Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਕਪੂਰਥਲਾ ਵਿੱਚ ਜਾਗੋ ਸਮਾਗਮ ਦੌਰਾਨ ਹਵਾਈ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖਮੀ

ਕਪੂਰਥਲਾ: ਕੰਵਲਜੀਤ ਸਿੰਘ ਮੱਕੜ – ਕਪੂਰਥਲਾ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਮੰਗੀ ਕਾਲੋਨੀ ਵਿੱਚ ਵਿਆਹ ਤੋਂ ਇੱਕ ਰਾਤ ਪਹਿਲਾਂ ਚੱਲ ਰਹੇ ‘ਜਾਗੋ’ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕੀਤੀ ਗਈ, ਜਿਸ ਕਾਰਨ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਸਮਾਗਮ ਵਿੱਚ ਸੰਗੀਤ ਅਤੇ ਨੱਚ-ਗਾਣੇ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਆਪਣੀ ਸ਼ਾਨੋ-ਸ਼ੌਕਤ ਦਿਖਾਉਣ ਲਈ ਲਾਇਸੰਸੀ ਹਥਿਆਰ ਨਾਲ ਹਵਾਈ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਇੱਕ ਗੋਲੀ ਸਿੱਧੀ ਮੌਕੇ ‘ਤੇ ਮੌਜੂਦ ਇੱਕ ਨੌਜਵਾਨ ਦੀ ਛਾਤੀ ਵਿੱਚ ਜਾ ਲੱਗੀ, ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਮੌਕੇ ‘ਤੇ ਅਫਰਾਤਫਰੀ ਮਚ ਗਈ। ਪਰਿਵਾਰਕ ਮੈਂਬਰਾਂ ਅਤੇ ਮੌਜੂਦ ਲੋਕਾਂ ਵੱਲੋਂ ਜ਼ਖਮੀ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਨੂੰ ਪ੍ਰਾਰੰਭਿਕ ਇਲਾਜ ਦੇਣ ਤੋਂ ਬਾਅਦ ਹਾਲਤ ਨਾਜ਼ੁਕ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਜਾਰੀ ਹੈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਸਬੰਧੀ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਸਮਾਗਮ ਦੀ ਵੀਡੀਓਗ੍ਰਾਫੀ ਵੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਵਿਆਹਾਂ ਅਤੇ ਹੋਰ ਸਮਾਰੋਹਾਂ ਦੌਰਾਨ ਕੀਤੀ ਜਾਣ ਵਾਲੀ ਫਾਇਰਿੰਗ ਕਾਨੂੰਨੀ ਤੌਰ ‘ਤੇ ਅਪਰਾਧ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਮਾਰੋਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਵਾਈ ਫਾਇਰਿੰਗ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

Vinkmag ad
Share Our Daily Posts

News Desk

Read Previous

ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰੂ ਘਰ ਬੰਬੇ ਨਗਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

Read Next

ਸਰਹਾਲੀ ਪਿੰਡ ਦੇ ਛੱਪੜ ਤੋਂ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ