Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ‘ਚ ਪੁਆਏ ਵੈਣ! ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਜੰਡਿਆਲਾ – ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਦੇਵੀਦਾਸਪੁਰਾ ਤੋਂ ਵਿਦੇਸ਼ ਕੈਨੇਡਾ ਗਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਸੰਧੂ ਪੁੱਤਰ ਸੁਖਦੇਵ ਸਿੰਘ (21 ਸਾਲ) ਵਾਸੀ ਪਿੰਡ ਦੇਵੀਦਾਸਪੁਰਾ (ਨਜ਼ਦੀਕ) ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਅਤੇ ਮੋਹਤਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਾਲ 2023 ‘ਚ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਕੈਨੇਡਾ ਗਿਆ ਸੀ। ਅੱਜ ਉਨ੍ਹਾਂ ਨੂੰ ਕੈਨੇਡਾ ਦੀ ਪੁਲਸ ਵੱਲੋਂ ਫੋਨ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਸਿਮਰਨਜੀਤ ਸਿੰਘ ਸੰਧੂ ਦੀ ਲਾਸ਼ ਕੈਨੇਡਾ ਦੇ ਜੰਗਲਾਂ ਵਿੱਚੋਂ ਬਰਾਮਦ ਹੋਈ ਹੈ ਅਤੇ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖ਼ਬਰ ਸੁਣਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

PunjabKesari

PunjabKesari

ਪਰਿਵਾਰਿਕ ਮੈਂਬਰਾਂ ਦੱਸਿਆ ਕਿ ਸਿਮਰਨਜੀਤ ਸਿੰਘ ਸੰਧੂ ਵਰਕ ਪਰਮਿਟ ਦੀ ਫਾਈਲ ਲੱਗ ਗਈ ਸੀ, ਉਸ ਕੋਲ ਪੈਸੇ ਵੀ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿਸੇ ਭੇਤੀ ਨੇ ਉਸ ਦਾ ਕਤਲ ਕਰ ਦਿੱਤਾ ਹੈ। ਪਰਿਵਾਰ ਨੇ ਕੈਨੇਡਾ ਦੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨਮੰਤਰੀ ਕੋਲ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਭੇਜਣ ਲਈ ਸਹਾਇਤਾ ਕੀਤੀ ਜਾਵੇ ਤਾਂ ਜੋ ਉਸ ਦਾ ਸੰਸਕਾਰ ਆਪਣੇ ਪਿੰਡ ਵਿੱਚ ਹੀ ਕੀਤਾ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: 200 ਗ੍ਰਾਮ ਹੈਰੋਇਨ ਸਮੇਤ ਅੰਤਰਰਾਜੀ ਨਸ਼ਾ ਤਸਕਰ ਕਾਬੂ

Read Next

ਬਸਤੀ ਦਾਨਿਸ਼ਮੰਦਾ ਵਿੱਚ ਟੁੱਟੀ ਸੀਵਰੇਜ ਤੇ ਵਾਟਰ ਸਪਲਾਈ ਲਾਈਨ, ਗੰਦਾ ਪਾਣੀ ਘਰਾਂ–ਦੁਕਾਨਾਂ ਵਿੱਚ ਦਾਖ਼ਲ, ਵੱਡੇ ਹਾਦਸੇ ਦਾ ਖ਼ਤਰਾ