Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਨੂਰਮਹਿਲ ਪੁਲਿਸ ਵੱਲੋਂ ਚਾਇਨਾ ਡੋਰ ਖ਼ਿਲਾਫ਼ ਵੱਡੀ ਕਾਰਵਾਈ, ਦੋ ਦੋਸ਼ੀ ਕਾਬੂ – 20 ਗੱਟੂ ਚਾਇਨਾ ਡੋਰ ਤੇ ਕਾਰ ਬਰਾਮਦ

ਜਲੰਧਰ: ਕੰਵਲਜੀਤ ਸਿੰਘ ਮੱਕੜ : – ਜਲੰਧਰ ਦਿਹਾਤੀ ਪੁਲਿਸ ਵੱਲੋਂ ਚਾਇਨਾ ਡੋਰ ਦੀ ਵਿਕਰੀ ਅਤੇ ਸਟੋਰ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਥਾਣਾ ਨੂਰਮਹਿਲ ਦੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਚਾਇਨਾ ਡੋਰ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ ਨੇ ਦੱਸਿਆ ਕਿ ਉਹਨਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੁਕੇਸ਼ ਕੁਮਾਰ, ਪੀ.ਪੀ.ਐਸ ਪੁਲਿਸ ਕਪਤਾਨ ਸਥਾਨਕ ਜਲੰਧਰ ਦਿਹਾਤੀ ਅਤੇ ਉਕਾਰ ਸਿੰਘ ਬਰਾੜ, ਉਪ-ਪੁਲਿਸ ਕਪਤਾਨ ਸਬ-ਡਵੀਜ਼ਨ ਨਕੋਦਰ ਦੀ ਅਗਵਾਈ ਹੇਠ ਇੰਸਪੈਕਟਰ ਪਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਨੂਰਮਹਿਲ ਦੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ।
ਉਹਨਾਂ ਦੱਸਿਆ ਕਿ ਮਿਤੀ 02 ਜਨਵਰੀ 2026 ਨੂੰ ASI ਜਸਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੌਰਾਨ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਚੀਮਾ ਕਲਾਂ ਚੌਕ ਨੂਰਮਹਿਲ ਵਿਖੇ ਨਾਕਾਬੰਦੀ ਕੀਤੀ ਗਈ। ਨਾਕੇ ਦੌਰਾਨ ਇੱਕ ਕਾਰ ਨੰਬਰ PB-07-CK-5264 ਮਾਰਕਾ ਸਵਿਫਟ ਨੂੰ ਰੋਕ ਕੇ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਕਾਰ ਵਿੱਚ ਸਵਾਰ ਵਰੁਣ ਪੁੱਤਰ ਵਿਨੋਦ ਕੁਮਾਰ ਵਾਸੀ ਬੱਸੀ ਵਜੀਦ, ਥਾਣਾ ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਰੇਸ਼ ਕੁਮਾਰ ਪੁੱਤਰ ਮੋਹਣ ਲਾਲ ਵਾਸੀ ਬੱਸੀ ਵਜੀਦ, ਥਾਣਾ ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਕਬਜ਼ੇ ਵਿਚੋਂ ਪਲਾਸਟਿਕ ਬੋਰੀਆਂ ਵਿੱਚ ਭਰੇ ਹੋਏ 20 ਗੱਟੂ ਚਾਇਨਾ ਡੋਰ ਬਰਾਮਦ ਕੀਤੇ ਗਏ।
ਚਾਇਨਾ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ’ਤੇ ਮਾਨਯੋਗ ਵਧੀਕ ਜ਼ਿਲ੍ਹਾ ਮੇਜਿਸਟ੍ਰੇਟ ਜਲੰਧਰ ਵੱਲੋਂ ਲਾਈ ਗਈ ਪੂਰਨ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋਹਾਂ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 01 ਮਿਤੀ 02-01-2026 ਅਧੀਨ ਧਾਰਾ 223 BNS ਥਾਣਾ ਨੂਰਮਹਿਲ ਵਿਖੇ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਬਰਾਮਦਗੀ ਦਾ ਵੇਰਵਾ:
20 ਗੱਟੂ ਚਾਇਨਾ ਡੋਰ
ਕਾਰ ਨੰਬਰ PB-07-CK-5264 ਮਾਰਕਾ ਸਵਿਫਟ
ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਇਨਾ ਡੋਰ ਮਨੁੱਖੀ ਜਾਨ, ਪੰਛੀਆਂ ਅਤੇ ਪਸ਼ੂਆਂ ਲਈ ਬਹੁਤ ਘਾਤਕ ਹੈ। ਚਾਇਨਾ ਡੋਰ ਵੇਚਣਾ, ਖਰੀਦਣਾ, ਸਟੋਰ ਕਰਨਾ ਜਾਂ ਵਰਤਣਾ ਕਾਨੂੰਨੀ ਅਪਰਾਧ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਪਾਬੰਦੀ ਲਾਗੂ ਕੀਤੀ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਾਨੂੰਨ ਦੀ ਪਾਲਣਾ ਕਰਦੇ ਹੋਏ ਸੁਰੱਖਿਅਤ ਤਿਉਹਾਰ ਮਨਾਏ ਜਾਣ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਨੂੰ ਦਿੱਤੀ ਜਾਵੇ।

Vinkmag ad
Share Our Daily Posts

News Desk

Read Previous

ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ ”ਚ ਵੱਡੀ ਅਪਡੇਟ! CCTV ਆਈ ਸਾਹਮਣੇ

Read Next

ਘਣੇ ਕੋਹਰੇ ਤੇ ਕੜਾਕੇ ਦੀ ਠੰਢ ਕਾਰਨ ਜੰਗਲੀ ਜਾਨਵਰ ਸ਼ਹਿਰਾਂ ਵੱਲ, ਜਲੰਧਰ ਦੇ ਪਠਾਨਕੋਟ ਚੌਕ ਨੇੜੇ ਰਿਹਾਇਸ਼ੀ ਇਲਾਕੇ ਵਿੱਚ ਸਾਂਭਰ ਦਾਖ਼ਲ