Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਭਾਰੀ ਵਾਹਨਾਂ ‘ਤੇ ਰਿਫਲੈਕਟਰ ਸਟੀਕਰ ਲਗਾਉਣ ਦਾ ਪ੍ਰੋਜੈਕਟ

ਜਲੰਧਰ : ਕੰਵਲਜੀਤ ਸਿੰਘ ਮੱਕੜ – ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਪ੍ਰਧਾਨ ਲਾਇਨ ਰੰਜਨਾ ਸ਼ਰਮਾ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਇੱਕ ਮਹੱਤਵਪੂਰਨ ਸੇਵਾ ਪ੍ਰੋਜੈਕਟ ਅਮਲ ਵਿੱਚ ਲਿਆਂਦਾ ਗਿਆ। ਇਸ ਤਹਿਤ ਵਰਕਸ਼ਾਪ ਚੌਕ ‘ਤੇ ਭਾਰੀ ਵਾਹਨਾਂ ‘ਤੇ ਰਿਫਲੈਕਟਰ ਸਟੀਕਰ ਲਗਾਏ ਗਏ। ਪ੍ਰੋਜੈਕਟ ਦੌਰਾਨ ਟਰੱਕਾਂ, ਆਟੋਆਂ ਅਤੇ ਸਮਾਨ ਢੋਣ ਵਾਲੀਆਂ ਲਗਭਗ 100 ਗੱਡੀਆਂ ਦੇ ਪਿੱਛੇ ਰਿਫਲੈਕਟਰ ਸਟੀਕਰ ਲਗਾਏ ਗਏ, ਤਾਂ ਜੋ ਧੁੰਦ ਅਤੇ ਘੱਟ ਦਿੱਖ ਵਾਲੇ ਸਮੇਂ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਬਚਾਵ ਕੀਤਾ ਜਾ ਸਕੇ।

ਇਸ ਮੌਕੇ ਟ੍ਰੈਫਿਕ ਪੁਲਿਸ ਦੇ ਸਬ ਇੰਸਪੈਕਟਰ ਸਤਨਾਮ ਸਿੰਘ ਅਤੇ ਏ.ਐਸ.ਆਈ. ਜਗਵਿੰਦਰ ਸਿੰਘ ਨੇ ਕਿਹਾ ਕਿ ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਕੀਤਾ ਗਿਆ ਇਹ ਉਪਰਾਲਾ ਧੁੰਦ ਵਿੱਚ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਬਹੁਤ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਨੇ ਇਸ ਸਰਾਹਣਯੋਗ ਕੰਮ ਲਈ ਕਲੱਬ ਦੇ ਸਾਰੇ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ।
ਇਸ ਦੌਰਾਨ ਲਾਇਨ ਕੁਲਦੀਪ ਸਿੰਘ ਵੱਲੋਂ ਪ੍ਰੋਜੈਕਟ ਚੇਅਰਮੈਨ ਲਾਇਨ ਨਰਿੰਦਰ ਸਿੰਘ ਨੂੰ ਪਿਨ ਲਗਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਮਨਮੋਹਨ ਕਪੂਰ, ਡਾ. ਰਾਕੇਸ਼ ਸ਼ਰਮਾ, ਕੁਲਦੀਪ ਸਿੰਘ, ਜੋਗਿੰਦਰ ਸਿੰਘ ਜੁਨੇਜਾ, ਅਸ਼ੋਕ ਖੋਸਲਾ ਅਤੇ ਲਾਇਨ ਨਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਕੀਤਾ ਗਿਆ ਇਹ ਪ੍ਰੋਜੈਕਟ ਸਮਾਜਕ ਸੁਰੱਖਿਆ ਅਤੇ ਟ੍ਰੈਫਿਕ ਜਾਗਰੂਕਤਾ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

ਸਬ ਡਵੀਜ਼ਨ ਨਕੋਦਰ ਦੇ ਥਾਣਿਆਂ ਵਿੱਚ ਲੋਹੜੀ ਦਾ ਤਿਉਹਾਰ ਸਾਂਝੀਵਾਲਤਾ ਅਤੇ ਭਾਈਚਾਰੇ ਦੇ ਸਨੇਹੇ ਨਾਲ ਮਨਾਇਆ ਗਿਆ

Read Next

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: 200 ਗ੍ਰਾਮ ਹੈਰੋਇਨ ਸਮੇਤ ਅੰਤਰਰਾਜੀ ਨਸ਼ਾ ਤਸਕਰ ਕਾਬੂ