Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰੂ ਘਰ ਬੰਬੇ ਨਗਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਜਲੰਧਰ: ਕੰਵਲਜੀਤ ਸਿੰਘ ਮੱਕੜ –  ਫੱਗਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅੱਜ ਗੁਰੂ ਘਰ ਬੰਬੇ ਨਗਰ ਵਿੱਚ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ, ਜਿੱਥੇ ਗੁਰੂ ਪਿਆਰੀ ਸਾਧ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਈ।
ਕਾਰਜਕ੍ਰਮ ਦੀ ਸ਼ੁਰੂਆਤ ਸ਼ਾਮ 6:15 ਵਜੇ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਇਸ ਤੋਂ ਬਾਅਦ ਸ਼ਾਮ 6:45 ਤੋਂ 7:15 ਵਜੇ ਤੱਕ ਬੀਬੀਆਂ ਦੇ ਕੀਰਤਨ ਜੱਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ। 7:15 ਤੋਂ 8:15 ਵਜੇ ਤੱਕ ਭਾਈ ਸਾਹਿਬ ਭਾਈ ਬ੍ਰਹਮ ਜੋਤ ਸਿੰਘ ਜੀ ਨੇ ਆਪਣੇ ਰਸਭਰੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਬਾਣੀ ਨਾਲ ਜੋੜਿਆ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੱਤੀ। ਸੰਗਤਾਂ ਨੇ ਬੜੀ ਲਗਨ ਅਤੇ ਭਾਵਨਾ ਨਾਲ ਕੀਰਤਨ ਦਾ ਆਨੰਦ ਮਾਣਿਆ।
ਗੁਰੂ ਘਰ ਵਿੱਚ “ਫਲਗੁਣਿ ਅਨੰਦ ਉਪਾਰਜਨਾ ਹਰਿ ਸਰਜਣ ਪ੍ਰਗਟੇ ਆਏ।। ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ।।” ਸ਼ਬਦ ਦੀ ਗੂੰਜ ਨਾਲ ਸਾਰਾ ਮਾਹੌਲ ਭਗਤੀਮਈ ਬਣ ਗਿਆ। ਸਮਾਗਮ ਦੌਰਾਨ ਗੁਰੂ ਮਹਾਰਾਜ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਭੋਗ ਉਪਰੰਤ ਗੁਰੂ ਕੇ ਲੰਗਰ ਅਤਿ ਸਤਿਕਾਰ ਨਾਲ ਵਰਤਾਏ ਗਏ ਅਤੇ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਪ੍ਰੇਮ ਸਹਿਤ ਲੰਗਰ ਛਕਿਆ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਅਗਲੇ ਸਮਾਗਮਾਂ ਵਿੱਚ ਵੀ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।

Vinkmag ad
Share Our Daily Posts

News Desk

Read Previous

ਜਮਸ਼ੇਰ ਪਿੰਡ ਵਿੱਚ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਸਫਲਤਾਪੂਰਵਕ ਆਯੋਜਿਤ, ਪਿੰਡ ਵਾਸੀਆਂ ਵੱਲੋਂ ਭਰਪੂਰ ਸਹਿਯੋਗ

Read Next

ਕਪੂਰਥਲਾ ਵਿੱਚ ਜਾਗੋ ਸਮਾਗਮ ਦੌਰਾਨ ਹਵਾਈ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖਮੀ