Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਸਰਕਾਰੀ ਆਯੁਰਵੈਦਿਕ ਹਸਪਤਾਲ ਅਰਬਨ ਅਸਟੇਟ ਫੇਸ-1 ਵਿੱਚ ਮੁਫ਼ਤ ਆਯੂਸ਼ ਮੈਡੀਕਲ ਕੈਂਪ, 1040 ਮਰੀਜ਼ਾਂ ਨੇ ਲਿਆ ਲਾਭ

ਜਲੰਧਰ: ਕੰਵਲਜੀਤ ਸਿੰਘ ਮੱਕੜ – ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਜਲੰਧਰ ਡਾ. ਵੀਨੂੰ ਖੰਨਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਆਯੂਸ਼ ਸੁਸਾਇਟੀ ਵੱਲੋਂ ਸਰਕਾਰੀ ਆਯੁਰਵੈਦਿਕ ਹਸਪਤਾਲ ਅਰਬਨ ਅਸਟੇਟ ਫੇਸ-1 ਵਿੱਚ ਇੱਕ ਮੁਫ਼ਤ ਆਯੂਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਜਲੰਧਰ ਡਾ. ਵੀਨੂੰ ਖੰਨਾ ਵੱਲੋਂ ਕੀਤਾ ਗਿਆ। ਕੈਂਪ ਦਾ ਸੰਚਾਲਨ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸੁਨੀਲ ਕੁਮਾਰ ਨੇ ਕੀਤਾ।
ਕੈਂਪ ਦੌਰਾਨ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਨਵਜੋਤ ਕੌਰ, ਡਾ. ਸੁਨੀਲ ਕੁਮਾਰ, ਡਾ. ਪੰਕਜ ਡੋਗਰਾ, ਉਪਵੈਦ ਜਸਵੀਰ ਕੌਰ, ਉਪਵੈਦ ਛਿੰਦਰ ਸਿੰਘ, ਸਟਾਫ ਨਰਸ ਅਰਵਿੰਦ ਕੌਰ ਅਤੇ ਅਟੈਂਡੈਂਟ ਦੇਸਰਾਜ ਦੀ ਟੀਮ ਵੱਲੋਂ 660 ਮਰੀਜ਼ਾਂ ਦਾ ਆਯੁਰਵੈਦਿਕ ਪੱਧਤੀ ਨਾਲ ਇਲਾਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਇਸ ਤੋਂ ਇਲਾਵਾ ਹੋਮੀਓਪੈਥਿਕ ਮੈਡੀਕਲ ਅਫ਼ਸਰ ਡਾ. ਰਜਨੀਸ਼ ਕੁਮਾਰ ਅਤੇ ਡਾ. ਸ਼ਮਾ ਸੁਮਨ, ਹੋਮੀਓਪੈਥਿਕ ਡਿਸਪੈਂਸਰ ਸੀਮਾ ਅਤੇ ਮਨੀਸ਼ ਕੁਮਾਰ ਵੱਲੋਂ 380 ਮਰੀਜ਼ਾਂ ਦਾ ਹੋਮੀਓਪੈਥੀ ਪੱਧਤੀ ਨਾਲ ਹੈਲਥ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਕੈਂਪ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਯੋਗਾਸਨਾਂ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਆਯੁਰਵੇਦ ਪ੍ਰਤੀ ਜਾਗਰੂਕ ਕੀਤਾ ਗਿਆ। “ਘਰ-ਘਰ ਆਯੁਰਵੇਦ” ਮੁਹਿੰਮ ਤਹਿਤ ਹਰਬਲ ਪੌਦਿਆਂ ਅਤੇ ਰਸੋਈ ਵਿੱਚ ਵਰਤੇ ਜਾਣ ਵਾਲੇ ਹਰਬਲ ਮਸਾਲਿਆਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਲੋਕਾਂ ਵੱਲੋਂ ਖ਼ਾਸੀ ਸਰਾਹਣਾ ਮਿਲੀ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਚਾਈਨਾ ਡੋਰ ਦਾ ਕਹਿਰ: ਸਾਈਕਲ ਚਲਾਉਂਦੇ 9 ਸਾਲਾ ਬੱਚੇ ਦੀ ਗਰਦਨ ਕੱਟੀ, ਹਾਲਤ ਨਾਜੁਕ

Read Next

ਗੁਰੂ ਰਵਿਦਾਸ ਜੀ ਦੀ 649ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਡੇਰਾ ਬੱਲਾਂ ‘ਚ ਨਤਮਸਤਕ ਹੋਣਗੇ