਾਨ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਾ ਹੋਇਆ ਹੈ।

Vinkmag ad
Share Our Daily Posts

News Desk

Read Previous

ਲਾਇਨਜ਼ ਕਲੱਬ ਜਲੰਧਰ ਸੇਵਕ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮੀਪੁਰ ਵਿੱਚ ਬੱਚਿਆਂ ਨੂੰ ਸਰਦੀ ਦੇ ਕੱਪੜੇ ਵੰਡੇ

Read Next

ਪੰਜਾਬ ਕਾਂਗਰਸ ਵਿੱਚ ਵਧਦਾ ਘਮਾਸਾਨ: ਨਵਜੋਤ ਕੌਰ ਸਿੱਧੂ ਦੇ ਦੋਸ਼ਾਂ ‘ਤੇ MLA ਬਾਵਾ ਹੈਂਰੀ ਦਾ ਤਿੱਖਾ ਪ੍ਰਤੀਕਿਰਿਆ—“ਪਾਰਟੀ ਅਨੁਸ਼ਾਸਨ ਤੋਂ ਵੱਡਾ ਕੋਈ ਨਹੀਂ”