Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਜਲੰਧਰ ‘ਚ ਵੱਡੀ ਵਾਰਦਾਤ: ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ 16 ਸਾਲਾ ਭਤੀਜੇ ਦਾ ਕਤਲ

ਜਲੰਧਰ : ਬਸਤੀ ਦਾਨਿਸ਼ਮੰਦਾਂ ਦੇ ਲਸੂੜੀ ਮੁਹੱਲਾ ਨੇੜੇ ਰਾਤ ਸਮੇਂ ‘ਆਪ’ ਪਾਰਟੀ ਤੋਂ ਸਾਬਕਾ ਵਿਧਾਇਕ ਰਹੇ ਅਤੇ ਮੌਜੂਦਾ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ (16) ਨਿਵਾਸੀ ਲਸੂੜੀ ਮੁਹੱਲਾ ਬਸਤੀ ਦਾਨਿਸ਼ਮੰਦਾਂ ’ਤੇ ਕੁਝ ਲੋਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਵਾਰਦਾਤ ਦੌਰਾਨ ਇਕ ਹਮਲਾਵਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਵਿਕਾਸ ਦੇ ਦਿਲ ’ਤੇ ਗੰਭੀਰ ਵਾਰ ਕੀਤਾ ਗਿਆ। ਹਮਲਾਵਰ ਮੌਕੇ ’ਤੇ ਵਿਕਾਸ ਨੂੰ ਲਹੂ-ਲੁਹਾਨ ਹਾਲਤ ਵਿਚ ਛੱਡ ਕੇ ਭੱਜ ਗਏ।

ਜ਼ਖਮੀ ਵਿਕਾਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਰੋਸ ਦੇਖਣ ਨੂੰ ਮਿਲਿਆ। ਮੌਕੇ ’ਤੇ ਕਈ ਭਾਜਪਾ ਆਗੂ ਪੁੱਜੇ ਅਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮਿਲੀ ਜਾਣਕਾਰੀ ਮੁਤਾਬਕ ਵਿਕਾਸ ਦੀ ਜਾਣਕਾਰ ਕਾਲੂ ਨਿਵਾਸੀ ਗਾਖਲ ਨਾਲ ਕਿਸੇ ਗੱਲ ਨੂੰ ਲੈ ਕੇ ਅਣਬਣ ਚੱਲ ਰਹੀ ਸੀ। ਕਾਲੂ ਨੇ ਆਪਣੇ 2 ਹੋਰ ਸਾਥੀਆਂ ਨਾਲ ਵਿਕਾਸ ਨੂੰ ਘੇਰਾ ਪਾਇਆ ਤਾਂ ਉਸ ਨੇ ਇੱਕ ਘਰ ਵਿਚ ਲੁਕ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਦੂਜੇ ਪਾਸੇ ਸ਼ੀਤਲ ਅੰਗੁਰਾਲ ਦਾ ਕਹਿਣਾ ਸੀ ਕਿ ਹਮਲਾ ਕਰਨ ਵਾਲਿਆਂ ਦੀ ਉਮਰ 20-22 ਸਾਲ ਦੇ ਨੇੜੇ-ਤੇੜੇ ਹੈ ਅਤੇ ਉਨ੍ਹਾਂ ਨਸ਼ੇ ਦੀ ਹਾਲਤ ਵਿਚ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਨਸ਼ੇ ਨੂੰ ਨਕੇਲ ਪਾਵੇ। ਉਨ੍ਹਾਂ ਕਿਹਾ ਕਿ ਅੱਜ ਉਸ ਦਾ ਭਤੀਜਾ ਨਸ਼ਿਆਂ ਦੀ ਭੇਟ ਚੜ੍ਹਿਆ ਹੈ। ਕੱਲ੍ਹ ਨੂੰ ਕਿਸੇ ਹੋਰ ਦੇ ਘਰ ਦਾ ਚਿਰਾਗ ਨਾ ਬੁੱਝ ਜਾਵੇ, ਇਸ ਲਈ ਪੁਲਸ ਨਸ਼ਾ ਵੇਚਣ ਵਾਲਿਆਂ ’ਤੇ ਸਖ਼ਤੀ ਕਰੇ।

ਦੂਜੇ ਪਾਸੇ ਥਾਣਾ ਨੰਬਰ-5 ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਰਾਣਾ ਦਾ ਕਹਿਣਾ ਹੈ ਕਿ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕੇਸ ਦਰਜ ਕਰ ਲਿਆ ਹੈ। ਪੁਲਸ ਦੀਆਂ ਵਿਸ਼ੇਸ਼ ਟੀਮਾਂ ਹਮਲਾਵਰਾਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਸ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਜੁਰਮ ਦੀ ਰਾਜਧਾਨੀ ਬਣਿਆ ਜਲੰਧਰ ਵੈਸਟ : ਅਸ਼ੋਕ ਸਰੀਨ

ਦੂਜੇ ਪਾਸੇ, ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਨੇ ਕਿਹਾ ਕਿ ਜਲੰਧਰ ਵੈਸਟ ਹਲਕਾ ਜੁਰਮ ਦੀ ਰਾਜਧਾਨੀ ਬਣ ਚੁੱਕਾ ਹੈ। ਇਸ ਦਾ ਕਾਰਨ ਇਹ ਹੈ ਕਿ ਇੱਥੇ ਨਸ਼ਾ ਸਮੱਗਲਿੰਗ ਕਰਨ ਵਾਲੇ ਖੁੱਲ੍ਹੇਆਮ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ’ਤੇ ਸਮਾਂ ਰਹਿੰਦੇ ਕਾਰਵਾਈ ਕਰਨ ਦੀ ਲੋੜ ਹੈ। ਸਾਰਿਆਂ ਨੂੰ ਪਤਾ ਹੈ ਕਿ ਵੈਸਟ ਹਲਕੇ ਵਿਚ ਕਿੱਥੇ ਨਸ਼ਾ ਮਿਲਦਾ ਹੈ। ਪੁਲਸ ਨੂੰ ਜਾਗਣ ਦੀ ਲੋੜ ਹੈ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਹੋਰ ਵਾਰਦਾਤਾਂ ਸਾਹਮਣੇ ਆ ਸਕਦੀਆਂ ਹਨ।

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ਵਿੱਚ ਵਧਦਾ ਘਮਾਸਾਨ: ਨਵਜੋਤ ਕੌਰ ਸਿੱਧੂ ਦੇ ਦੋਸ਼ਾਂ ‘ਤੇ MLA ਬਾਵਾ ਹੈਂਰੀ ਦਾ ਤਿੱਖਾ ਪ੍ਰਤੀਕਿਰਿਆ—“ਪਾਰਟੀ ਅਨੁਸ਼ਾਸਨ ਤੋਂ ਵੱਡਾ ਕੋਈ ਨਹੀਂ”

Read Next

ਜ਼ਲੰਧਰ ਦੇ ਸੰਤੋਖਪੁਰਾ ਵਿੱਚ ਕਬਾੜ ਗੋਦਾਮ ਵਿੱਚ ਧਮਾਕਾ, ਇੱਕ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ