Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਗੁਰੂ ਰਵਿਦਾਸ ਜੀ ਦੀ 649ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਡੇਰਾ ਬੱਲਾਂ ‘ਚ ਨਤਮਸਤਕ ਹੋਣਗੇ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫ਼ਰਵਰੀ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਸਥਿਤ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। 1 ਫ਼ਰਵਰੀ ਨੂੰ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀ 649ਵੀਂ ਜਯੰਤੀ ਮਨਾਈ ਜਾ ਰਹੀ ਹੈ, ਜਿਸ ਦੇ ਪਾਵਨ ਅਵਸਰ ‘ਤੇ ਪ੍ਰਧਾਨ ਮੰਤਰੀ ਮੋਦੀ ਡੇਰੇ ਵਿੱਚ ਮੱਥਾ ਟੇਕ ਕੇ ਸ਼ਰਧਾ ਪ੍ਰਗਟ ਕਰਨਗੇ।
ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਪੂਰੀ ਤਰ੍ਹਾਂ ਧਾਰਮਿਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਮੇਸ਼ਾ ਹੀ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਜਾ ਕੇ ਸ਼ਰਧਾ ਨਿਵਾਂਦੇ ਰਹੇ ਹਨ।
ਕਾਲੀਆ ਨੇ ਦੱਸਿਆ ਕਿ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਤੋਂ ਇਲਾਵਾ ਉਹ ਪ੍ਰਯਾਗਰਾਜ ਵਿੱਚ ਕੁੰਭ ਸਨਾਨ ਲਈ ਵੀ ਗਏ ਸਨ। ਇਸੇ ਤਰ੍ਹਾਂ ਹੁਣ ਗੁਰੂ ਰਵਿਦਾਸ ਜੀ ਦੀ ਪਾਵਨ ਜਯੰਤੀ ਦੇ ਮੌਕੇ ਡੇਰਾ ਸਚਖੰਡ ਬੱਲਾਂ ਵਿੱਚ ਨਤਮਸਤਕ ਹੋਣ ਆ ਰਹੇ ਹਨ।
ਜਲੰਧਰ ਦੌਰੇ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਹ ਜਲੰਧਰ ਵਾਸੀਆਂ ਲਈ ਮਾਣ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਇੱਥੇ ਆ ਰਹੇ ਹਨ। ਉਨ੍ਹਾਂ ਪੰਜਾਬ ਵਿੱਚ ਆਈ ਬਾੜ੍ਹ ਦੌਰਾਨ ਕੇਂਦਰ ਸਰਕਾਰ ਵੱਲੋਂ ਰੁਕੇ ਹੋਏ ਫੰਡਾਂ ਬਾਰੇ ਕਿਹਾ ਕਿ ਕਿਸੇ ਨਾ ਕਿਸੇ ਕਾਰਨ ਕਰਕੇ ਹੀ ਰਕਮ ਰੁਕੀ ਹੋ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਕੇਂਦਰ ਸਰਕਾਰ ਵੱਲੋਂ ਫੰਡ ਰੋਕੇ ਜਾਂਦੇ ਹਨ ਤਾਂ ਉਸ ਪਿੱਛੇ ਕੋਈ ਵਜ੍ਹਾ ਜ਼ਰੂਰ ਹੁੰਦੀ ਹੈ।

Vinkmag ad
Share Our Daily Posts

News Desk

Read Previous

ਸਰਕਾਰੀ ਆਯੁਰਵੈਦਿਕ ਹਸਪਤਾਲ ਅਰਬਨ ਅਸਟੇਟ ਫੇਸ-1 ਵਿੱਚ ਮੁਫ਼ਤ ਆਯੂਸ਼ ਮੈਡੀਕਲ ਕੈਂਪ, 1040 ਮਰੀਜ਼ਾਂ ਨੇ ਲਿਆ ਲਾਭ

Read Next

ਪੰਜਾਬ ਟ੍ਰੈਵਲ ਏਜੈਂਟਸ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਐਲਾਨ, ਕੁਲਜੀਤ ਸਿੰਘ ਹੈਅਰ ਬਣੇ ਪ੍ਰਧਾਨ