Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜਲੰਧਰ ਬੱਸ ਸਟੈਂਡ ਨੇੜੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਰਾਜੂ ਦੇ ਢਾਬੇ ਸਮੇਤ ਕਈ ਦੁਕਾਨਾਂ ਤੋਂ ਸੈਂਪਲ ਭਰੇ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਮਹਾਨਗਰ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਬੱਸ ਸਟੈਂਡ ਦੇ ਨੇੜੇ ਸਥਿਤ ਰਾਜੂ ਦੇ ਢਾਬੇ ਸਮੇਤ ਹੋਰ ਕਈ ਖਾਣ-ਪੀਣ ਦੀਆਂ ਦੁਕਾਨਾਂ ’ਤੇ ਅਚਾਨਕ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਟੀਮ ਵੱਲੋਂ ਵੱਖ-ਵੱਖ ਫੂਡ ਆਈਟਮਾਂ ਦੇ ਸੈਂਪਲ ਇਕੱਠੇ ਕੀਤੇ ਗਏ। ਸੇਹਤ ਵਿਭਾਗ ਦੀ ਇਸ ਕਾਰਵਾਈ ਨਾਲ ਇਲਾਕੇ ਦੇ ਹੋਰ ਫੂਡ ਕਾਰੋਬਾਰੀਆਂ ਵਿੱਚ ਹੜਕੰਪ ਮਚ ਗਿਆ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸੇਹਤ ਵਿਭਾਗ ਦੇ ਅਧਿਕਾਰੀ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਬੱਸ ਸਟੈਂਡ ਦੇ ਨੇੜੇ ਕੁਝ ਦੁਕਾਨਾਂ ’ਤੇ ਘਟੀਆ ਕਵਾਲਟੀ ਦਾ ਖਾਣਾ ਵੇਚਿਆ ਜਾ ਰਿਹਾ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਅੱਜ ਰਾਜੂ ਦੇ ਢਾਬੇ ’ਤੇ ਛਾਪਾ ਮਾਰ ਕੇ ਖਾਣੇ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੈਂਪਲ ਜਾਂਚ ਲਈ ਖਰੜ ਸਥਿਤ ਲੈਬ ਵਿੱਚ ਭੇਜੇ ਜਾ ਰਹੇ ਹਨ। ਰਿਪੋਰਟ ਆਉਣ ਤੋਂ ਬਾਅਦ ਜੇਕਰ ਕਿਸੇ ਕਿਸਮ ਦੀ ਕਮੀ ਪਾਈ ਗਈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਡਾ. ਸੁਰਿੰਦਰ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਛਾਪੇਮਾਰੀ ਦੌਰਾਨ ਦੁਕਾਨਦਾਰ ਦੇ ਫੂਡ ਲਾਇਸੈਂਸ ਦੀ ਜਾਂਚ ਕੀਤੀ ਗਈ, ਜੋ ਮੌਜੂਦ ਪਾਇਆ ਗਿਆ।
ਉੱਥੇ ਹੀ ਦੂਜੇ ਪਾਸੇ ਢਾਬਾ ਮਾਲਕ ਰਾਜੂ ਨੇ ਦੱਸਿਆ ਕਿ ਅੱਜ ਸੇਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਢਾਬੇ ’ਤੇ ਪਹੁੰਚੀ ਸੀ ਅਤੇ ਖਾਣੇ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਗਾਹਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਖਾਣਾ ਹੀ ਪਰੋਸਦੇ ਹਨ। ਰਾਜੂ ਨੇ ਦੱਸਿਆ ਕਿ ਉਨ੍ਹਾਂ ਕੋਲ ਫੂਡ ਲਾਇਸੈਂਸ ਵੀ ਮੌਜੂਦ ਹੈ। ਹਾਲਾਂਕਿ ਸੇਹਤ ਵਿਭਾਗ ਦੀ ਟੀਮ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਸੈਂਪਲ ਲੈਣ ਦੀ ਪੁਸ਼ਟੀ ਕੀਤੀ ਹੈ।
ਹੁਣ ਸਭ ਦੀਆਂ ਨਜ਼ਰਾਂ ਸੈਂਪਲਾਂ ਦੀ ਲੈਬ ਰਿਪੋਰਟ ’ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਤੈਅ ਕੀਤੀ

Vinkmag ad
Share Our Daily Posts

News Desk

Read Previous

15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਕਾਲ ਤਖ਼ਤ ’ਤੇ ਪੇਸ਼ੀ, ਲਾਈਵ ਟੈਲੀਕਾਸਟ ਦੀ ਮੰਗ ਨੇ ਫੜਿਆ ਜ਼ੋਰ

Read Next

ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਟ੍ਰੇਨ ਵਿੱਚ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ, ਜੀਆਰਪੀ ਦੀ ਮੁਸਤੈਦੀ ਨਾਲ ਜੱਚਾ–ਬੱਚਾ ਸੁਰੱਖਿਅਤ