Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਮਸ਼ੇਰ ਪਿੰਡ ਵਿੱਚ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਸਫਲਤਾਪੂਰਵਕ ਆਯੋਜਿਤ, ਪਿੰਡ ਵਾਸੀਆਂ ਵੱਲੋਂ ਭਰਪੂਰ ਸਹਿਯੋਗ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਜਮਸ਼ੇਰ ਪਿੰਡ ਵਿੱਚ ਮਿਤੀ 12.02.2026 ਨੂੰ ਇੱਕ ਬਹੁਤ ਹੀ ਵਧੀਆ ਅਤੇ ਸੁਚੱਜੇ ਢੰਗ ਨਾਲ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਸਰਬਤ ਦਾ ਭਲਾ ਟੀਮ ਜਲੰਧਰ ਵੱਲੋਂ ਆਯੋਜਿਤ ਕੀਤਾ ਗਿਆ। ਇਹ ਕੈਂਪ ਟਰੱਸਟ ਅਤੇ ਜੋਨਲ ਪ੍ਰਧਾਨ ਸ੍ਰੀ ਅਮਰਜੋਤ ਸਿੰਘ ਜੀ ਦੀ ਰਹਿਨੁਮਾਈ ਹੇਠ ਲਗਾਇਆ ਗਿਆ, ਜਿਸਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਅਤੇ ਮੁਫ਼ਤ ਜਾਂਚ ਅਤੇ ਸਲਾਹ ਪ੍ਰਦਾਨ ਕਰਨੀ ਸੀ।
ਕੈਂਪ ਦੌਰਾਨ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਆਧੁਨਿਕ ਉਪਕਰਣਾਂ ਨਾਲ ਸੈਂਕੜਿਆਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਸਲਾਹ ਦਿੱਤੀ ਗਈ ਅਤੇ ਕੁਝ ਮਰੀਜ਼ਾਂ ਨੂੰ ਅਗਲੇ ਇਲਾਜ ਲਈ ਰੈਫਰ ਵੀ ਕੀਤਾ ਗਿਆ।
ਇਸ ਮੌਕੇ ‘ਤੇ ਸੰਸਥਾ ਦੇ ਮੈਂਬਰ ਸਾਹਿਬਾਨ, ਡਾਕਟਰ ਸਾਹਿਬਾਨ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਕਾਬਿਲ-ਏ-ਤਾਰੀਫ਼ ਰਿਹਾ। ਸਭ ਨੇ ਮਿਲਜੁਲ ਕੇ ਕੈਂਪ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।
ਜੋਨਲ ਪ੍ਰਧਾਨ ਸ੍ਰੀ ਅਮਰਜੋਤ ਸਿੰਘ ਜੀ ਨੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜ ਸੇਵੀ ਕੈਂਪ ਲਗਾਤਾਰ ਲਗਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੱਖਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ ਅਤੇ ਸਮੇਂ-ਸਮੇਂ ‘ਤੇ ਜਾਂਚ ਕਰਵਾਉਣਾ ਹਰ ਵਿਅਕਤੀ ਲਈ ਲਾਭਦਾਇਕ ਹੈ।
ਇਸ ਕੈਂਪ ਦੀ ਸਫਲਤਾ ਨਾਲ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।

Vinkmag ad
Share Our Daily Posts

News Desk

Read Previous

ਓਪਰੇਸ਼ਨ ਪ੍ਰਹਾਰ-2 ਤਹਿਤ ਵੱਡੀ ਕਾਰਵਾਈ: 19 ਗ੍ਰਿਫ਼ਤਾਰ, 150 ਗ੍ਰਾਮ ਹੈਰੋਇਨ ਤੇ 2.5 ਕਿਲੋ ਅਫੀਮ ਬਰਾਮਦ ਗਨ ਹਾਊਸਾਂ ‘ਤੇ ਛਾਪੇ, ਗੈਰਕਾਨੂੰਨੀ ਉਸਾਰੀ ‘ਤੇ ਨਗਰ ਨਿਗਮ ਦਾ ਪੀਲਾ ਪੰਜਾ

Read Next

ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰੂ ਘਰ ਬੰਬੇ ਨਗਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ