Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਕੁੰਜ ਵਿੱਚ ਟਰਾਲੀ ਚਾਲਕਾਂ ਅਤੇ ਪੁਲਿਸ ਵਿੱਚ ਝੜਪ, ਪਗੜੀਆਂ ਉਤਾਰਨ ਦੇ ਸੰਵੇਦਨਸ਼ੀਲ ਆਰੋਪ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਕੁੰਜ ਇਲਾਕੇ ਵਿੱਚ ਦੇਰ ਰਾਤ ਟਰੈਕਟਰ-ਟਰਾਲੀ ਚਾਲਕਾਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਤਕਰਾਰ ਹੋਣ ਕਾਰਨ ਹਾਲਾਤ ਤਣਾਅਪੂਰਨ ਬਣ ਗਏ। ਘਟਨਾ ਦੌਰਾਨ ਦੋਵੇਂ ਪੱਖਾਂ ਵੱਲੋਂ ਇਕ-ਦੂਜੇ ’ਤੇ ਮਾਰਪੀਟ ਅਤੇ ਬਦਸਲੂਕੀ ਦੇ ਗੰਭੀਰ ਆਰੋਪ ਲਗਾਏ ਗਏ ਹਨ। ਮਾਮਲੇ ਨੇ ਉਸ ਵੇਲੇ ਹੋਰ ਸੰਵੇਦਨਸ਼ੀਲ ਰੂਪ ਧਾਰ ਲਿਆ ਜਦੋਂ ਟਰਾਲੀ ਚਾਲਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ਕਰਮਚਾਰੀਆਂ ਵੱਲੋਂ ਸਿੱਖ ਨੌਜਵਾਨਾਂ ਦੀਆਂ ਪਗੜੀਆਂ ਉਤਾਰੀਆਂ ਗਈਆਂ।
ਪੀੜਤ ਟਰਾਲੀ ਚਾਲਕ, ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਛਾਬੜੀ ਸਾਹਿਬ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਉਹ ਚਾਰਾ ਲੈ ਕੇ ਜਾ ਰਹੇ ਸਨ। ਉਨ੍ਹਾਂ ਅਨੁਸਾਰ ਪਹਿਲਾਂ ਉਨ੍ਹਾਂ ਨੂੰ ਮੰਡ ਇਲਾਕੇ ਵਿੱਚ ਰੋਕਿਆ ਗਿਆ ਅਤੇ ਦਸਤਾਵੇਜ਼ ਚੈਕ ਕੀਤੇ ਗਏ। ਚਾਲਕਾਂ ਦਾ ਦਾਅਵਾ ਹੈ ਕਿ ਦਸਤਾਵੇਜ਼ ਦਿਖਾਉਣ ਦੇ ਬਾਵਜੂਦ ਉਨ੍ਹਾਂ ਕੋਲੋਂ ਇੱਕ ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਪੈਸੇ ਨਾ ਦੇਣ ’ਤੇ ਉਨ੍ਹਾਂ ਨਾਲ ਹੱਥਾਪਾਈ ਕੀਤੀ ਗਈ ਅਤੇ ਪਗੜੀਆਂ ਉਤਾਰੀਆਂ ਗਈਆਂ।
ਟਰਾਲੀ ਚਾਲਕਾਂ ਨੇ ਪੁਲਿਸ ਕਰਮੀ ਕਵੰਰਪਾਲ ਸਿੰਘ ਅਤੇ ਉਸਦੇ ਸਾਥੀਆਂ ’ਤੇ ਮਾਰਪੀਟ ਦੇ ਆਰੋਪ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ ਮਿੰਨਤ ਕਰਕੇ ਉਥੋਂ ਨਿਕਲੇ ਤਾਂ ਜਲੰਧਰ ਕੁੰਜ ਨੇੜੇ ਦੁਬਾਰਾ ਰੋਕ ਕੇ ਵਿਵਾਦ ਕੀਤਾ ਗਿਆ। ਇਸ ਦੌਰਾਨ ਹੱਥਾਪਾਈ ਹੋਈ ਅਤੇ ਇਕ ਪੁਲਿਸ ਕਰਮੀ ਡਿੱਗ ਗਿਆ। ਪੀੜਤਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਪੁਲਿਸ ਕਰਮੀ ਨੂੰ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਮਲਾ ਵਧ ਗਿਆ।
ਇਸ ਤੋਂ ਇਲਾਵਾ ਟਰਾਲੀ ਚਾਲਕਾਂ ਨੇ ਇਹ ਵੀ ਗੰਭੀਰ ਦੋਸ਼ ਲਗਾਇਆ ਕਿ ਡਿਊਟੀ ’ਤੇ ਮੌਜੂਦ ਪੁਲਿਸ ਕਰਮੀ ਨਸ਼ੇ ਦੀ ਹਾਲਤ ਵਿੱਚ ਸਨ। ਉਨ੍ਹਾਂ ਨੇ ਮੰਗ ਕੀਤੀ ਕਿ ਸੰਬੰਧਤ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦਾ ਤੁਰੰਤ ਮੈਡੀਕਲ ਟੈਸਟ ਕਰਵਾਇਆ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਪਗੜੀ ਉਤਾਰਨ ਦੇ ਆਰੋਪਾਂ ਕਾਰਨ ਮੌਕੇ ’ਤੇ ਭਾਰੀ ਭੀੜ ਇਕੱਠੀ ਹੋ ਗਈ ਅਤੇ ਮਾਹੌਲ ਗਰਮਾਇਆ ਰਿਹਾ। ਸਿੱਖ ਭਾਈਚਾਰੇ ਵਿੱਚ ਪਗੜੀ ਦੀ ਅਹਿਮੀਅਤ ਨੂੰ ਦੇਖਦਿਆਂ ਇਹ ਮਾਮਲਾ ਕਾਫ਼ੀ ਸੰਵੇਦਨਸ਼ੀਲ ਬਣ ਗਿਆ ਹੈ। ਟਰਾਲੀ ਚਾਲਕਾਂ ਨੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰਨ ਵਾਲੇ ਲੋਕ ਹਨ, ਜਿਨ੍ਹਾਂ ਨੂੰ ਬਿਨਾਂ ਕਾਰਨ ਤੰਗ ਕੀਤਾ ਜਾ ਰਿਹਾ ਹੈ।
ਫਿਲਹਾਲ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ। ਜਾਣਕਾਰੀ ਮੁਤਾਬਕ ਪੀੜਤ ਪੱਖ ਵੱਲੋਂ ਹਜੇ ਤੱਕ ਔਪਚਾਰਿਕ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਪ੍ਰਸ਼ਾਸਨਿਕ ਕਾਰਵਾਈ ਅਤੇ ਅਧਿਕਾਰਿਕ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆ ਸਕੇਗੀ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਫਾਇਰਿੰਗ ਮਾਮਲਾ: 1 ਕਰੋੜ ਦੀ ਫਿਰੌਤੀ ਦੀ ਮੰਗ, ਪਤੀ ਉਸਮਾਨ ਦਾ ਵੱਡਾ ਖੁਲਾਸਾ

Read Next

ਜਲੰਧਰ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ: ਮੇਹਤਪੁਰ ਦੇ ਕਾਨੂੰਗੋ ਦੇ ਭਰਾ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ