Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਬ ਡਵੀਜ਼ਨ ਨਕੋਦਰ ਦੇ ਥਾਣਿਆਂ ਵਿੱਚ ਲੋਹੜੀ ਦਾ ਤਿਉਹਾਰ ਸਾਂਝੀਵਾਲਤਾ ਅਤੇ ਭਾਈਚਾਰੇ ਦੇ ਸਨੇਹੇ ਨਾਲ ਮਨਾਇਆ ਗਿਆ

ਜਲੰਧਰ -ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ :ਅੱਜ ਲੋਹੜੀ ਦਾ ਪਵਿੱਤਰ ਤਿਉਹਾਰ ਸਬ ਡਵੀਜ਼ਨ ਨਕੋਦਰ ਅਧੀਨ ਆਉਂਦੇ ਥਾਣਾ ਸਦਰ ਨਕੋਦਰ, ਥਾਣਾ ਸਿਟੀ ਨਕੋਦਰ ਅਤੇ ਥਾਣਾ ਨੂਰਮਹਿਲ ਵਿੱਚ ਬੜੀ ਖੁਸ਼ੀ, ਉਤਸ਼ਾਹ ਅਤੇ ਸਾਂਝੀਵਾਲਤਾ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਤਿੰਨਾਂ ਥਾਣਿਆਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਲ ਮਿਲ ਕੇ ਲੋਹੜੀ ਦੀ ਅੱਗ ਦੇ ਗੇੜ ਲਗਾਏ ਅਤੇ ਲੋਕ-ਰਿਵਾਜਾਂ ਅਨੁਸਾਰ ਤਿਉਹਾਰ ਮਨਾਇਆ।
ਲੋਹੜੀ ਦੀ ਅੱਗ ਵਿੱਚ ਰੇਵੜੀਆਂ, ਮੂੰਗਫਲੀ, ਤਿਲ ਅਤੇ ਗੱਚਕ ਅਰਪਿਤ ਕਰਦੇ ਹੋਏ ਸਰਬੱਤ ਦੇ ਭਲੇ ਅਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਨੇ ਇੱਕ-ਦੂਜੇ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਅਤੇ ਭਾਈਚਾਰੇ, ਏਕਤਾ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੱਤਾ।
ਅਧਿਕਾਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਂਝੇ ਤੌਰ ‘ਤੇ ਮਨਾਉਣ ਨਾਲ ਕਰਮਚਾਰੀਆਂ ਵਿੱਚ ਆਪਸੀ ਪਿਆਰ, ਸਹਿਯੋਗ ਅਤੇ ਟੀਮ ਸਪਿਰਿਟ ਵਧਦਾ ਹੈ, ਜੋ ਕਿ ਲੋਕ ਸੇਵਾ ਦੇ ਕੰਮਾਂ ਵਿੱਚ ਵੀ ਸਕਾਰਾਤਮਕ ਭੂਮਿਕਾ ਨਿਭਾਉਂਦਾ ਹੈ। ਸਮੂਹ ਕਰਮਚਾਰੀਆਂ ਨੇ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਦਾ ਅਹਿਦ ਵੀ ਦੁਹਰਾਇਆ।
ਲੋਹੜੀ ਦਾ ਇਹ ਤਿਉਹਾਰ ਤਿੰਨਾਂ ਥਾਣਿਆਂ ਵਿੱਚ ਖੁਸ਼ਗਵਾਰ ਅਤੇ ਯਾਦਗਾਰ ਪਲਾਂ ਨਾਲ ਸੰਪੰਨ ਹੋਇਆ, ਜਿਸ ਨਾਲ ਸਾਂਝੀਵਾਲਤਾ ਅਤੇ ਇਕਜੁਟਤਾ ਦਾ ਮਜ਼ਬੂਤ ਸੁਨੇਹਾ ਸਮਾਜ ਤੱਕ ਪਹੁੰਚਿਆ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੀਏਪੀ ਗ੍ਰਾਊਂਡ ਵਿੱਚ 1746 ਨਵੇਂ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ, ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਮਾਨਦਾਰੀ ਨਾਲ ਸੇਵਾ ਦੀ ਅਪੀਲ

Read Next

ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਭਾਰੀ ਵਾਹਨਾਂ ‘ਤੇ ਰਿਫਲੈਕਟਰ ਸਟੀਕਰ ਲਗਾਉਣ ਦਾ ਪ੍ਰੋਜੈਕਟ