Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਬੰਬੇ ਨਗਰ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਸਵੇਂ ਪਾਤਿਸ਼ਾਹ ਸ਼ਾਹਿ-ਸ਼ਹਿਨਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਅੱਜ ਬੰਬੇ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਵਿਖੇ ਬੜੀ ਹੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ‘ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।

ਗੁਰਪੁਰਬ ਦੇ ਸਬੰਧ ਵਿੱਚ ਸਵੇਰੇ 5.30 ਵਜੇ ਪ੍ਰਭਾਤ ਫੇਰੀਆਂ ਅਰੰਭ ਹੋਈਆਂ ਜੋ ਕਿ ਸੱਤ ਦਿਨ ਤੱਕ ਚਲੀਆਂ, ਜਿਨ੍ਹਾਂ ਵਿੱਚ ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਗੁਰਦੁਆਰਾ ਸਾਹਿਬ ਨੂੰ ਖ਼ੂਬਸੂਰਤ ਤਰੀਕੇ ਨਾਲ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ, ਜਿਸ ਨਾਲ ਪੂਰਾ ਇਲਾਕਾ ਗੁਰਮਈ ਮਾਹੌਲ ਨਾਲ ਗੂੰਜ ਉੱਠਿਆ।
ਸਮਾਗਮਾਂ ਦੀ ਸ਼ੁਰੂਆਤ ਸਵੇਰੇ 10 ਵਜੇ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਨਾਲ ਹੋਈ। ਇਸ ਉਪਰੰਤ ਭਾਈ ਸੂਰਜ ਸਿੰਘ ਜੀ ਅਤੇ ਉਨ੍ਹਾਂ ਦੇ ਰਾਗੀ ਜੱਥੇ ਵੱਲੋਂ ਮਿੱਠੇ ਅਤੇ ਰਸ ਭਰੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਬਾਅਦ ਵਿੱਚ ਭਾਈ ਗੁਰਮਿੰਦਰ ਪਾਲ ਸਿੰਘ ਲਾਲ ਜੀ ਅਤੇ ਉਨ੍ਹਾਂ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਕੀਰਤਨ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ ਅਤੇ ਗੁਰਪੁਰਬ ਦੇ ਸਮਾਗਮ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਗੁਰੂ ਕੇ ਅਟੁਤ ਲੰਗਰ ਦੀ ਵਿਵਸਥਾ ਵੀ ਕੀਤੀ ਗਈ, ਜਿਸ ਵਿੱਚ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਪ੍ਰਸਾਦਾ ਛਕਿਆ।
ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਭਾਈਚਾਰੇ, ਸ਼ਰਧਾ ਅਤੇ ਸੇਵਾ ਭਾਵਨਾ ਦਾ ਅਨੋਖਾ ਦਰਸ਼ਨ ਵੇਖਣ ਨੂੰ ਮਿਲਿਆ।

Vinkmag ad
Share Our Daily Posts

News Desk

Read Previous

ਮਨਰੇਗਾ ਦਾ ਨਾਂ ਬਦਲਣ ਦੇ ਵਿਰੋਧ ਵਿੱਚ ਨਕੋਦਰ ‘ਚ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਨਾਰੇਬਾਜ਼ੀ

Read Next

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੀਏਪੀ ਗ੍ਰਾਊਂਡ ਵਿੱਚ 1746 ਨਵੇਂ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ, ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਮਾਨਦਾਰੀ ਨਾਲ ਸੇਵਾ ਦੀ ਅਪੀਲ