Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜ਼ਲੰਧਰ ਦੇ ਸੰਤੋਖਪੁਰਾ ਵਿੱਚ ਕਬਾੜ ਗੋਦਾਮ ਵਿੱਚ ਧਮਾਕਾ, ਇੱਕ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਥਾਣਾ-8 ਖੇਤਰ ਅਧੀਨ ਆਉਂਦੇ ਸੰਤੋਖਪੁਰਾ ਇਲਾਕੇ ਵਿੱਚ ਸਥਿਤ ਇੱਕ ਕਬਾੜ ਦੇ ਗੋਦਾਮ ਵਿੱਚ ਅੱਜ ਸਵੇਰੇ ਭਿਆਨਕ ਧਮਾਕਾ ਹੋਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਇਸ ਹਾਦਸੇ ਵਿੱਚ ਇੱਕ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਮ੍ਰਿਤਕ ਦੀ ਪਹਿਚਾਣ ਸੰਤੋਖਪੁਰਾ ਵਾਸੀ ਸ਼ਿਵ ਮੰਗਲ ਵਜੋਂ ਹੋਈ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਸ਼ਿਵ ਮੰਗਲ ਦਾ ਸ਼ਰੀਰ ਬੁਰੀ ਤਰ੍ਹਾਂ ਛਿਣ-ਭਿਣ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਰਾਜਿੰਦਰ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਕਬਾੜ ਦੇ ਗੋਦਾਮ ਵਿੱਚ ਕੰਮ ਕਰ ਰਹੇ ਹਨ। ਉਸਦੇ ਨਾਲ ਉਸਦਾ ਤਾਇਆ ਦਾ ਪੁੱਤਰ ਵੀ ਕੰਮ ਕਰਦਾ ਸੀ। ਅੱਜ ਸਵੇਰੇ ਉਹ ਹਥੌੜੇ ਨਾਲ ਇੱਕ ਸਿਲੰਡਰ ਨੂੰ ਕੱਟ ਰਹੇ ਸਨ ਕਿ ਅਚਾਨਕ ਚਿੰਗਾਰੀ ਪੈਣ ਨਾਲ ਅੱਗ ਲੱਗ ਗਈ। ਸੰਭਵ ਹੈ ਕਿ ਸਿਲੰਡਰ ਵਿੱਚ ਕੁਝ ਗੈਸ ਬਚੀ ਹੋਈ ਸੀ, ਜਿਸ ਕਾਰਨ ਧਮਾਕਾ ਹੋ ਗਿਆ।

ਇੱਕ ਹੋਰ ਜ਼ਖ਼ਮੀ ਰਾਮ ਕੁਮਾਰ, ਜੋ ਕਿ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਹੀ ਇੱਥੇ ਕੰਮ ਕਰਨ ਆਇਆ ਸੀ। ਘਟਨਾ ਵੇਲੇ ਉਹ ਕੁਝ ਦੂਰੀ ’ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਸਦੀ ਬਾਂਹ ’ਤੇ ਚੋਟ ਆਈ ਹੈ ਅਤੇ ਧਮਾਕੇ ਕਾਰਨ ਉਸਦੀ ਸੁਣਨ ਦੀ ਸਮਰੱਥਾ ਵੀ ਘੱਟ ਹੋ ਗਈ ਹੈ।

ਡਾਕਟਰਾਂ ਮੁਤਾਬਕ ਸਾਰੇ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਦਾਮ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਜਾਂਚ ਹੋ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਵਾਰਦਾਤ: ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ 16 ਸਾਲਾ ਭਤੀਜੇ ਦਾ ਕਤਲ

Read Next

ਕੈਪਟਨ ਅਮਰਿੰਦਰ ਸਿੰਘ ਨੂੰ ਆ ਰਹੀ ਹੈ ਕਾਂਗਰਸ ਦੀ ਯਾਦ, ਭਾਜਪਾ ਨੇ ਕਦੇ ਪੰਜਾਬ ਨਾਲ ਵਫ਼ਾਦਾਰੀ ਨਹੀਂ ਨਿਭਾਈ: ਪਰਗਟ ਸਿੰਘ