Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਵਿਨਯ ਨਗਰ ਸਥਿਤ ਏ-ਵਨ ਰਬੜ ਫੈਕਟਰੀ ਵਿੱਚ ਸ਼ਾਰਟ ਸਰਕਿਟ ਕਾਰਨ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ENS: ਵਿਨਯ ਨਗਰ ਵਿੱਚ ਸਥਿਤ ਏ-ਵਨ ਰਬੜ ਫੈਕਟਰੀ ਵਿੱਚ ਸ਼ਾਰਟ ਸਰਕਿਟ ਕਾਰਨ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਦੇ ਚਲਦੇ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ। ਅੱਗ ਤੋਂ ਉਠਦਾ ਧੂੰਆ ਦੂਰ-ਦੂਰ ਤੱਕ ਨਜ਼ਰ ਆਉਣ ਲੱਗ ਪਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫੈਕਟਰੀ ਮਾਲਕ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਦਮਕਲ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਦੋ ਫਾਇਰ ਟੈਂਡਰਾਂ ਦੀ ਮਦਦ ਨਾਲ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਦਮਕਲ ਵਿਭਾਗ ਦੇ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ‘ਤੇ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਫੈਕਟਰੀ ਵਿੱਚ ਪਿਆ ਕਾਫ਼ੀ ਸਮਾਨ ਸੜ ਕੇ ਸੁਆਹ ਹੋ ਗਿਆ। ਨੁਕਸਾਨ ਦੀ ਅਸਲ ਕੀਮਤ ਫੈਕਟਰੀ ਮਾਲਕ ਹੀ ਦੱਸ ਸਕਦੇ ਹਨ।
ਇਸ ਮਾਮਲੇ ਸੰਬੰਧੀ ਜਦੋਂ ਫੈਕਟਰੀ ਮਾਲਕ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਇਨਕਾਰ ਕੀਤਾ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Read Next

ਜਲੰਧਰ ਵਿੱਚ ਸਪੋਰਟਸ ਇੰਡਸਟਰੀ ਨੂੰ ਵੱਡੀ ਹੁਲਾਰਾ: ਨੀਤੀ ਆਯੋਗ ਦੀ ਮੀਟਿੰਗ, ਮੇਰਠ ਦੀ ਤਰਜ਼ ‘ਤੇ ਸੈਂਟਰ ਬਣਾਉਣ ਦਾ ਫੈਸਲਾ