Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪਠਾਨਕੋਟ–ਜਲੰਧਰ ਪੈਸੈਂਜਰ ਟ੍ਰੇਨਾਂ ਦੀ ਲੇਟ ਲਤੀਫ਼ੀ ਨਾਲ ਦਿਨੀਂ ਦਿਹਾੜੀ ਕਰਨ ਵਾਲੇ ਹਜ਼ਾਰਾਂ ਯਾਤਰੀ ਪ੍ਰੇਸ਼ਾਨ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਜਲੰਧਰ ਦਰਮਿਆਨ ਚੱਲਣ ਵਾਲੀਆਂ ਪੈਸੈਂਜਰ ਟ੍ਰੇਨਾਂ ਦੀ ਨਿਰੰਤਰ ਦੇਰੀ ਕਾਰਨ ਰੋਜ਼ਾਨਾ ਯਾਤਰਾ ਕਰਨ ਵਾਲੇ ਲਗਭਗ 2500 ਤੋਂ ਵੱਧ ਯਾਤਰੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਕੇਂਦਰੀ ਰੇਲ ਮੰਤਰਾਲੇ ਅਤੇ ਫਿਰੋਜ਼ਪੁਰ ਡਿਵੀਜ਼ਨ ਦੇ ਸੀਨੀਅਰ ਡੀ.ਆਰ.ਐਮ. ਨੂੰ ਸ਼ਿਕਾਇਤ ਭੇਜੀ ਗਈ ਹੈ।

ਸ਼ਿਕਾਇਤ ਵਿੱਚ ਦਰਸਾਇਆ ਗਿਆ ਹੈ ਕਿ ਪੈਸੈਂਜਰ ਟ੍ਰੇਨ ਨੰਬਰ 74902, ਜੋ ਪਹਿਲਾਂ ਪਠਾਨਕੋਟ ਤੋਂ ਸਵੇਰੇ 5:35 ਵਜੇ ਚੱਲਦੀ ਸੀ, ਹੁਣ ਉਸਦਾ ਸਮਾਂ ਬਦਲ ਕੇ 6:20 ਵਜੇ ਕਰ ਦਿੱਤਾ ਗਿਆ ਹੈ। ਸਮਾਂ ਬਦਲਣ ਕਾਰਨ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ/ਨਿੱਜੀ ਸੇਵਾਵਾਂ ਵਿੱਚ ਕੰਮ ਕਰਨ ਵਾਲੇ ਯਾਤਰੀ ਸਮੇਂ ’ਤੇ ਆਪਣੀ ਡਿਊਟੀ ’ਤੇ ਨਹੀਂ ਪਹੁੰਚ ਪਾ ਰਹੇ। ਇਸ ਟ੍ਰੇਨ ਨਾਲ ਰੋਜ਼ਾਨਾ ਯਾਤਰਾ ਕਰਨ ਵਾਲੇ ਬਹੁਤੇ ਯਾਤਰੀ ਹੁਣ ਇਸ ਟ੍ਰੇਨ ਨੂੰ ਵਰਤਣਾ ਛੱਡ ਚੁੱਕੇ ਹਨ।
ਯਾਤਰੀਆਂ ਮੁਤਾਬਕ ਟ੍ਰੇਨ ਨੰਬਰ 74902 ਜਲੰਧਰ ਸਟੇਸ਼ਨ ’ਤੇ ਲਗਭਗ 10:30 ਵਜੇ ਪਹੁੰਚਦੀ ਹੈ, ਜੋ ਦਫ਼ਤਰੀ ਸਮੇਂ ਨਾਲ ਮੇਲ ਨਹੀਂ ਖਾਂਦਾ। ਇਸ ਨਾਲ ਆਮ ਲੋਕਾਂ ਨੂੰ ਆਰਥਿਕ ਅਤੇ ਮਾਨਸਿਕ ਤਕਲੀਫ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਤਰ੍ਹਾਂ ਸ਼ਾਮ ਦੀ ਪੈਸੈਂਜਰ ਟ੍ਰੇਨ ਨੰਬਰ 54621, ਜੋ ਜਲੰਧਰ ਤੋਂ ਪਠਾਨਕੋਟ ਲਈ ਸ਼ਾਮ 5:30 ਵਜੇ ਰਵਾਨਾ ਹੋਣੀ ਹੁੰਦੀ ਹੈ, ਉਹ ਵੀ ਰੋਜ਼ਾਨਾ ਦੇਰੀ ਨਾਲ ਚੱਲ ਰਹੀ ਹੈ। ਕਈ ਵਾਰ ਇਹ ਟ੍ਰੇਨ 6:00 ਜਾਂ 6:15 ਵਜੇ ਤੱਕ ਦੇਰ ਨਾਲ ਚਲਦੀ ਹੈ, ਜਿਸ ਕਾਰਨ ਯਾਤਰੀ ਘਰ ਦੇਰ ਨਾਲ ਪਹੁੰਚਦੇ ਹਨ।
ਯਾਤਰੀਆਂ ਨੇ ਮੰਗ ਕੀਤੀ ਹੈ ਕਿ ਟ੍ਰੇਨ ਨੰਬਰ 74902 ਦਾ ਪੁਰਾਣਾ ਸਮਾਂ 5:35 ਵਜੇ ਮੁੜ ਬਹਾਲ ਕੀਤਾ ਜਾਵੇ ਅਤੇ ਟ੍ਰੇਨ ਨੰਬਰ 54621 ਨੂੰ ਸਮੇਂ ਸਿਰ ਚਲਾਉਣ ਲਈ ਫਿਰੋਜ਼ਪੁਰ ਡਿਵੀਜ਼ਨ ਅਤੇ ਜਲੰਧਰ ਸਟੇਸ਼ਨ ਮਾਸਟਰ ਨੂੰ ਸਖ਼ਤ ਹੁਕਮ ਜਾਰੀ ਕੀਤੇ ਜਾਣ।
ਲੋਕਾਂ ਨੇ ਰੇਲਵੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਰੋਜ਼ਾਨਾ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।

Vinkmag ad
Share Our Daily Posts

News Desk

Read Previous

ਲੱਕੀ ਓਬਰਾਏ ਕਤਲ ਮਾਮਲਾ: ਡੀਜੀਪੀ ਗੌਰਵ ਯਾਦਵ ਨੇ ਕੀਤਾ ਘਟਨਾ ਸਥਲ ਦਾ ਦੌਰਾ, ਦੋਸ਼ੀ ਜਲਦ ਗ੍ਰਿਫ਼ਤਾਰ ਹੋਣਗੇ

Read Next

ਜਲੰਧਰ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਪੁਲਿਸ ਨੇ ਕਈ ਅਹੰਕਾਰਪੂਰਨ ਸੁਰਾਗ ਹਾਸਲ ਕੀਤੇ।