Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਡੀਐਸਪੀ ਨਕੋਦਰ ਵੱਲੋਂ ਡੀ-ਐਡੀਕਸ਼ਨ ਸੈਂਟਰ ਨੂਰਮਹਲ ਦਾ ਦੌਰਾ, ਨਸ਼ਾ ਛੱਡਣ ਲਈ ਮਰੀਜ਼ਾਂ ਨੂੰ ਕੀਤਾ ਪ੍ਰੇਰਿਤ

ਜਲੰਧਰ:ਕੰਵਲਜੀਤ ਸਿੰਘ ਮੱਕੜ – ਜਲੰਧਰ ਸੀਨੀਅਰ ਸੁਪਰਡੈਂਟ ਆਫ ਪੁਲਿਸ ਜਲੰਧਰ ਰੂਰਲ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਪਰਡੈਂਟ ਆਫ ਪੁਲਿਸ (ਤਫਤੀਸ਼) ਸਰਬਜੀਤ ਰਾਏ ਦੀ ਯੋਗ ਨਿਗਰਾਨੀ ਹੇਠ ਡਿਪਟੀ ਸੁਪਰਡੈਂਟ ਆਫ ਪੁਲਿਸ ਸਬ-ਡਿਵਿਜ਼ਨ ਨਕੋਦਰ ਓੰਕਾਰ ਸਿੰਘ ਬਰਾਰ ਵੱਲੋਂ ਸਿਵਲ ਹਸਪਤਾਲ ਨੂਰਮਹਲ ਵਿਖੇ ਸਥਿਤ ਡੀ-ਐਡੀਕਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਇੰਸਪੈਕਟਰ ਪਲਵਿੰਦਰ ਸਿੰਘ, ਐਸ.ਐਚ.ਓ. ਥਾਣਾ ਨੂਰਮਹਲ ਵੀ ਮੌਜੂਦ ਰਹੇ।

ਦੌਰੇ ਦੌਰਾਨ ਡੀਐਸਪੀ ਨਕੋਦਰ ਨੇ ਨਸ਼ੇ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ, ਚੱਲ ਰਹੇ ਇਲਾਜ ਅਤੇ ਪੁਨਰਵਾਸ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਰੀਜ਼ਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ।
ਡੀਐਸਪੀ ਬਰਾਰ ਨੇ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਜੜੋਂ ਮੁਕਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮਰੀਜ਼ਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਇਲਾਜ ਦੇ ਨਾਲ-ਨਾਲ ਸਮਾਜਿਕ ਪੁਨਰਵਾਸ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।
ਸਿਵਲ ਹਸਪਤਾਲ ਨੂਰਮਹਲ ਸਥਿਤ ਡੀ-ਐਡੀਕਸ਼ਨ ਸੈਂਟਰ ਵਿੱਚ ਕੁੱਲ 14 ਬਿਸਤਰਿਆਂ ਦੀ ਸਮਰੱਥਾ ਹੈ, ਜਿੱਥੇ ਇਸ ਸਮੇਂ 5 ਮਰੀਜ਼ ਦਾਖ਼ਲ ਹਨ ਅਤੇ ਇਲਾਜ ਅਧੀਨ ਹਨ। ਕੇਂਦਰ ਦੀ ਸੁਰੱਖਿਆ ਅਤੇ ਸੁਚਾਰੂ ਕਾਰਜਪ੍ਰਣਾਲੀ ਲਈ 2 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇਸ ਦੌਰਾਨ ਡੀਐਸਪੀ ਨਕੋਦਰ ਵੱਲੋਂ ਡੀ-ਐਡੀਕਸ਼ਨ ਸੈਂਟਰ ਵਿੱਚ ਤਾਇਨਾਤ ਸਟਾਫ ਅਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ ਦੀ ਵੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਇਮਾਨਦਾਰੀ, ਚੌਕਸੀ ਅਤੇ ਪੂਰੀ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।
ਅੰਤ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿਵਾਇਆ ਗਿਆ ਅਤੇ ਕਿਹਾ ਗਿਆ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਦੌਰੇ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ।

Vinkmag ad
Share Our Daily Posts

News Desk

Read Previous

ਪੌਹੁ ਮਹੀਨੇ ਦੀ ਸੰਗਰਾਂਦ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਜਲੰਧਰ ਵਿੱਚ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਗਈ

Read Next

ਜਲੰਧਰ ਦੇ ਮਸ਼ਹੂਰ ਟ੍ਰੈਵਲਸ ਦੇ ਮਾਲਕ ਨਾਲ 5.54 ਕਰੋੜ ਦਾ ਫਰਾਡ, ਖ਼ੁਦ ਨੂੰ MP ਦੱਸ ਕੇ ਕੀਤਾ…