Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਕਾਲ ਤਖ਼ਤ ’ਤੇ ਪੇਸ਼ੀ, ਲਾਈਵ ਟੈਲੀਕਾਸਟ ਦੀ ਮੰਗ ਨੇ ਫੜਿਆ ਜ਼ੋਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹੁਕਮ ਨੂੰ ਸਵੀਕਾਰ ਕਰਦਿਆਂ ਕਿਹਾ ਹੈ ਕਿ ਉਹ ਨਿਰਧਾਰਤ ਮਿਤੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ। ਇਸ ਸਬੰਧੀ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਹੋਣ ਵਾਲੀ ਪੇਸ਼ੀ ਦਾ ਸਾਰੇ ਨਿਊਜ਼ ਚੈਨਲਾਂ ’ਤੇ ਲਾਈਵ ਟੈਲੀਕਾਸਟ ਕੀਤਾ ਜਾਵੇ, ਤਾਂ ਜੋ ਸੰਗਤ ਸੱਚਾਈ ਨਾਲ ਰੂਬਰੂ ਹੋ ਸਕੇ।
ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ। ਧਾਲੀਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਾਈਵ ਟੈਲੀਕਾਸਟ ਲਈ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਹੀ ਨਹੀਂ, ਸਗੋਂ ਵਿਦੇਸ਼ਾਂ ’ਚ ਵਸਦੀ ਸਿੱਖ ਸੰਗਤ ਵੱਲੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਹੱਤਵਪੂਰਨ ਮਾਮਲੇ ਦਾ ਲਾਈਵ ਪ੍ਰਸਾਰਣ ਹੋਵੇ।
ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕੇਵਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੀ ਨਹੀਂ, ਬਲਕਿ ਉਨ੍ਹਾਂ ਨੂੰ ਵੀ ਵਿਦੇਸ਼ਾਂ ਤੋਂ ਲਾਈਵ ਟੈਲੀਕਾਸਟ ਕਰਵਾਉਣ ਲਈ ਕਈ ਫੋਨ ਆ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦੀ ਮੰਗ ਨਹੀਂ, ਸਗੋਂ ਸਮੂਹ ਸਿੱਖ ਸੰਗਤ ਦੀ ਮੰਗ ਹੈ। ਧਾਲੀਵਾਲ ਨੇ ਕਿਹਾ ਕਿ ਜੇ ਲਾਈਵ ਟੈਲੀਕਾਸਟ ਹੁੰਦਾ ਹੈ ਤਾਂ “ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ” ਹੋ ਜਾਵੇਗਾ ਅਤੇ ਸੱਚ ਸਭ ਦੇ ਸਾਹਮਣੇ ਆ ਜਾਵੇਗਾ।
ਉਨ੍ਹਾਂ ਆਖ਼ਰ ’ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ’ਚ ਲਾਈਵ ਟੈਲੀਕਾਸਟ ਦੀ ਮਨਜ਼ੂਰੀ ਦਿੱਤੀ ਜਾਵੇ, ਤਾਂ ਜੋ ਦੇਸ਼-ਵਿਦੇਸ਼ ’ਚ ਬੈਠੀ ਸੰਗਤ ਇਸ ਪੇਸ਼ੀ ਨੂੰ ਸਿੱਧਾ ਦੇਖ ਸਕੇ ਅਤੇ ਸਥਿਤੀ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕੇ।

Vinkmag ad
Share Our Daily Posts

News Desk

Read Previous

ਧੀਆਂ ਦੀ ਲੋਹੜੀ ਦੇ 25 ਸਾਲ: ਡਾ. ਜੈਸਮਿਨ ਦਾਹੀਆ ਵੱਲੋਂ ਖੁਸ਼ੀ, ਰੌਣਕ ਤੇ ਆਸ਼ੀਰਵਾਦ ਨਾਲ ਵਿਸ਼ੇਸ਼ ਸਮਾਗਮ ਦਾ ਆਯੋਜ

Read Next

ਜਲੰਧਰ ਬੱਸ ਸਟੈਂਡ ਨੇੜੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਰਾਜੂ ਦੇ ਢਾਬੇ ਸਮੇਤ ਕਈ ਦੁਕਾਨਾਂ ਤੋਂ ਸੈਂਪਲ ਭਰੇ