Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਪੈਟਰੋਲ ਪੰਪ ਖੋਹ ਕਾਂਡ ਦਾ ਪਰਦਾਫਾਸ਼: ਜਲੰਧਰ ਦਿਹਾਤੀ ਪੁਲਿਸ ਵੱਲੋਂ ਤਿੰਨ ਲੁਟੇਰੇ ਕਾਬੂ, ਨਗਦ ਰਕਮ ਤੇ ਖਿਡੌਣਾ ਪਸਤੌਲ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ —ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਅਪਰਾਧਿਕ ਤੱਤਾਂ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਥਾਣਾ ਲਾਂਬੜਾ ਪੁਲਿਸ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਪੈਟਰੋਲ ਪੰਪ ’ਤੇ ਅਸਲੇ ਦੀ ਨੋਕ ’ਤੇ ਖੋਹ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ।

ਇਹ ਕਾਰਵਾਈ ਮਾਨਯੋਗ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਸ਼੍ਰੀ ਸਰਬਜੀਤ ਰਾਏ, ਪੀ.ਪੀ.ਐਸ., ਪੁਲਿਸ ਕਪਤਾਨ (ਤਫ਼ਤੀਸ਼), ਜਲੰਧਰ ਦਿਹਾਤੀ ਅਤੇ ਸ਼੍ਰੀ ਨਰਿੰਦਰ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਕਰਤਾਰਪੁਰ ਦੀ ਅਗਵਾਈ ਹੇਠ SI ਗੁਰਮੀਤ ਰਾਮ, ਮੁੱਖ ਅਫ਼ਸਰ ਥਾਣਾ ਲਾਂਬੜਾ ਅਤੇ ਉਨ੍ਹਾਂ ਦੀ ਟੀਮ ਨੇ ਇਸ ਮਾਮਲੇ ਨੂੰ ਸਫਲਤਾਪੂਰਵਕ ਹੱਲ ਕੀਤਾ।

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਸ਼੍ਰੀ ਨਰਿੰਦਰ, ਪੀ.ਪੀ.ਐਸ. ਨੇ ਦੱਸਿਆ ਕਿ ਮਿਤੀ 08 ਦਸੰਬਰ 2025 ਨੂੰ ਪਿੰਡ ਧਾਲੀਵਾਲ ਕਾਦੀਆ ਸਥਿਤ ਰਾਜ ਐਂਡ ਵਿੱਜ ਪੈਟਰੋਲ ਪੰਪ ’ਤੇ ਕੁਝ ਨਾ-ਮਲੂਮ ਵਿਅਕਤੀਆਂ ਵੱਲੋਂ ਪਸਤੌਲ ਦੀ ਨੋਕ ’ਤੇ ਨਗਦ ਰਕਮ ਖੋਹ ਲਈ ਗਈ ਸੀ। ਇਸ ਸਬੰਧੀ ਥਾਣਾ ਲਾਂਬੜਾ ਵਿੱਚ ਮੁਕੱਦਮਾ ਨੰਬਰ 159 ਮਿਤੀ 09.12.2025 ਅਧੀਨ ਧਾਰਾ 311, 61(2) BNS ਅਤੇ 25 ਆਰਮਜ਼ ਐਕਟ ਤਹਿਤ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।

ਤਫ਼ਤੀਸ਼ ਦੌਰਾਨ ASI ਬਲਜਿੰਦਰ ਸਿੰਘ ਨੂੰ ਮਿਲੀ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਮਿਤੀ 13 ਦਸੰਬਰ 2025 ਨੂੰ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਸ਼ੰਮੀ ਹੰਸ ਉਰਫ ਤੋਰੀ (ਪੁੱਤਰ ਰਣਜੀਤ ਹੰਸ) ਵਾਸੀ ਪਿੰਡ ਗਾਖਲਾ, ਬਬਰੀਕ ਉਰਫ ਬੇਬੀ (ਪੁੱਤਰ ਜੋਗਿੰਦਰਪਾਲ) ਵਾਸੀ ਪਿੰਡ ਗਾਖਲਾ ਅਤੇ ਪੰਕਜ ਕੁਮਾਰ ਉਰਫ ਪੰਕੂ (ਪੁੱਤਰ ਜੀਤ ਲਾਲ) ਵਾਸੀ ਪਿੰਡ ਸਫੀਪੁਰ ਵਜੋਂ ਹੋਈ ਹੈ।

ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੌਰਾਨ ਉਨ੍ਹਾਂ ਕੋਲੋਂ ₹10,500/- ਭਾਰਤੀ ਕਰੰਸੀ ਅਤੇ ਇੱਕ ਖਿਡੌਣਾ ਪਸਤੌਲ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਨਾਲ ਹੀ ਹੋਰ ਪੁੱਛਗਿੱਛ ਜਾਰੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੋਸ਼ੀ ਹੋਰ ਕਿਸੇ ਅਪਰਾਧਿਕ ਵਾਰਦਾਤ ਵਿੱਚ ਸ਼ਾਮਲ ਤਾਂ ਨਹੀਂ ਰਹੇ।

ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਨੂੰ ਆ ਰਹੀ ਹੈ ਕਾਂਗਰਸ ਦੀ ਯਾਦ, ਭਾਜਪਾ ਨੇ ਕਦੇ ਪੰਜਾਬ ਨਾਲ ਵਫ਼ਾਦਾਰੀ ਨਹੀਂ ਨਿਭਾਈ: ਪਰਗਟ ਸਿੰਘ

Read Next

ਜਲੰਧਰ ਦੇ ਕੇ.ਐਮ.ਵੀ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਧਮਕੀ, ਕਈ ਸਕੂਲ ਖਾਲੀ; ਪੁਲਿਸ ਤੇ ਸਾਇਬਰ ਟੀਮਾਂ ਮੌਕੇ ’ਤੇ