Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ਵਿੱਚ ਸਪੋਰਟਸ ਇੰਡਸਟਰੀ ਨੂੰ ਵੱਡੀ ਹੁਲਾਰਾ: ਨੀਤੀ ਆਯੋਗ ਦੀ ਮੀਟਿੰਗ, ਮੇਰਠ ਦੀ ਤਰਜ਼ ‘ਤੇ ਸੈਂਟਰ ਬਣਾਉਣ ਦਾ ਫੈਸਲਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਦੀ ਸਪੋਰਟਸ ਇੰਡਸਟਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਅੱਗੇ ਵਧਾਉਣ ਦੇ ਉਦੇਸ਼ ਨਾਲ ਜਲੰਧਰ ਵਿੱਚ ਨੀਤੀ ਆਯੋਗ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸ਼ਹਿਰ ਦੇ ਇੱਕ ਨਿੱਜੀ ਹੋਟਲ ਵਿੱਚ ਹੋਈ, ਜਿਸ ਵਿੱਚ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਅਤੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਸਮੇਤ ਕਈ ਉੱਚ ਅਧਿਕਾਰੀ ਸ਼ਾਮਲ ਹੋਏ।

ਮੀਟਿੰਗ ਦੌਰਾਨ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਸੁਮਨ ਬੇਰੀ, ਪੰਜਾਬ ਦੇ ਸਪੋਰਟਸ ਸਕੱਤਰ ਸੰਜੀਤ ਸਿੰਘ, ਪੰਜਾਬ ਦੇ ਮੁੱਖ ਸਕੱਤਰ ਕੈਪ ਸਿਨ੍ਹਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਸਪੋਰਟਸ ਇੰਡਸਟਰੀ ਦੀ ਮੌਜੂਦਾ ਸਥਿਤੀ, ਚੁਣੌਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਹੋਈ ਇਸ ਮੀਟਿੰਗ ਦਾ ਮੁੱਖ ਮਕਸਦ ਸਪੋਰਟਸ ਇੰਡਸਟਰੀ ਨੂੰ ਹੋਰ ਉੱਚਾਈਆਂ ‘ਤੇ ਲੈ ਜਾਣਾ ਹੈ। ਉਨ੍ਹਾਂ ਕਿਹਾ ਕਿ ਮੇਰਠ ਦੀ ਤਰਜ਼ ‘ਤੇ ਜਲੰਧਰ ਦੇ ਸਿਵਿਲਰ ਸੈਂਟਰ ਵਿੱਚ ਇੱਕ ਆਧੁਨਿਕ ਸਪੋਰਟਸ ਸੈਂਟਰ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਪੋਰਟਸ ਸਾਮਾਨ ਦੀ ਟੈਸਟਿੰਗ ਅਤੇ ਗੁਣਵੱਤਾ ਵਿੱਚ ਸੁਧਾਰ ਆਵੇਗਾ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੇਰਠ ਵਿੱਚ ਬਣਾਏ ਗਏ ਟੈਸਟਿੰਗ ਸੈਂਟਰ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਇਸ ਸਬੰਧੀ ਪੱਤਰ ਵਿਹਾਰ ਕੀਤਾ ਗਿਆ ਸੀ। ਇਸ ਦੇ ਨਤੀਜੇ ਵਜੋਂ 18 ਦਸੰਬਰ ਨੂੰ ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਪੱਤਰ ਮਿਲਿਆ, ਜਿਸ ਵਿੱਚ ਜਲੰਧਰ ਵਿੱਚ ਵੀ ਮੇਰਠ ਦੀ ਤਰਜ਼ ‘ਤੇ ਸੈਂਟਰ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਜਲੰਧਰ ਸਪੋਰਟਸ ਇੰਡਸਟਰੀ ਲਈ ਪਹਿਲਾਂ ਹੀ ਕਾਫੀ ਮਸ਼ਹੂਰ ਹੈ। ਭਾਰਤ ਦੇ ਆਂਕੜਿਆਂ ਮੁਤਾਬਕ ਦੇਸ਼ ਦੀ ਲਗਭਗ 75 ਫੀਸਦੀ ਸਪੋਰਟਸ ਇੰਡਸਟਰੀ ਜਲੰਧਰ ਨਾਲ ਜੁੜੀ ਹੋਈ ਹੈ, ਪਰ ਵਿਸ਼ਵ ਪੱਧਰ ‘ਤੇ ਇਹ ਹਿੱਸਾ ਹਾਲੇ ਸਿਰਫ਼ 5 ਫੀਸਦੀ ਤੱਕ ਸੀਮਿਤ ਹੈ। ਨੀਤੀ ਆਯੋਗ ਦੀ ਰਿਪੋਰਟ ਦੇ ਆਧਾਰ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਹੁਣ ਇਸ ਖੇਤਰ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ 1947 ਤੋਂ ਬਾਅਦ ਪੰਜਾਬ ਦੀ ਇੰਡਸਟਰੀ, ਖ਼ਾਸ ਕਰਕੇ ਸਪੋਰਟਸ ਇੰਡਸਟਰੀ ਨੇ ਕਾਫੀ ਮਿਹਨਤ ਕੀਤੀ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਰਗਬੀ, ਕ੍ਰਿਕਟ ਅਤੇ ਹਾਕੀ ਵਰਗੀਆਂ ਖੇਡਾਂ ਦੇ ਵਿਸ਼ਵ ਕੱਪ ਵਿੱਚ ਵਰਤਿਆ ਜਾਣ ਵਾਲਾ ਬਹੁਤ ਸਾਰਾ ਸਪੋਰਟਸ ਸਾਮਾਨ ਜਲੰਧਰ ਵਿੱਚ ਤਿਆਰ ਹੁੰਦਾ ਹੈ, ਜਿਸ ਨਾਲ ਸ਼ਹਿਰ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਅਤੇ ਅੰਮ੍ਰਿਤਸਰ ਵਾਸੀ ਸੁਮਨ ਬੇਰੀ ਇਸ ਯਤਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਨੂੰ ਐਸਾ ਰਾਜ ਬਣਾਇਆ ਜਾਵੇਗਾ, ਜਿਸਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਵੇਗਾ। ਅੰਤ ਵਿੱਚ ਉਨ੍ਹਾਂ ਨੀਤੀ ਆਯੋਗ ਵੱਲੋਂ ਜਲੰਧਰ ਪਹੁੰਚੇ ਅਧਿਕਾਰੀਆਂ ਦਾ ਧੰਨਵਾਦ ਵੀ ਪ੍ਰਗਟ ਕੀਤਾ।

Vinkmag ad
Share Our Daily Posts

News Desk

Read Previous

ਵਿਨਯ ਨਗਰ ਸਥਿਤ ਏ-ਵਨ ਰਬੜ ਫੈਕਟਰੀ ਵਿੱਚ ਸ਼ਾਰਟ ਸਰਕਿਟ ਕਾਰਨ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Read Next

ਧੀਆਂ ਦੀ ਲੋਹੜੀ ਦੇ 25 ਸਾਲ: ਡਾ. ਜੈਸਮਿਨ ਦਾਹੀਆ ਵੱਲੋਂ ਖੁਸ਼ੀ, ਰੌਣਕ ਤੇ ਆਸ਼ੀਰਵਾਦ ਨਾਲ ਵਿਸ਼ੇਸ਼ ਸਮਾਗਮ ਦਾ ਆਯੋਜ