Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੀਏਪੀ ਗ੍ਰਾਊਂਡ ਵਿੱਚ 1746 ਨਵੇਂ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ, ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਮਾਨਦਾਰੀ ਨਾਲ ਸੇਵਾ ਦੀ ਅਪੀਲ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੇ ਪੀਏਪੀ ਗ੍ਰਾਊਂਡ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1746 ਨਵੇਂ ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਡੀਜੀਪੀ ਪੰਜਾਬ ਸ੍ਰੀ ਗੋਰਵ ਯਾਦਵ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਨਿਯੁਕਤ ਪੁਲਿਸ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦਾ ਪੰਜਾਬ ਪੁਲਿਸ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਕੁੱਲ 63,027 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵੱਲ ਇੱਕ ਵੱਡਾ ਕਦਮ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਧੁਨਿਕ ਅਤੇ ਲੇਟਸਟ ਵਾਹਨ ਮੁਹੱਈਆ ਕਰਵਾਏ ਗਏ ਹਨ, ਜੋ ਸੜਕ ਹਾਦਸਿਆਂ ਨੂੰ ਘਟਾਉਣ ਵਿੱਚ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਨੂੰ ਹੋਰ ਰਾਜਾਂ ਦੀਆਂ ਸਰਕਾਰਾਂ ਨੇ ਵੀ ਉਦਾਹਰਨ ਵਜੋਂ ਅਪਣਾਇਆ ਹੈ। ਇਸਦੇ ਨਾਲ ਹੀ ਹਾਦਸਾਗ੍ਰਸਤ ਪਰਿਵਾਰਾਂ ਨੂੰ 16-17 ਕਰੋੜ ਰੁਪਏ ਦੀ ਨਕਦੀ ਅਤੇ ਹੋਰ ਸਹਾਇਤਾ ਸਮੱਗਰੀ ਘਰ-ਘਰ ਪਹੁੰਚਾ ਕੇ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਡੀਜੀਪੀ ਪੰਜਾਬ ਸ੍ਰੀ ਗੋਰਵ ਯਾਦਵ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ ਪੰਜਾਬ ਪੁਲਿਸ ਵਿੱਚ 10,246 ਕਰਮਚਾਰੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ੋਰਦਾਰ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਪੁਲਿਸ ਕਰਮਚਾਰੀ ਇਮਾਨਦਾਰੀ ਨਾਲ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।
ਡੀਜੀਪੀ ਨੇ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਨੂੰ ਡਿਜ਼ੀਟਲ ਤੌਰ ‘ਤੇ ਮਜ਼ਬੂਤ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ, ਤਾਂ ਜੋ ਪੰਜਾਬ ਪੁਲਿਸ ਫੋਰਸ ਇੱਕ ਬਿਹਤਰੀਨ ਅਤੇ ਆਧੁਨਿਕ ਫੋਰਸ ਵਜੋਂ ਉਭਰ ਸਕੇ।
ਸਮਾਗਮ ਦੌਰਾਨ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਦੀ ਸੇਵਾ ਇਮਾਨਦਾਰੀ ਅਤੇ ਨਿਸ਼ਠਾ ਨਾਲ ਕਰਨ ਦਾ ਸੰਕਲਪ ਲਿਆ।

Vinkmag ad
Share Our Daily Posts

News Desk

Read Previous

ਬੰਬੇ ਨਗਰ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ

Read Next

ਸਬ ਡਵੀਜ਼ਨ ਨਕੋਦਰ ਦੇ ਥਾਣਿਆਂ ਵਿੱਚ ਲੋਹੜੀ ਦਾ ਤਿਉਹਾਰ ਸਾਂਝੀਵਾਲਤਾ ਅਤੇ ਭਾਈਚਾਰੇ ਦੇ ਸਨੇਹੇ ਨਾਲ ਮਨਾਇਆ ਗਿਆ