Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੈਪਟਨ ਅਮਰਿੰਦਰ ਸਿੰਘ ਨੂੰ ਆ ਰਹੀ ਹੈ ਕਾਂਗਰਸ ਦੀ ਯਾਦ, ਭਾਜਪਾ ਨੇ ਕਦੇ ਪੰਜਾਬ ਨਾਲ ਵਫ਼ਾਦਾਰੀ ਨਹੀਂ ਨਿਭਾਈ: ਪਰਗਟ ਸਿੰਘ

ਜਲੰਧਰ: ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਕਾਰਗੁਜ਼ਾਰੀ ਅਤੇ ਨੀਤੀਆਂ ਨਾਲ ਅਸੰਤੁਸ਼ਟ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਦਿੱਤੇ ਇੱਕ ਇੰਟਰਵਿਊ ਦੌਰਾਨ ਕੈਪਟਨ ਨੇ ਕਿਹਾ ਕਿ ਭਾਜਪਾ ਦੀ ਹਾਈਕਮਾਨ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਲਾਹ-ਮਸ਼ਵਰਾ ਨਹੀਂ ਕਰਦੀ ਅਤੇ ਉਮੀਦਵਾਰਾਂ ਦੇ ਐਲਾਨ ਆਪਣੇ ਤਰੀਕੇ ਨਾਲ ਕਰ ਦਿੱਤੇ ਜਾਂਦੇ ਹਨ। ਇਸ ਨਾਲ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਕੈਪਟਨ ਮੁੜ ਕਾਂਗਰਸ ਵਿੱਚ ਵਾਪਸੀ ਦੇ ਰਾਹ ਤੱਕ ਰਹੇ ਹਨ।

ਇਸ ਮਾਮਲੇ ‘ਤੇ ਕਾਂਗਰਸ ਦੇ ਕੈਂਟ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਫ਼ਾਦਾਰ ਨਹੀਂ ਰਹੀ। ਉਨ੍ਹਾਂ ਦਾ ਦੋਸ਼ ਹੈ ਕਿ ਭਾਜਪਾ ਅਜਿਹੇ ਫੈਸਲੇ ਲੈਂਦੀ ਹੈ ਜੋ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਪਰਗਟ ਸਿੰਘ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਯਾਦ ਆ ਰਹੀ ਹੈ, ਜੋ ਇੱਕ ਚੰਗੀ ਗੱਲ ਹੈ। ਉਨ੍ਹਾਂ ਮੰਨਿਆ ਕਿ ਲੰਮੇ ਸਮੇਂ ਬਾਅਦ ਕੈਪਟਨ ਨੂੰ ਇਹ ਅਹਿਸਾਸ ਹੋਇਆ ਹੈ ਕਿ ਭਾਜਪਾ ਵਿੱਚ ਜਾਣਾ ਉਨ੍ਹਾਂ ਦੀ ਗਲਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਕਾਂਗਰਸ ਛੱਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ। ਚਾਰ ਸਾਲ ਬੀਤ ਜਾਣ ਦੇ ਬਾਵਜੂਦ ਭਾਜਪਾ ਵੱਲੋਂ ਕੈਪਟਨ ਨੂੰ ਕਿਸੇ ਮਹੱਤਵਪੂਰਨ ਮੀਟਿੰਗ ਜਾਂ ਫੈਸਲੇ ਦਾ ਹਿੱਸਾ ਨਹੀਂ ਬਣਾਇਆ ਗਿਆ।

ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਜਦੋਂ ਵੀ ਕੋਈ ਫੈਸਲਾ ਕਰਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਵਿੱਚ ਸ਼ਾਮਲ ਨਹੀਂ ਕੀਤਾ ਜਾਂਦਾ ਅਤੇ ਅਕਸਰ ਉਹ ਫੈਸਲੇ ਪੰਜਾਬ ਵਿਰੋਧੀ ਹੁੰਦੇ ਹਨ। ਕਾਂਗਰਸ ਅੰਦਰ ਆਪਣੇ ਰਵੱਈਏ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਹ ਹਮੇਸ਼ਾਂ ਮੁੱਦਿਆਂ ਦੀ ਲੜਾਈ ਲੜਦੇ ਹਨ, ਚਾਹੇ ਸਾਹਮਣੇ ਆਪਣਾ ਹੋਵੇ ਜਾਂ ਬੇਗਾਨਾ।

ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਜਾਂ ਪੰਜਾਬ ਦੇ ਹਿੱਤ ਦੀ ਗੱਲ ਆਉਂਦੀ ਹੈ, ਉਹ ਆਪਣੀ ਸਮਝ ਅਨੁਸਾਰ ਸੱਚ ਨੂੰ ਸਾਹਮਣੇ ਰੱਖਣ ‘ਤੇ ਵਿਸ਼ਵਾਸ ਰੱਖਦੇ ਹਨ ਅਤੇ ਸਿਸਟਮ ਨੂੰ ਝੰਜੋੜਣ ਦੀ ਕੋਸ਼ਿਸ਼ ਕਰਦੇ ਹਨ। ਪਰਗਟ ਸਿੰਘ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਨੇ ਭੂਤਕਾਲ ਵਿੱਚ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨੇ ਸਾਧੇ ਸਨ ਅਤੇ ਨਵਜੋਤ ਕੌਰ ਵੱਲੋਂ ਬੇਅਦਬੀ ਦੇ ਮੁੱਦਿਆਂ ‘ਤੇ ਚੁੱਕੇ ਗਏ ਸਵਾਲਾਂ ਦਾ ਵੀ ਜ਼ਿਕਰ ਕੀਤਾ।

ਕੈਪਟਨ ਅਮਰਿੰਦਰ ਸਿੰਘ ਦੀ ਸੰਭਾਵਿਤ ਵਾਪਸੀ ਬਾਰੇ ਪੁੱਛੇ ਜਾਣ ‘ਤੇ ਪਰਗਟ ਸਿੰਘ ਨੇ ਕਿਹਾ ਕਿ ਇਸ ਬਾਰੇ ਫੈਸਲਾ ਕਾਂਗਰਸ ਵਿਧਾਇਕ ਦਲ (ਸੀਐਲਪੀ), ਪਾਰਟੀ ਪ੍ਰਧਾਨ ਅਤੇ ਸੀਨੀਅਰ ਨੇਤਾ ਹੀ ਕਰ ਸਕਦੇ ਹਨ। ਫਿਲਹਾਲ ਉਹ ਇਸ ਮਾਮਲੇ ‘ਤੇ ਵਧੇਰੇ ਟਿੱਪਣੀ ਕਰਨ ਤੋਂ ਬਚਦੇ ਨਜ਼ਰ ਆਏ।

Vinkmag ad
Share Our Daily Posts

News Desk

Read Previous

ਜ਼ਲੰਧਰ ਦੇ ਸੰਤੋਖਪੁਰਾ ਵਿੱਚ ਕਬਾੜ ਗੋਦਾਮ ਵਿੱਚ ਧਮਾਕਾ, ਇੱਕ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ

Read Next

ਪੈਟਰੋਲ ਪੰਪ ਖੋਹ ਕਾਂਡ ਦਾ ਪਰਦਾਫਾਸ਼: ਜਲੰਧਰ ਦਿਹਾਤੀ ਪੁਲਿਸ ਵੱਲੋਂ ਤਿੰਨ ਲੁਟੇਰੇ ਕਾਬੂ, ਨਗਦ ਰਕਮ ਤੇ ਖਿਡੌਣਾ ਪਸਤੌਲ ਬਰਾਮਦ