Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 17, 2026

ਆਈ ਟੀ ਆਈਆਂ ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ 05.01.2026 ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ।

ਸਮਰਾਲਾ – (ਦਸੰਬਰ ਬੀ ਐੱਸ ਰਮਾਣਾ) – ਭਰਾਤਰੀ ਜੱਥੇਬੰਦੀਆਂ ਬੀ ਕੇ ਯੂ ਉਗਰਾਂਹਾ, ਬੀ‌ ਕੇ ਯੂ ਡਕੋਦਾਂ (ਮਨਜੀਤ ਸਿੰਘ ਧਨੇਰ), ਡੀ ਟੀ ਐੱਫ, ਡੀ ਐਮ ਐੱਫ, ਪੰਜਾਬ ਸਟੂਡੈਂਟ ਯੂਨੀਅਨ ਲਲਕਾਰ (ਪੀਯੂ), ਪੰਜਾਬ ਸਟੂਡੈਂਟ ਯੂਨੀਅਨ, ਮੁਲਾਜ਼ਮ ਫਰੰਟ ਪੰਜਾਬ, ਐਸ ਐਸ ਏ ਰਮਸਾ, ਇੰਨਕਲਾਬੀ ਕੇਂਦਰ ਬਰਨਾਲਾ, ਜਮਹੂਰੀਅਤ ਅਧਿਕਾਰ ਬਰਨਾਲਾ ਅਤੇ ਹੋਰ ਜੱਥੇਬੰਦੀਆਂ ਦਾ ਮਿਲਿਆ ਖੁੱਲ੍ਹਾ ਸਮਰਥਨ, ਬਾਕੀ ਭਰਾਤਰੀ ਜੱਥੇਬੰਦੀਆਂ ਨਾਲ ਚੱਲ ਰਹੀ ਹੈ ਗੱਲ।

ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ 05.01.2026 ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਆਈ ਟੀ ਆਈ ਉਟਾਲਾ ਦੇ ਮੈਂਬਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਤਰਨਤਾਰਨ ਪੱਕੇ ਮੌਰਚੇ ਵਿੱਚ ਫੈਸਲਾ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਹੀਂ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ ਵਿਖੇ ਪੱਕਾ ਧਰਨਾ ਲਗਾਉਣਗੇ। ਇਸੇ ਦੇ ਚਲਦਿਆਂ ਜੱਥੇਬੰਦੀ ਨੇ ਮਿਤੀ 22-12-2025 ਤੋਂ ਸੰਸਥਾਵਾਂ ਦਾ ਕੰਮ (ਟ੍ਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫਤਰੀ ਕੰਮ, ਈ ਐਮ ਸੀ ਐਪ ਦਾ ਕੰਮ) ਬਿਲਕੁੱਲ ਬੰਦ ਕਰਕੇ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ ਵਿਖੇ ਪੱਕਾ ਧਰਨਾ ਸ਼ੁਰੂ ਕੀਤਾ ਹੋਇਆ ਹੈ। ਅੱਜ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਨੇ ਧਰਨੇ ਵਿੱਚ ਆ ਕੇ ਗੱਲਬਾਤ ਕੀਤੀ ਅਤੇ ਕਿਹਾ ਕਿ ਅੱਜ ਹੀ ਤੁਹਾਡਾ ਮਸਲਾ ਸਰਕਾਰ ਦੇ ਧਿਆਨ ਵਿੱਚ ਲਿਆ ਰਿਹਾ ਹਾਂ। ਜੱਥੇਬੰਦੀ ਦੇ ਆਗੂਆਂ ਵੱਲੋਂ ਕਿਹਾ ਗਿਆ ਕਿ ਜਿੰਨਾਂ ਸਮਾਂ ਮੰਗਾਂ ਹੱਲ ਨਹੀਂ ਹੁੰਦੀਆਂ ਉਨ੍ਹਾਂ ਸਮਾਂ ਮੋਰਚਾ ਲਗਾਤਾਰ ਜਾਰੀ ਰਹੇਗਾ। ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਹੁਣ ਉਹ 05.01.2026 ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਰੋਸ ਰੈਲੀ ਕਰਨਗੇ ਅਤੇ ਇਸ ਵਿੱਚ ਉਹਨਾਂ ਦੇ ਨਾਲ ਪੰਜਾਬ ਦੀਆਂ ਉਪਰੋਕਤ 10 ਜੱਥੇਬੰਦੀਆਂ ਮੋਢੇ ਨਾਲ ਮੋਢਾ ਲਾ ਕੇ ਖੜੀਆਂ ਹਨ। ਇਸਤੋਂ ਪਹਿਲਾਂ ਜਿਮਨੀ ਚੋਣਾਂ ਦੌਰਾਨ ਤਰਨਤਾਰਨ ਵਿਖੇ ਪੱਕਾ ਮੋਰਚਾ ਲਗਾਇਆ ਸੀ ਜਿਸ ਵਿੱਚ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ ਅਤੇ ਦੋਵਾਂ ਮੰਤਰੀਆਂ ਨੇ ਜਲਦੀ ਮੰਗਾਂ 20.12.2025 ਤੱਕ ਪੂਰੀਆਂ ਕਰਨ ਬਾਰੇ ਕਿਹਾ ਸੀ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਪ ਧਰਨੇ ਵਿੱਚ ਹਾਜ਼ਰ ਹੋ ਕਿ ਕਿਹਾ ਸੀ ਕਿ ਮੈਂ ਬਹੁਤ ਜਲਦੀ ਸੀ ਐਮ ਸਾਹਿਬ ਨਾਲ ਮਿਲਕੇ ਤੁਹਾਡੇ ਮਸਲੇ ਹੱਲ ਕਰਵਾਵਾਂਗਾ, ਪ੍ਰੰਤੂ ਪਿਛਲੇ 3.5 ਸਾਲਾਂ ਤੋਂ ਲਾਰੇ ਹੀ ਮਿਲ ਰਹੇ ਹਨ। ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ। ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ।ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੈਆਮ ਧੱਕਾ ਕਰ ਰਹੀ ਹੈ। ਅਸੀਂ ਇਸ ਸਰਕਾਰ ਵਿੱਚ ਪਿਛਲੇ 3.5 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਵਿੱਤ ਮੰਤਰੀ ਹਰਪਾਲ ਚੀਮਾਂ, ਕੈਬਨਿਟ ਮੰਤਰੀ ਅਮਨ ਅਰੋੜਾ ਜੀ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਹਨਾਂ ਵਿੱਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਧਿਆਨ ਨਹੀਂ ਦਿੱਤਾ ਗਿਆ ਹਰ ਵਾਰ ਲਾਰੇ ਹੀ ਮਿਲੇ ਹਨ। ਇਸਤੋਂ ਇਲਾਵਾ ਉਹ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਗੇੜੇ ਲਗਾ ਚੁੱਕੇ ਹਾਂ ਪ੍ਰੰਤੂ ਉਹਨਾਂ ਵੱਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ। ਸੋ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਵੱਲ ਧਿਆਨ ਨਹੀ ਦਿੱਤਾ ਤਾ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।

*ਮੁੱਖ ਮੰਗਾਂ*

1. ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਜ ਵਿੱਚ ਇਸ ਸਮੇਂ ਠੇਕੇ ਉੱਪਰ ਕੰਮ ਕਰ ਰਹੇ ਸਾਰੇ 700 ਕਰਾਫਟ ਇੰਸਟਰਕਟਰਜ ਨੂੰ ਬੇਸਿਕ ਤਨਖ਼ਾਹ 35400 ਉੱਪਰ ਵਿਭਾਗ ਅਧੀਨ ਖਾਲੀ ਪਈਆਂ ਅਸਾਮੀਆਂ ਵਿਰੁੱਧ ਰੈਗੂਲਰ ਜਾਂ ਠੇਕੇ ਉੱਪਰ ਮਰਜ਼ ਕਰਕੇ ਕੀਤਾ ਜਾਵੇ।
2. ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਕੋਲ ਤਨਖ਼ਾਹ ਅਤੇ ਛੁੱਟੀਆਂ ਸਬੰਧੀ ਪੈਡਿੰਗ ਪਈ ਈ-ਫਾਈਲ ਤੁਰੰਤ ਅਪਰੂਵ ਕਰਕੇ ਅਗਸਤ 2024 ਤੋਂ ਬਣਦਾ ਏਰੀਅਰ ਦਿੱਤਾ ਜਾਵੇ।
3. ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਤੁਰੰਤ ਜੁਆਇੰਨ ਕਰਵਾਏ ਜਾਣ।
4. 700 ਕਰਾਫਟ ਇੰਸਟਰਕਟਰਜ ਨੂੰ ਪੱਕਾ ਕਰਨ ਤੱਕ ਸੰਸਥਾਵਾਂ ਵਿੱਚ ਚੱਲ ਰਹੀ ਗੈਸਟ ਫੈਕਲਟੀ ਦੀ ਭਰਤੀ ਤੁਰੰਤ ਬੰਦ ਕੀਤੀ ਜਾਵੇ।
5. ਸਰਵਿਸ ਬੁੱਕ ਲਾਗੂ ਕੀਤੀ ਜਾਵੇ।

ਜਾਰੀ ਕਰਤਾ
………………….
ਸੂਬਾ ਕਮੇਟੀ ਮੈਂਬਰ
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ

Vinkmag ad
Share Our Daily Posts

News Desk

Read Previous

ਫਗਵਾੜਾ ’ਚ ਦੇਰ ਰਾਤ ਫਿਰ ਚੱਲੀਆਂ ਗੋਲੀਆਂ, ਸਰਪੰਚ ਢਾਬੇ ’ਤੇ ਨੌਜਵਾਨਾਂ ਨੇ ਕੀਤੀ ਭੰਨ-ਤੋੜ

Read Next

ਵੱਡੀ ਵਾਰਦਾਤ : ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਗੋਲੀਆਂ ਨਾਲ ਭੁੰਨ੍ਹ ”ਤਾ ਨੌਜਵਾਨ