Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 16, 2026

ਬਸਤੀ ਦਾਨਿਸ਼ਮੰਦਾ ਵਿੱਚ ਟੁੱਟੀ ਸੀਵਰੇਜ ਤੇ ਵਾਟਰ ਸਪਲਾਈ ਲਾਈਨ, ਗੰਦਾ ਪਾਣੀ ਘਰਾਂ–ਦੁਕਾਨਾਂ ਵਿੱਚ ਦਾਖ਼ਲ, ਵੱਡੇ ਹਾਦਸੇ ਦਾ ਖ਼ਤਰਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਵੈਸਟ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਲਾਈਨਾਂ ਟੁੱਟਣ ਕਾਰਨ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਪਿਛਲੇ ਕਈ ਦਿਨਾਂ ਤੋਂ ਸੜਕਾਂ ਉੱਤੇ ਤੇਜ਼ੀ ਨਾਲ ਵਗਦਾ ਪਾਣੀ, ਜ਼ਮੀਨ ਦੇ ਧੰਸਣ ਦਾ ਖ਼ਤਰਾ ਅਤੇ ਗੰਦੇ ਪਾਣੀ ਦਾ ਘਰਾਂ ਤੇ ਦੁਕਾਨਾਂ ਵਿੱਚ ਦਾਖ਼ਲ ਹੋਣਾ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ।
ਮੌਕੇ ਉੱਤੇ ਸਥਿਤੀ ਇਹ ਹੈ ਕਿ ਸੜਕਾਂ ਹੇਠੋਂ ਮਿੱਟੀ ਬਹਿ ਜਾਣ ਕਾਰਨ ਜ਼ਮੀਨ ਧੱਸਦੀ ਹੋਈ ਨਜ਼ਰ ਆ ਰਹੀ ਹੈ। ਬਿਨਾਂ ਕਿਸੇ ਚੇਤਾਵਨੀ ਜਾਂ ਬੈਰੀਕੇਡਿੰਗ ਦੇ ਵਾਹਨ ਤੇ ਰਾਹਗੀਰ ਉਸੇ ਰਸਤੇ ਤੋਂ ਲੰਘ ਰਹੇ ਹਨ, ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਣ ਦਾ ਡਰ ਬਣਿਆ ਹੋਇਆ ਹੈ। ਪਾਣੀ ਦੇ ਭਾਰੀ ਦਬਾਅ ਕਾਰਨ ਕਈ ਦੁਕਾਨਾਂ ਅਤੇ ਘਰਾਂ ਵਿੱਚ ਗੰਦਾ ਪਾਣੀ ਘੁੱਸ ਚੁੱਕਾ ਹੈ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਾਣੀ ਭਰਨ ਕਾਰਨ ਉਨ੍ਹਾਂ ਨੂੰ ਦੁਕਾਨਾਂ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਹੈ, ਜਿਸ ਨਾਲ ਰੋਜ਼ੀ-ਰੋਟੀ ਉੱਤੇ ਸਿੱਧਾ ਅਸਰ ਪਿਆ ਹੈ। ਕਈ ਥਾਵਾਂ ’ਤੇ ਦੁਕਾਨਾਂ ਦੇ ਫਰਸ਼ ਹੇਠਾਂ ਮਿੱਟੀ ਬਹਿ ਜਾਣ ਕਾਰਨ ਇਮਾਰਤਾਂ ਦੀ ਮਜ਼ਬੂਤੀ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ।
ਸਥਾਨਕ ਵਸਨੀਕਾਂ ਮੁਤਾਬਕ ਇਹ ਸਮੱਸਿਆ ਕੋਈ ਨਵੀਂ ਨਹੀਂ ਹੈ। ਪਹਿਲਾਂ ਵੀ ਸੀਵਰੇਜ ਅਤੇ ਸੜਕ ਸਬੰਧੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਠੇਕੇਦਾਰ ਵੱਲੋਂ ਕੰਮ ਤਾਂ ਸ਼ੁਰੂ ਕੀਤਾ ਗਿਆ, ਪਰ ਪਾਈਪ ਟੁੱਟਣ ਮਗਰੋਂ ਕੰਮ ਅਧੂਰਾ ਛੱਡ ਦਿੱਤਾ ਗਿਆ। ਨਾ ਤਾਂ ਸੜਕ ਬੰਦ ਕੀਤੀ ਗਈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਬੈਰੀਕੇਡਿੰਗ ਲਗਾਈ ਗਈ, ਜਿਸ ਨਾਲ ਆਮ ਲੋਕਾਂ ਦੀ ਜਾਨ ਖ਼ਤਰੇ ਵਿੱਚ ਪੈ ਗਈ ਹੈ।
ਲੋਕਾਂ ਦਾ ਦੋਸ਼ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ, ਐਕਸੀਅਨ ਅਤੇ ਸੰਬੰਧਤ ਠੇਕੇਦਾਰ ਨੂੰ ਕਈ ਵਾਰ ਫ਼ੋਨ ਕੀਤੇ ਗਏ, ਪਰ ਕਿਸੇ ਨੇ ਵੀ ਫ਼ੋਨ ਉਠਾਉਣਾ ਜ਼ਰੂਰੀ ਨਹੀਂ ਸਮਝਿਆ। ਇਲਾਕੇ ਦੇ ਪਾਰਸ਼ਦ ਪ੍ਰਤੀ ਵੀ ਲੋਕਾਂ ਨੇ ਨਾਰਾਜ਼ਗੀ ਜਤਾਈ ਹੈ ਅਤੇ ਕਿਹਾ ਹੈ ਕਿ ਵਾਰ-ਵਾਰ ਆਵਾਜ਼ ਉਠਾਉਣ ਦੇ ਬਾਵਜੂਦ ਮੌਕੇ ’ਤੇ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਲੋਕਾਂ ਨੇ ਮੰਗ ਕੀਤੀ ਹੈ ਕਿ ਤੁਰੰਤ ਮੁਰੰਮਤ ਕੰਮ ਸ਼ੁਰੂ ਕਰਕੇ ਇਲਾਕੇ ਨੂੰ ਵੱਡੇ ਹਾਦਸੇ ਤੋਂ ਬਚਾਇਆ ਜਾਵੇ।

Vinkmag ad
Share Our Daily Posts

News Desk

Read Previous

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ‘ਚ ਪੁਆਏ ਵੈਣ! ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Read Next

ਸੋਹਲ ਜਾਗੀਰ ਨੇੜੇ ਪੁਲਿਸ ਮੁਕਾਬਲਾ: ਗੋਲੀਬਾਰੀ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਜ਼ਖ਼ਮੀ – ਵਿਦੇਸ਼ੀ ਸਾਜ਼ਿਸ਼ ਦਾ ਪਰਦਾਫ਼ਾਸ਼