Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਮਨਰੇਗਾ ਦਾ ਨਾਂ ਬਦਲਣ ਦੇ ਵਿਰੋਧ ਵਿੱਚ ਨਕੋਦਰ ‘ਚ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਨਾਰੇਬਾਜ਼ੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਨਕੋਦਰ: ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਦਾ ਨਾਂ ਬਦਲ ਕੇ “ਜੀ ਰਾਮ ਜੀ ਯੋਜਨਾ” ਰੱਖਣ ਦੇ ਫੈਸਲੇ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਭਾਵੇਂ ਕਿ ਇਸ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਸੀ, ਪਰ ਇਸ ਦੇ ਬਾਵਜੂਦ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਇਸੇ ਲੜੀ ਤਹਿਤ ਅੱਜ ਨਕੋਦਰ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਇੰਦਰਜੀਤ ਕੌਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਉਤਰੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਫੜ ਕੇ ਨਾਰੇਬਾਜ਼ੀ ਕੀਤੀ ਅਤੇ ਮਨਰੇਗਾ ਯੋਜਨਾ ਵਿੱਚ ਕੀਤੀ ਤਬਦੀਲੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਨੇ ਕਿਹਾ ਕਿ ਮਨਰੇਗਾ ਯੋਜਨਾ ਗਰੀਬ ਅਤੇ ਮਜ਼ਦੂਰ ਵਰਗ ਲਈ ਰੋਜ਼ਗਾਰ ਦਾ ਸਭ ਤੋਂ ਵੱਡਾ ਸਹਾਰਾ ਸੀ। ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਦਾ ਨਾਂ ਬਦਲਣ ਦੇ ਨਾਲ-ਨਾਲ ਇਸਦੇ ਨਿਯਮਾਂ ਵਿੱਚ ਕੀਤੀ ਜਾ ਰਹੀ ਤਬਦੀਲੀ ਨਾਲ ਰਾਜਾਂ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਮਜ਼ਦੂਰਾਂ ਦੇ ਕੰਮ ਸਬੰਧੀ ਫੈਸਲੇ ਰਾਜ ਸਰਕਾਰ ਨਹੀਂ, ਸਗੋਂ ਕੇਂਦਰ ਸਰਕਾਰ ਕਰੇਗੀ, ਜੋ ਕਿ ਫੈਡਰਲ ਢਾਂਚੇ ‘ਤੇ ਸਿੱਧਾ ਹਮਲਾ ਹੈ।
ਵਿਧਾਇਕ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਉਥੇ ਕੇਂਦਰ ਵੱਲੋਂ ਜਾਨਬੂਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 90 ਫੀਸਦੀ ਪਰਿਵਾਰਾਂ ਦੀ ਜ਼ਿੰਮੇਵਾਰੀ ਔਰਤਾਂ ਦੇ ਸਿਰ ‘ਤੇ ਹੈ ਅਤੇ ਮਨਰੇਗਾ ਵਰਗੀ ਯੋਜਨਾ ਉਨ੍ਹਾਂ ਲਈ ਆਰਥਿਕ ਸਹਾਰਾ ਹੈ। ਇਸ ਯੋਜਨਾ ਵਿੱਚ ਕੀਤੀ ਤਬਦੀਲੀ ਨਾਲ ਔਰਤਾਂ ਸਮੇਤ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।
ਉਨ੍ਹਾਂ ਸਪਸ਼ਟ ਕੀਤਾ ਕਿ ਜਦ ਤੱਕ ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਵਿੱਚ ਕੀਤੀ ਗਈ ਤਬਦੀਲੀ ਨੂੰ ਰੱਦ ਨਹੀਂ ਕੀਤਾ ਜਾਂਦਾ, ਤਦ ਤੱਕ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵੱਲੋਂ ਇਸ ਦਾ ਡਟ ਕੇ ਵਿਰੋਧ ਜਾਰੀ ਰਹੇਗਾ। ਪ੍ਰਦਰਸ਼ਨ ਦੌਰਾਨ ਆਮ ਲੋਕਾਂ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਖ਼ਿਲਾਫ਼ ਆਪਣਾ ਗੁੱਸਾ ਜਾਹਿਰ ਕੀਤਾ।

Vinkmag ad
Share Our Daily Posts

News Desk

Read Previous

ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਟ੍ਰੇਨ ਵਿੱਚ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ, ਜੀਆਰਪੀ ਦੀ ਮੁਸਤੈਦੀ ਨਾਲ ਜੱਚਾ–ਬੱਚਾ ਸੁਰੱਖਿਅਤ

Read Next

ਬੰਬੇ ਨਗਰ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ