Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ ”ਚ ਵੱਡੀ ਅਪਡੇਟ! CCTV ਆਈ ਸਾਹਮਣੇ

ਕਪੂਰਥਲਾ – ਕਪੂਰਥਲਾ ਸ਼ਹਿਰ ਦੇ ਸੀਨਪੁਰਾ ਇਲਾਕੇ ‘ਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੀ ਮਹਿਲਾ ਦੇ ਮਾਮਲੇ ਵਿਚ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਏ ਹਨ ਅਤੇ ਹੁਣ ਮੁਲਜ਼ਮਾਂ ਦੀਆਂ ਤਸਵੀਰਾਂ ਪੁਲਸ ਦੇ ਹੱਥ ਲੱਗੀਆਂ ਹਨ।

ਸੀ. ਸੀ. ਟੀ. ਵੀ. ਫੁਟੇਜ ਤੋਂ ਮਿਲੇ ਮਹੱਤਵਪੂਰਨ ਸੁਰਾਗ
ਪੁਲਸ ਵੱਲੋਂ ਖੰਗਾਲੇ ਗਏ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਸਾਫ਼ ਵੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਘਟਨਾ ਤੋਂ ਬਾਅਦ ਤੇਜ਼ੀ ਨਾਲ ਭੱਜਦੇ ਹੋਏ ਸਾਫ਼ ਵਿਖਾਈ ਦਿੰਦੇ ਹਨ। ਪੁਲਸ ਸੂਤਰਾਂ ਅਨੁਸਾਰ ਫੁਟੇਜ ਵਿੱਚ ਮੁਲਜ਼ਮ ਦੀ ਹੁਲੀਏ ਸਾਫ਼ ਵਿਖਾਈ ਦੇ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

PunjabKesari

ਘਰ ਵਿੱਚ ਦਾਖ਼ਲ ਹੋਣ ਤੋਂ ਬਾਅਦ ਚਲਾਈਆਂ ਗਈਆਂ ਗੋਲ਼ੀਆਂ 
ਜ਼ਿਕਰਯੋਗ ਹੈ ਕਿ ਮੁਲਜ਼ਮ ਦੁਪਹਿਰ ਵੇਲੇ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋਏ ਅਤੇ ਗੋਲ਼ੀਆਂ ਚਲਾਈਆਂ। ਪੁਲਸ ਦੇ ਅਨੁਸਾਰ 4 ਰਾਊਂਡ ਫਾਇਰਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ ਇੱਕ ਹੇਮਪ੍ਰੀਤ ਕੌਰ ਨੂੰ ਲੱਗੀ, ਜਦਕਿ ਤਿੰਨ ਹਵਾ ਵਿੱਚ ਚਲਾਈਆਂ ਗਈਆਂ। ਔਰਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

PunjabKesari

 

PunjabKesari

ਤਸਵੀਰਾਂ ਦੇ ਆਧਾਰ ‘ਤੇ ਭਾਲ ਤੇਜ਼
ਸੀ. ਸੀ. ਟੀ. ਵੀ. ਤਸਵੀਰਾਂ ਦੇ ਆਧਾਰ ‘ਤੇ ਪੁਲਸ ਨੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲਾ ਹੱਲ ਕਰ ਲਿਆ ਜਾਵੇਗਾ। ਮ੍ਰਿਤਕ ਹੇਮਪ੍ਰੀਤ ਦਾ ਪਤੀ ਅਤੇ ਪੁੱਤਰ ਕੈਨੇਡਾ ਵਿੱਚ ਰਹਿੰਦੇ ਹਨ। ਇਸ ਅਚਾਨਕ ਵਾਪਰੀ ਘਟਨਾ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਛੱਡ ਦਿੱਤਾ ਹੈ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

Vinkmag ad
Share Our Daily Posts

News Desk

Read Previous

ਵੱਡੀ ਵਾਰਦਾਤ : ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਗੋਲੀਆਂ ਨਾਲ ਭੁੰਨ੍ਹ ”ਤਾ ਨੌਜਵਾਨ

Read Next

ਨੂਰਮਹਿਲ ਪੁਲਿਸ ਵੱਲੋਂ ਚਾਇਨਾ ਡੋਰ ਖ਼ਿਲਾਫ਼ ਵੱਡੀ ਕਾਰਵਾਈ, ਦੋ ਦੋਸ਼ੀ ਕਾਬੂ – 20 ਗੱਟੂ ਚਾਇਨਾ ਡੋਰ ਤੇ ਕਾਰ ਬਰਾਮਦ