Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸਾਬਕਾ CM ਚੰਨੀ ਦੇ ਘਰ ਨੇੜੇ ਚੱਲੀਆਂ ਗੋਲ਼ੀਆਂ! ਦੋ ਧਿਰਾਂ ਵਿਚਾਲੇ ਹੋਇਆ ਟਕਰਾਅ

ਰੂਪਨਗਰ (ਵੈੱਬ ਡੈਸਕ)- ਰੂਪਨਗਰ ਦੇ ਮੋਰਿੰਡਾ ‘ਚ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੇੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੋਮਵਾਰ ਦੁਪਹਿਰ ਵੇਲੇ ਵਾਪਰੀ, ਜਿਸ ਦਾ ਮੁੱਖ ਕਾਰਨ ਕਾਰ ਦੀ ਖ਼ਰੀਦੋ-ਫਰੋਖਤ ਨੂੰ ਲੈ ਕੇ ਹੋਇਆ ਵਿਵਾਦ ਦੱਸਿਆ ਜਾ ਰਿਹਾ ਹੈ।

ਦੋ ਧਿਰਾਂ ਵਿਚਾਲੇ ਹੋਏ ਟਕਰਾਅ ਮਗਰੋਂ ਪੀੜਤ ਕਾਲੀ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਇਕ ਕਾਰ ਦਾ ਸੌਦਾ ਕਰੀਬ 3.5 ਲੱਖ ਰੁਪਏ ਵਿੱਚ ਕੀਤਾ ਸੀ। ਦੋਸ਼ੀ ਨੇ ਪੈਸੇ ਲੈਣ ਦੇ ਬਾਵਜੂਦ ਗੱਡੀ ਪੀੜਤ ਦੇ ਨਾਮ ਟਰਾਂਸਰ ਨਹੀਂ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਕਿਸੇ ਹੋਰ ਵਿਅਕਤੀ ਨੂੰ ਵੇਚ ਦਿੱਤਾ। ਇਸੇ ਲੈਣ-ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਈ ਦਿਨਾਂ ਤੋਂ ਤਕਰਾਰ ਚੱਲ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਸਿਕੰਦਰ ਨਾਂ ਵਿਅਕਤੀ ਨੇ ਪੀੜਤ ਨੂੰ ਗੱਲਬਾਤ ਲਈ ਚੰਨੀ ਦੀ ਰਿਹਾਇਸ਼ ਕੋਲ ਬੁਲਾਇਆ ਸੀ। ਬਹਿਸ ਦੌਰਾਨ ਗੁੱਸੇ ਵਿੱਚ ਆ ਕੇ ਸਿਕੰਦਰ ਨੇ ਪਿਸਤੌਲ ਕੱਢ ਕੇ ਗੋਲ਼ੀ ਚਲਾ ਦਿੱਤੀ। ਗੋਲ਼ੀ ਪੀੜਤ ਦੀ ਕਮਰ ਦੇ ਕੋਲੋਂ ਦੀ ਲੰਘ ਗਈ, ਜਿਸ ਕਾਰਨ ਉਹ ਵਾਲ-ਵਾਲ ਬਚ ਗਿਆ।

ਪੁਲਸ ਕਾਰਵਾਈ
ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਰੂਪਨਗਰ ਦੇ ਐੱਸ. ਪੀ. (ਡੀ) ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਸਿਕੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
ਪੁਲਸ ਨੇ ਸਾਫ਼ ਕੀਤਾ ਹੈ ਕਿ ਇਸ ਘਟਨਾ ਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਮਹਿਜ਼ ਇਕ ਨਿੱਜੀ ਲੈਣ-ਦੇਣ ਦਾ ਵਿਵਾਦ ਸੀ, ਜੋ ਉਨ੍ਹਾਂ ਦੇ ਘਰ ਦੇ ਨੇੜੇ ਵਾਪਰਿਆ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਵੀ ਡੀ ਜੀ ਵਨ ਤੇ ਵੀ ਡੀ ਜੀ ਟੂ ਦੀ ਅਧਿਕਾਰਕ ਯਾਤਰਾ ਦਾ ਭਵਿਆ ਆਯੋਜਨ

Read Next

ਕਪੂਰਥਲਾ ”ਚ ਲੁੱਟ ਦੀ ਵਾਰਦਾਤ! ਦੋਆਬਾ ਫਿਲਿੰਗ ਸਟੇਸ਼ਨ ”ਤੇ ਦੋ ਪੈਟਰੋਲ ਪੰਪਾਂ ਨੂੰ ਬਣਾਇਆ ਨਿਸ਼ਾਨਾ