Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੌਹੁ ਮਹੀਨੇ ਦੀ ਸੰਗਰਾਂਦ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਜਲੰਧਰ ਵਿੱਚ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਗਈ

ਜਲੰਧਰ: ਕੰਵਲਜੀਤ ਸਿੰਘ ਮੱਕੜ – ਪੌਹੁ ਮਹੀਨੇ ਦੀ ਸੰਗਰਾਂਦ ਗੁਰਦੁਆਰਾ ਸਾਹਿਬ ਵਿੱਚ ਬੜੀ ਧੂਮ-ਧਾਮ, ਸ਼ਰਧਾ ਅਤੇ ਆਤਮਿਕ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਾਧ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਗੁਰੂ ਘਰ ਵਿੱਚ ਹਾਜ਼ਰੀ ਭਰੀ ਗਈ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਸੰਗਰਾਂਦ ਦੇ ਵਿਸ਼ੇਸ਼ ਦੀਵਾਨ ਸ਼ਾਮ ਨੂੰ ਸਜਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5.45 ਵਜੇ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ 6.15 ਤੋਂ 6.30 ਵਜੇ ਤੱਕ ਕੀਰਤਨ ਆਰਤੀ ਹੋਈ, ਜਿਸ ਨਾਲ ਸੰਗਤਾਂ ਨੇ ਗੁਰਬਾਣੀ ਨਾਲ ਜੁੜ ਕੇ ਆਤਮਿਕ ਅਨੰਦ ਮਾਣਿਆ।

ਇਸ ਤੋਂ ਬਾਅਦ ਭਾਈ ਸਾਹਿਬ ਭਾਈ ਸੁਖਵਿੰਦਰ ਸਿੰਘ ਜੀ ਅਤੇ ਉਨ੍ਹਾਂ ਦੇ ਰਾਗੀ ਜਥੇ ਵੱਲੋਂ 6.30 ਤੋਂ 7.30 ਵਜੇ ਤੱਕ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਕੀਰਤਨ ਦੌਰਾਨ ਗੁਰਬਾਣੀ ਦੇ ਸ਼ਬਦਾਂ ਨੇ ਸੰਗਤਾਂ ਦੇ ਮਨਾਂ ਨੂੰ ਠੰਡ ਪਾਈ ਅਤੇ ਸਾਰਾ ਗੁਰਦੁਆਰਾ ਸਾਹਿਬ ਵਾਹਿਗੁਰੂ ਦੇ ਜਾਪ ਨਾਲ ਗੂੰਜ ਉਠਿਆ।

ਸੰਗਤਾਂ ਵੱਲੋਂ ਪ੍ਰਸ਼ਾਦੇ ਦੀ ਸੇਵਾ ਘਰੋਂ ਘਰ ਕਰਕੇ ਲਿਆ ਕੇ ਕੀਤੀ ਗਈ, ਜਦਕਿ ਦਾਲ-ਸਬਜ਼ੀ ਆਦਿ ਦੀ ਸੇਵਾ ਗੁਰਦੁਆਰਾ ਸਾਹਿਬ ਵਿਖੇ ਨਿਭਾਈ ਗਈ। ਭੋਗ ਉਪਰੰਤ ਗੁਰੂ ਕੇ ਲੰਗਰ ਵਰਤਾਏ ਗਏ, ਜਿਸ ਵਿੱਚ ਸੰਗਤਾਂ ਨੇ ਬੈਠ ਕੇ ਗੁਰਬਾਣੀ ਦੀ ਸਾਂਝ ਅਤੇ ਸੇਵਾ ਦਾ ਅਨੰਦ ਮਾਣਿਆ।

ਅੰਤ ਵਿੱਚ ਗੁਰੂ ਘਰ ਦੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਅਰਦਾਸ ਕਰਕੇ ਦੀਵਾਨ ਸਮਾਪਤ ਕੀਤਾ ਗਿਆ। ਪੌਹੁ ਮਹੀਨੇ ਦੀ ਸੰਗਰਾਂਦ ਸੰਗਤਾਂ ਲਈ ਆਤਮਿਕ ਉਤਸ਼ਾਹ, ਸੇਵਾ ਅਤੇ ਸਾਂਝ ਦੀ ਮਿਸਾਲ ਬਣ ਕੇ ਰਹੀ।

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

Vinkmag ad
Share Our Daily Posts

News Desk

Read Previous

ਜਲੰਧਰ ਦੇ ਕੇ.ਐਮ.ਵੀ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਧਮਕੀ, ਕਈ ਸਕੂਲ ਖਾਲੀ; ਪੁਲਿਸ ਤੇ ਸਾਇਬਰ ਟੀਮਾਂ ਮੌਕੇ ’ਤੇ

Read Next

ਡੀਐਸਪੀ ਨਕੋਦਰ ਵੱਲੋਂ ਡੀ-ਐਡੀਕਸ਼ਨ ਸੈਂਟਰ ਨੂਰਮਹਲ ਦਾ ਦੌਰਾ, ਨਸ਼ਾ ਛੱਡਣ ਲਈ ਮਰੀਜ਼ਾਂ ਨੂੰ ਕੀਤਾ ਪ੍ਰੇਰਿਤ