Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: 200 ਗ੍ਰਾਮ ਹੈਰੋਇਨ ਸਮੇਤ ਅੰਤਰਰਾਜੀ ਨਸ਼ਾ ਤਸਕਰ ਕਾਬੂ

ਜਲੰਧਰ: ਕੰਵਲਜੀਤ ਸਿੰਘ ਮੱਕੜ – ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਲਗਾਤਾਰ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 200 ਗ੍ਰਾਮ ਹੈਰੋਇਨ ਅਤੇ ਇੱਕ ਪਲਾਟੀਨਾ ਮੋਟਰਸਾਈਕਲ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਮੁਕੇਸ਼ ਕੁਮਾਰ, ਪੁਲਿਸ ਕਪਤਾਨ (ਸਥਾਨਿਕ/ਤਫ਼ਤੀਸ਼) ਅਤੇ ਇੰਦਰਜੀਤ ਸਿੰਘ, ਉਪ ਪੁਲਿਸ ਕਪਤਾਨ (ਤਫ਼ਤੀਸ਼) ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਟੀਮ, ਜਿਸ ਦੀ ਅਗਵਾਈ ਇੰਸਪੈਕਟਰ ਪੁਸ਼ਪ ਬਾਲੀ ਕਰ ਰਹੇ ਸਨ, ਨੇ ਇਹ ਕਾਰਵਾਈ ਅੰਜਾਮ ਦਿੱਤੀ।
ਐੱਸ.ਐੱਸ.ਪੀ ਸ. ਹਰਵਿੰਦਰ ਸਿੰਘ ਵਿਰਕ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 12 ਜਨਵਰੀ 2026 ਨੂੰ ਇੰਸਪੈਕਟਰ ਨਿਰਮਲ ਸਿੰਘ ਸੀ.ਆਈ.ਏ ਟੀਮ ਸਮੇਤ ਥਾਣਾ ਪਤਾਰਾ ਦੇ ਖੇਤਰ ਵਿੱਚ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਲੰਧਰ–ਹੁਸ਼ਿਆਰਪੁਰ ਮੁੱਖ ਸੜਕ ’ਤੇ ਪਿੰਡ ਜੋਹਲੀਆਂ ਮੱਛੀ ਗੇਟ ਨੇੜੇ ਇੱਕ ਕਲੀਨ ਸ਼ੇਵ ਨੌਜਵਾਨ ਕਾਲੀ ਪਲਾਟੀਨਾ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ। ਪੁਲਿਸ ਵਾਹਨ ਨੂੰ ਦੇਖ ਕੇ ਉਸਨੇ ਮੋਟਰਸਾਈਕਲ ਤੇਜ਼ੀ ਨਾਲ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੂੰ ਸ਼ੱਕ ਹੋਇਆ।
ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਰੋਕ ਕੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸਨੇ ਆਪਣੀ ਪਛਾਣ ਹਰਜਿੰਦਰ ਸਿੰਘ ਉਰਫ਼ ਜੌਨ, ਪੁੱਤਰ ਨਿਰਮਲ ਦਾਸ, ਵਾਸੀ ਗੁਰੂ ਅਰਜਨ ਪੁਰਾ, ਦਾਦਰ ਮੁਹੱਲਾ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਜੋਂ ਦੱਸੀ। ਮੋਟਰਸਾਈਕਲ ਦੀ ਤਲਾਸ਼ੀ ਦੌਰਾਨ ਸੀਟ ਹੇਠੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੌਕੇ ’ਤੇ ਹੀ ਹੈਰੋਇਨ ਅਤੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਈ।
ਇਸ ਸਬੰਧ ਵਿੱਚ ਥਾਣਾ ਪਤਾਰਾ ਵਿਖੇ ਐਫ਼ਆਈਆਰ ਨੰਬਰ 04 ਮਿਤੀ 12.01.2026 ਧਾਰਾਵਾਂ 21-B, 61 ਅਤੇ 85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਐੱਸ.ਐੱਸ.ਪੀ ਵਿਰਕ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਇੱਕ ਗੈਰਕਾਨੂੰਨੀ ਟਰੈਵਲ ਏਜੰਟ ਹੈ, ਜੋ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਕਰਦਾ ਸੀ ਅਤੇ ਨਾਲ ਹੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਵੀ ਸਰਗਰਮ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਗੈਰਕਾਨੂੰਨੀ ਟਰੈਵਲ ਅਤੇ ਨਸ਼ਾ ਤਸਕਰੀ ਸਬੰਧੀ ਕਈ ਕੇਸ ਦਰਜ ਹਨ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਹ ਮੁੜ ਜਲੰਧਰ ਅਤੇ ਫਗਵਾੜਾ ਖੇਤਰਾਂ ਵਿੱਚ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ।
ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੈਰੋਇਨ ਦੇ ਸਰੋਤ, ਸਪਲਾਈ ਨੈਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚਲ ਅਤੇ ਅਚਲ ਸੰਪਤੀ ਨੂੰ ਵੀ ਕਾਨੂੰਨ ਅਨੁਸਾਰ ਜ਼ਬਤ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਭਾਰੀ ਵਾਹਨਾਂ ‘ਤੇ ਰਿਫਲੈਕਟਰ ਸਟੀਕਰ ਲਗਾਉਣ ਦਾ ਪ੍ਰੋਜੈਕਟ

Read Next

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ‘ਚ ਪੁਆਏ ਵੈਣ! ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ