Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਟ੍ਰੇਨ ਵਿੱਚ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ, ਜੀਆਰਪੀ ਦੀ ਮੁਸਤੈਦੀ ਨਾਲ ਜੱਚਾ–ਬੱਚਾ ਸੁਰੱਖਿਅਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਸੋਮਵਾਰ ਸਵੇਰੇ ਕਰੀਬ 10 ਵਜੇ ਉਸ ਸਮੇਂ ਹਲਚਲ ਮਚ ਗਈ, ਜਦੋਂ ਇੱਕ ਮਹਿਲਾ ਨੇ ਚੱਲਦੀ ਯਾਤਰਾ ਦੌਰਾਨ ਟ੍ਰੇਨ ਵਿੱਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਹ ਘਟਨਾ ਟ੍ਰੇਨ ਨੰਬਰ 15656 ਕਾਮਾਖਿਆ ਐਕਸਪ੍ਰੈਸ ਦੇ ਕੋਚ ਨੰਬਰ ਬੀ-5 ਵਿੱਚ ਵਾਪਰੀ।

ਜਾਣਕਾਰੀ ਮੁਤਾਬਕ ਪੁਨੀਤਾ ਦੇਵੀ ਆਪਣੇ ਪਤੀ ਰਾਜ ਕੁਮਾਰ ਅਤੇ ਦੋ ਛੋਟੇ ਬੱਚਿਆਂ ਨਾਲ ਸ੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਤੋਂ ਕਪਤਾਨਗੰਜ (ਉੱਤਰ ਪ੍ਰਦੇਸ਼) ਵੱਲ ਯਾਤਰਾ ਕਰ ਰਹੀ ਸੀ। ਯਾਤਰਾ ਦੌਰਾਨ ਅਚਾਨਕ ਉਸ ਨੂੰ ਪ੍ਰਸਵ ਪੀੜਾਂ ਸ਼ੁਰੂ ਹੋ ਗਈਆਂ ਅਤੇ ਟ੍ਰੇਨ ਦੇ ਜਲੰਧਰ ਕੈਂਟ ਸਟੇਸ਼ਨ ’ਤੇ ਪਹੁੰਚਣ ’ਤੇ ਉਸ ਨੇ ਕੋਚ ਵਿੱਚ ਹੀ ਬੱਚੇ ਨੂੰ ਜਨਮ ਦੇ ਦਿੱਤਾ।
ਇਸ ਸਮੇਂ ਪਲੇਟਫਾਰਮ ਨੰਬਰ 2 ਅਤੇ 3 ’ਤੇ ਚੈਕਿੰਗ ਦੌਰਾਨ ਜੀ.ਆਰ.ਪੀ. ਏਐਸਆਈ ਅਸ਼ੋਕ ਕੁਮਾਰ, ਏਐਸਆਈ ਰਾਜਵਿੰਦਰ ਸਿੰਘ, ਏਐਸਆਈ ਆਸ ਮੁਹੰਮਦ ਅਤੇ ਲੇਡੀ ਕਾਂਸਟੇਬਲ ਸੁਰੇਖਾ ਰਾਣੀ ਮੌਜੂਦ ਸਨ। ਸੂਚਨਾ ਮਿਲਦਿਆਂ ਹੀ ਤੁਰੰਤ ਰੇਲਵੇ ਡਾਕਟਰ ਨੂੰ ਮੌਕੇ ’ਤੇ ਬੁਲਾਇਆ ਗਿਆ।
ਜੀਆਰਪੀ ਦੀ ਮਦਦ ਨਾਲ ਮਹਿਲਾ, ਉਸ ਦੇ ਪਤੀ ਅਤੇ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਟ੍ਰੇਨ ਤੋਂ ਉਤਾਰਿਆ ਗਿਆ। ਮਾਂ ਅਤੇ ਨਵਜਾਤ ਬੱਚੇ ਨੂੰ ਤੁਰੰਤ ਪ੍ਰਾਥਮਿਕ ਇਲਾਜ ਦਿੱਤਾ ਗਿਆ। ਇਸ ਤੋਂ ਬਾਅਦ ਐਂਬੂਲੈਂਸ ਦਾ ਪ੍ਰਬੰਧ ਕਰਕੇ ਜੱਚਾ-ਬੱਚਾ ਨੂੰ ਹੋਰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿੱਚ ਦਾਖ਼ਲ ਕਰਵਾਇਆ ਗਿਆ।
ਰੇਲਵੇ ਪੁਲਿਸ ਅਤੇ ਆਰਪੀਐਫ ਦੀ ਤੁਰੰਤ ਕਾਰਵਾਈ ਅਤੇ ਮੁਸਤੈਦੀ ਸਦਕਾ ਮਾਂ ਅਤੇ ਨਵਜਾਤ ਦੋਵੇਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਘਟਨਾ ਰੇਲਵੇ ਕਰਮਚਾਰੀਆਂ ਦੀ ਮਨੁੱਖੀ ਸੇਵਾ ਅਤੇ ਜ਼ਿੰਮੇਵਾਰੀ ਦਾ ਬੇਹਤਰੀਨ ਉਦਾਹਰਨ ਬਣੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਬੱਸ ਸਟੈਂਡ ਨੇੜੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਰਾਜੂ ਦੇ ਢਾਬੇ ਸਮੇਤ ਕਈ ਦੁਕਾਨਾਂ ਤੋਂ ਸੈਂਪਲ ਭਰੇ

Read Next

ਮਨਰੇਗਾ ਦਾ ਨਾਂ ਬਦਲਣ ਦੇ ਵਿਰੋਧ ਵਿੱਚ ਨਕੋਦਰ ‘ਚ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਨਾਰੇਬਾਜ਼ੀ