Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਰਹਾਲੀ ਪਿੰਡ ਦੇ ਛੱਪੜ ਤੋਂ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਅਧੀਨ ਆਉਂਦੇ ਪਿੰਡ ਸਰਹਾਲੀ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਛੱਪੜ (ਤਲਾਬ) ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਸੰਤੋਸ਼ ਰਾਮ ਉਰਫ਼ ਬਾਰੂ ਰਾਮ ਪੁੱਤਰ ਗਿਆਨ ਚੰਦ, ਵਾਸੀ ਪਿੰਡ ਸਰਹਾਲੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕੁਝ ਸਥਾਨਕ ਲੋਕਾਂ ਨੇ ਛੱਪੜ ਵਿੱਚ ਇੱਕ ਲਾਸ਼ ਤੈਰਦੀ ਹੋਈ ਵੇਖੀ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੌਕੀ ਜੰਡਿਆਲਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਮੌਤ ਦੇ ਅਸਲ ਕਾਰਣਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ ਹੈ। ਪੁਲਿਸ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਪਿੰਡ ਸਰਹਾਲੀ ਦੇ ਸਰਪੰਚ ਹਰਮੇਸ਼ ਲਾਲ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਫੋਨ ਕਰਕੇ ਛੱਪੜ ਵਿੱਚ ਲਾਸ਼ ਪਈ ਹੋਣ ਦੀ ਜਾਣਕਾਰੀ ਦਿੱਤੀ ਸੀ। ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਘਟਨਾ ਨਾਲ ਪਿੰਡ ਵਿੱਚ ਸ਼ੋਕ ਦੀ ਲਹਿਰ ਹੈ ਅਤੇ ਲੋਕ ਮੌਤ ਦੇ ਕਾਰਣਾਂ ਬਾਰੇ ਵੱਖ-ਵੱਖ ਅਟਕਲਾਂ ਲਗਾ ਰਹੇ ਹਨ। ਹਾਲਾਂਕਿ ਅਸਲ ਹਕੀਕਤ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

Vinkmag ad
Share Our Daily Posts

News Desk

Read Previous

ਕਪੂਰਥਲਾ ਵਿੱਚ ਜਾਗੋ ਸਮਾਗਮ ਦੌਰਾਨ ਹਵਾਈ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖਮੀ

Read Next

ਜਲੰਧਰ ਵਿੱਚ ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਫਾਇਰਿੰਗ ਮਾਮਲਾ: 1 ਕਰੋੜ ਦੀ ਫਿਰੌਤੀ ਦੀ ਮੰਗ, ਪਤੀ ਉਸਮਾਨ ਦਾ ਵੱਡਾ ਖੁਲਾਸਾ