Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਦੇ ਕੇ.ਐਮ.ਵੀ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਧਮਕੀ, ਕਈ ਸਕੂਲ ਖਾਲੀ; ਪੁਲਿਸ ਤੇ ਸਾਇਬਰ ਟੀਮਾਂ ਮੌਕੇ ’ਤੇ

ਜਲੰਧਰ: ਕੰਵਲਜੀਤ ਸਿੰਘ ਮੱਕੜ –  ਮਹਾਨਗਰ ਦੇ ਦੋਆਬਾ ਚੌਕ ਨੇੜੇ ਸਥਿਤ ਕੇ.ਐਮ.ਵੀ. ਸਕੂਲ ਦੀ ਪ੍ਰਿੰਸੀਪਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਅੱਜ ਸ਼ਹਿਰ ਵਿੱਚ ਹੜਕੰਪ ਮਚ ਗਿਆ। ਧਮਕੀ ਦੀ ਜਾਣਕਾਰੀ ਮਿਲਦੇ ਹੀ ਸਕੂਲ ਪ੍ਰਬੰਧਨ ਵੱਲੋਂ ਤੁਰੰਤ ਸੁਰੱਖਿਆ ਕਾਰਨਾਂ ਕਰਕੇ ਵਿਦਿਆਰਥੀਆਂ ਨੂੰ ਛੁੱਟੀ ਦੇ ਕੇ ਸਕੂਲ ਖਾਲੀ ਕਰਵਾ ਦਿੱਤਾ ਗਿਆ।

ਮਾਮਲੇ ਦੀ ਸੂਚਨਾ ਮਿਲਣ ਉਪਰੰਤ ਏ.ਸੀ.ਪੀ. ਸਮੇਤ ਪੁਲਿਸ ਦੀਆਂ ਟੀਮਾਂ ਅਤੇ ਸਾਇਬਰ ਕਰਾਈਮ ਸੈੱਲ ਮੌਕੇ ’ਤੇ ਪਹੁੰਚ ਗਈਆਂ ਅਤੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਸਕੂਲ ਕੈਂਪਸ ਅਤੇ ਆਸ-ਪਾਸ ਦੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੁਲਿਸ ਵੱਲੋਂ ਸਾਵਧਾਨੀ ਵਜੋਂ ਸ਼ਹਿਰ ਦੇ ਹੋਰ ਸਕੂਲਾਂ—ਸੈਂਟ ਜੋਸਫ ਸਕੂਲ, ਆਈਵੀਵਾਈ ਵਰਲਡ ਸਕੂਲ ਅਤੇ ਸ਼ਿਵ ਜੋਤੀ ਪਬਲਿਕ ਸਕੂਲ—ਨੂੰ ਵੀ ਖਾਲੀ ਕਰਵਾਇਆ ਗਿਆ। ਇਨ੍ਹਾਂ ਸਕੂਲਾਂ ਵਿੱਚ ਵੀ ਪੁਲਿਸ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸ਼ਿਵ ਜੋਤੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਪ੍ਰਵੀਣ ਸੈੱਲੀ ਨੇ ਫ਼ੋਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਨੂੰ ਕੋਈ ਧਮਕੀ ਭਰਿਆ ਈ-ਮੇਲ ਪ੍ਰਾਪਤ ਨਹੀਂ ਹੋਇਆ, ਪਰ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਦੇ ਕਹਿਣ ’ਤੇ ਸਕੂਲ ਖਾਲੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਤੁਰੰਤ ਮੈਸੇਜ ਭੇਜ ਕੇ ਬੱਚਿਆਂ ਨੂੰ ਲੈ ਜਾਣ ਲਈ ਸੂਚਿਤ ਕਰ ਦਿੱਤਾ ਗਿਆ ਹੈ।

ਉਧਰ, ਸੈਂਟ ਜੋਸਫ ਅਤੇ ਆਈਵੀਵਾਈ ਵਰਲਡ ਸਕੂਲ ਦੀਆਂ ਇਮਾਰਤਾਂ ਨੂੰ ਵੀ ਪੂਰੀ ਤਰ੍ਹਾਂ ਖਾਲੀ ਕਰਵਾ ਕੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੁਪਹਿਰ 1 ਵਜੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸੀ ਮਾਮਲੇ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਪੈਟਰੋਲ ਪੰਪ ਖੋਹ ਕਾਂਡ ਦਾ ਪਰਦਾਫਾਸ਼: ਜਲੰਧਰ ਦਿਹਾਤੀ ਪੁਲਿਸ ਵੱਲੋਂ ਤਿੰਨ ਲੁਟੇਰੇ ਕਾਬੂ, ਨਗਦ ਰਕਮ ਤੇ ਖਿਡੌਣਾ ਪਸਤੌਲ ਬਰਾਮਦ

Read Next

ਪੌਹੁ ਮਹੀਨੇ ਦੀ ਸੰਗਰਾਂਦ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਜਲੰਧਰ ਵਿੱਚ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਗਈ