Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਆਪ੍ਰੇਸ਼ਨ ਪ੍ਰਹਾਰ 2.0 ਤਹਿਤ ਵੱਡੀ ਕਾਰਵਾਈ: ਕਰਤਾਰਪੁਰ ਪੁਲਿਸ ਵੱਲੋਂ 5 ਨੌਜਵਾਨ ਨਸ਼ਾ ਕਰਦੇ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਆਪ੍ਰੇਸ਼ਨ ਪ੍ਰਹਾਰ 2.0” ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਕਰਤਾਰਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਕਾਰਵਾਈ ਮਾਨਯੋਗ ਗੌਰਵ ਯਾਦਵ, ਆਈਪੀਐਸ, ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਜੀ. ਨਾਗੇਸ਼ਵਰ ਰਾਓ, ਆਈਪੀਐਸ, ਏਡੀਜੀਪੀ (ਪ੍ਰੋਵਿਜ਼ਨਿੰਗ), ਸ. ਹਰਵਿੰਦਰ ਸਿੰਘ ਵਿਰਕ, ਪੀਪੀਐਸ, ਐਸਐਸਪੀ ਜਲੰਧਰ ਦਿਹਾਤੀ, ਡਾ. ਮੁਕੇਸ਼ ਕੁਮਾਰ, ਪੀਪੀਐਸ, ਪੁਲਿਸ ਕਪਤਾਨ (ਸਥਾਨਕ/ਤਫ਼ਤੀਸ਼) ਅਤੇ ਨਰਿੰਦਰ ਸਿੰਘ, ਪੀਪੀਐਸ, ਡੀਐਸਪੀ ਕਰਤਾਰਪੁਰ ਦੀ ਅਗਵਾਈ ਹੇਠ ਕੀਤੀ ਗਈ।
ਜਾਣਕਾਰੀ ਮੁਤਾਬਕ ਏਐਸਆਈ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਜੰਡੇ ਸਰਾਏ ਵਿਖੇ ਗੁਰੂ ਅਰਜਨ ਦੇਵ ਪਬਲਿਕ ਸਕੂਲ ਮੋੜ ਨੇੜੇ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਨਾਕਾਬੰਦੀ ਕਰ ਰਹੀ ਸੀ। ਇਸ ਦੌਰਾਨ ਮੁਖਬਰ ਤੋਂ ਸੂਚਨਾ ਮਿਲੀ ਕਿ ਪੰਜ ਨੌਜਵਾਨ ਜੰਡੇ ਸਰਾਏ ਰੋਡ ਦੇ ਖੱਬੇ ਪਾਸੇ ਸੁੰਨਸਾਨ ਝਾੜੀਆਂ ਵਿੱਚ ਇੱਕ ਪੈਨੀ ਹੇਠਾਂ ਅੱਗ ਲਗਾ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਹਨ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਛਾਪਾ ਮਾਰਿਆ। ਪੁਲਿਸ ਨੂੰ ਦੇਖ ਕੇ ਨੌਜਵਾਨਾਂ ਨੇ ਨਸ਼ੀਲੀ ਸਮੱਗਰੀ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ:
ਗੁਰਦੀਪ ਸਿੰਘ ਉਰਫ ਜੋਬਨ ਪੁੱਤਰ ਸਰਬਜੀਤ ਸਿੰਘ ਵਾਸੀ ਆਲਮਪੁਰ ਬੱਕਾ
ਜਤਿੰਦਰ ਕੁਮਾਰ ਉਰਫ ਟੀਨੂੰ ਪੁੱਤਰ ਗੁਲਜ਼ਾਰ ਲਾਲ ਵਾਸੀ ਆਲਮਪੁਰ ਬੱਕਾ ਕਲੋਨੀ
ਨਰਿੰਦਰ ਛੱਜਲ ਪੁੱਤਰ ਨਸੀਬ ਚੰਦ ਵਾਸੀ ਆਲਮਪੁਰ ਬੈਂਕਾ ਕਲੋਨੀ
ਜਸਵੀਰ ਉਰਫ ਕਾਲਾ ਪੁੱਤਰ ਹਮੀਦ ਲਾਲ ਵਾਸੀ ਆਲਮਪੁਰ ਬੈਂਕਾ ਕਲੋਨੀ
ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕਸ਼ਮੀਰ ਸਿੰਘ ਵਾਸੀ ਆਲਮਪੁਰ ਬੱਕਾ ਕਲੋਨੀ
ਸਾਰੇ ਮੁਲਜ਼ਮ ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਅਧੀਨ ਆਉਂਦੇ ਹਨ।
ਬਰਾਮਦਗੀ:
05 ਸਿਲਵਰ ਪੇਪਰ
10-10 ਰੁਪਏ ਦੇ ਪੰਜ ਰੋਲ ਕੀਤੇ ਨੋਟ
05 ਫਾਇਰ ਲਾਈਟਰ
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਵਿਰੁੱਧ ਪਹਿਲਾਂ ਵੀ ਦੋ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ 2020 ਦਾ ਆਫ਼ਤ ਪ੍ਰਬੰਧਨ ਐਕਟ ਅਧੀਨ ਮਾਮਲਾ ਅਤੇ 2025 ਦਾ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਸ਼ਾਮਲ ਹੈ।
ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਅਪਰਾਧਿਕ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਵੱਲੋਂ “ਆਪ੍ਰੇਸ਼ਨ ਪ੍ਰਹਾਰ 2.0” ਦੀ ਸ਼ੁਰੂਆਤ, 131 ਥਾਵਾਂ ‘ਤੇ ਛਾਪੇਮਾਰੀ, 30 ਅਪਰਾਧੀ ਗ੍ਰਿਫ਼ਤਾਰ

Read Next

ਓਪਰੇਸ਼ਨ ਪ੍ਰਹਾਰ-2 ਤਹਿਤ ਵੱਡੀ ਕਾਰਵਾਈ: 19 ਗ੍ਰਿਫ਼ਤਾਰ, 150 ਗ੍ਰਾਮ ਹੈਰੋਇਨ ਤੇ 2.5 ਕਿਲੋ ਅਫੀਮ ਬਰਾਮਦ ਗਨ ਹਾਊਸਾਂ ‘ਤੇ ਛਾਪੇ, ਗੈਰਕਾਨੂੰਨੀ ਉਸਾਰੀ ‘ਤੇ ਨਗਰ ਨਿਗਮ ਦਾ ਪੀਲਾ ਪੰਜਾ