Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਓਪਰੇਸ਼ਨ ਪ੍ਰਹਾਰ-2 ਤਹਿਤ ਵੱਡੀ ਕਾਰਵਾਈ: 19 ਗ੍ਰਿਫ਼ਤਾਰ, 150 ਗ੍ਰਾਮ ਹੈਰੋਇਨ ਤੇ 2.5 ਕਿਲੋ ਅਫੀਮ ਬਰਾਮਦ ਗਨ ਹਾਊਸਾਂ ‘ਤੇ ਛਾਪੇ, ਗੈਰਕਾਨੂੰਨੀ ਉਸਾਰੀ ‘ਤੇ ਨਗਰ ਨਿਗਮ ਦਾ ਪੀਲਾ ਪੰਜਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਨਸ਼ਾ ਤਸਕਰੀ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਜਲੰਧਰ ਪੁਲਿਸ ਵੱਲੋਂ ਚਲਾਏ ਜਾ ਰਹੇ ਓਪਰੇਸ਼ਨ ਪ੍ਰਹਾਰ-2 ਦੇ ਤੀਜੇ ਦਿਨ ਵੱਡੀ ਕਾਰਵਾਈ ਕਰਦਿਆਂ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ 150 ਗ੍ਰਾਮ ਹੈਰੋਇਨ ਅਤੇ ਕਰੀਬ 2.5 ਕਿਲੋ ਅਫੀਮ ਬਰਾਮਦ ਕੀਤੀ ਹੈ।

ਇਸ ਦੌਰਾਨ ਧੀਨਾ ਪਿੰਡ ਅਧੀਨ ਆਉਂਦੇ ਆਰਮੀ ਐਨਕਲੇਵ ਇਲਾਕੇ ਵਿੱਚ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਨਸ਼ਾ ਤਸਕਰ ਦੇ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ। ਦੋਸ਼ੀ ਦੀ ਪਹਿਚਾਣ ਅਮਰਜੀਤ ਸਿੰਘ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ 10 ਕੇਸ ਦਰਜ ਹਨ। ਇਨ੍ਹਾਂ ਵਿੱਚ ਐਨਡੀਪੀਐਸ ਐਕਟ ਦੇ 2 ਅਤੇ ਐਕਸਾਈਜ਼ ਐਕਟ ਦੇ 5 ਮਾਮਲੇ ਸ਼ਾਮਲ ਹਨ।
ਏਟੀਪੀ ਵਿਕਾਸ ਦੁਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰਜੀਤ ਸਿੰਘ ਨੂੰ ਗੈਰਕਾਨੂੰਨੀ ਕਬਜ਼ੇ ਅਤੇ ਉਸਾਰੀ ਸਬੰਧੀ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ। ਉਸ ਨੂੰ ਸੁਣਵਾਈ ਲਈ ਦਫ਼ਤਰ ਵੀ ਬੁਲਾਇਆ ਗਿਆ ਸੀ, ਪਰ ਨਾ ਉਹ ਪੇਸ਼ ਹੋਇਆ ਅਤੇ ਨਾ ਹੀ ਕਿਸੇ ਕਿਸਮ ਦੇ ਕਾਗਜ਼ਾਤ ਪੇਸ਼ ਕਰ ਸਕਿਆ। ਇਸ ਕਰਕੇ ਅੱਜ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਗੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਦੋਸ਼ੀ ਇਸ ਸਮੇਂ ਫ਼ਰਾਰ ਦੱਸਿਆ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੌਕੇ ‘ਤੇ ਪਹੁੰਚ ਕੇ ਕਿਹਾ ਕਿ ਨਸ਼ੇ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਓਪਰੇਸ਼ਨ ਪ੍ਰਹਾਰ-2 ਤਹਿਤ ਤੀਜੇ ਦਿਨ 45 ਥਾਵਾਂ ‘ਤੇ ਛਾਪੇ ਮਾਰੇ ਗਏ, ਜਿਨ੍ਹਾਂ ਦੌਰਾਨ 16 ਲੋਕ ਗ੍ਰਿਫ਼ਤਾਰ ਕੀਤੇ ਗਏ। ਕੁੱਲ ਮਿਲਾ ਕੇ ਹੁਣ ਤੱਕ 19 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਇਸ ਦੇ ਨਾਲ ਹੀ ਅਸਲਹਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੀਪੀ ਨੇ ਦੱਸਿਆ ਕਿ ਗਨ ਹਾਊਸਾਂ ਦੀਆਂ ਦੁਕਾਨਾਂ ‘ਤੇ ਵੀ ਚੈਕਿੰਗ ਕੀਤੀ ਗਈ ਹੈ ਅਤੇ ਸ਼ਾਮ ਤੱਕ ਰਿਪੋਰਟ ਸਾਹਮਣੇ ਆ ਜਾਵੇਗੀ। ਜੇਕਰ ਕਿਸੇ ਕੋਲ ਗੈਰਕਾਨੂੰਨੀ ਹਥਿਆਰ ਮਿਲਦਾ ਹੈ ਜਾਂ ਕਿਸੇ ਲਾਇਸੈਂਸ ਹੋਲਡਰ ਖ਼ਿਲਾਫ਼ ਅਸਲਹਾ ਰੱਖਣ ਸਬੰਧੀ ਮਾਮਲਾ ਦਰਜ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ।
ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਆਪ੍ਰੇਸ਼ਨ ਪ੍ਰਹਾਰ 2.0 ਤਹਿਤ ਵੱਡੀ ਕਾਰਵਾਈ: ਕਰਤਾਰਪੁਰ ਪੁਲਿਸ ਵੱਲੋਂ 5 ਨੌਜਵਾਨ ਨਸ਼ਾ ਕਰਦੇ ਕਾਬੂ

Read Next

ਜਮਸ਼ੇਰ ਪਿੰਡ ਵਿੱਚ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਸਫਲਤਾਪੂਰਵਕ ਆਯੋਜਿਤ, ਪਿੰਡ ਵਾਸੀਆਂ ਵੱਲੋਂ ਭਰਪੂਰ ਸਹਿਯੋਗ