Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ: ਮੇਹਤਪੁਰ ਦੇ ਕਾਨੂੰਗੋ ਦੇ ਭਰਾ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – Punjab Vigilance Bureau ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲ ਰਹੇ ਆਪਣੇ ਵਿਸ਼ੇਸ਼ ਅਭਿਆਨ ਤਹਿਤ ਵੱਡੀ ਕਾਰਵਾਈ ਕਰਦਿਆਂ ਉਪ-ਤਹਿਸੀਲ ਮੇਹਤਪੁਰ ਵਿੱਚ ਤੈਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।
ਵਿਜੀਲੈਂਸ ਦੇ ਪ੍ਰਵਕਤਾ ਅਨੁਸਾਰ ਇਹ ਗ੍ਰਿਫ਼ਤਾਰੀ ਗੁਰੂ ਤੇਗ ਬਹਾਦੁਰ ਨਗਰ, ਨਕੋਦਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਕਿਸਾਨ ਹੈ ਅਤੇ ਕਾਰਾਂ ਦੀ ਖਰੀਦ-ਫਰੋਖ਼ਤ ਦਾ ਕਾਰੋਬਾਰ ਵੀ ਕਰਦਾ ਹੈ। ਉਸਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਮਕਾਨ ਖਰੀਦਿਆ ਸੀ।
ਕਿਉਂਕਿ ਇਸ ਸੰਬੰਧੀ ਕੋਈ ਸੇਲ ਡੀਡ ਤਿਆਰ ਨਹੀਂ ਹੋਈ ਸੀ, ਇਸ ਲਈ ਮਾਮਲਾ ਸਿਵਲ ਅਦਾਲਤ ਵਿੱਚ ਗਿਆ। ਅਦਾਲਤ ਨੇ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੁਣਾਇਆ। ਇਸ ਫੈਸਲੇ ਖ਼ਿਲਾਫ਼ ਕੀਤੀ ਗਈ ਅਪੀਲ ਵੀ ਮਾਨਯੋਗ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਅਤੇ ਅਦਾਲਤੀ ਹੁਕਮਾਂ ਅਨੁਸਾਰ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਹੋ ਗਈ।
ਇਸ ਤੋਂ ਬਾਅਦ ਮਕਾਨ ਦਾ ਕਬਜ਼ਾ ਪ੍ਰਾਪਤ ਕਰਨ ਲਈ ਕਾਨੂੰਗੋ ਕੋਲ ਅਰਜ਼ੀ ਦਿੱਤੀ ਗਈ। ਦੋਸ਼ ਹੈ ਕਿ ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਂ ’ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਵਸੂਲ ਕੀਤੇ ਗਏ। ਬਾਅਦ ਵਿੱਚ ਕਾਨੂੰਗੋ ਜਤਿੰਦਰ ਸਿੰਘ ਵੱਲੋਂ ਮਕਾਨ ਖਾਲੀ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਅਤੇ ਕਬਜ਼ਾ ਦੇਣ ਦੇ ਬਦਲੇ ਤਹਿਸੀਲਦਾਰ ਦੇ ਨਾਂ ’ਤੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ।
ਪ੍ਰਵਕਤਾ ਮੁਤਾਬਕ ਦਬਾਅ ਹੇਠ 10,000 ਰੁਪਏ ਮੌਕੇ ’ਤੇ ਹੀ ਲਏ ਗਏ ਜਦਕਿ ਬਾਕੀ ਰਕਮ ਕਿਸ਼ਤਾਂ ਵਿੱਚ ਦੇਣ ਦੀ ਗੱਲ ਤੈਅ ਹੋਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸੰਬੰਧਿਤ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਬਿਨਾਂ ਰਿਸ਼ਵਤ ਦਿੱਤੇ ਕੰਮ ਕਰਵਾਉਣ ਦੀ ਇੱਛਾ ਜਤਾਉਂਦਿਆਂ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।
ਪ੍ਰਾਰੰਭਿਕ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪਰਮਿੰਦਰ ਸਿੰਘ ਨੂੰ, ਜਿਸਨੂੰ ਮੁੱਖ ਦੋਸ਼ੀ ਜਤਿੰਦਰ ਸਿੰਘ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਇਸ ਵੇਲੇ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਵਿਜੀਲੈਂਸ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਕੁੰਜ ਵਿੱਚ ਟਰਾਲੀ ਚਾਲਕਾਂ ਅਤੇ ਪੁਲਿਸ ਵਿੱਚ ਝੜਪ, ਪਗੜੀਆਂ ਉਤਾਰਨ ਦੇ ਸੰਵੇਦਨਸ਼ੀਲ ਆਰੋਪ

Read Next

ਜੋਗਿੰਦਰ ਨਗਰ ‘ਚ ਵਿਆਹੀਤਾ ਦੀ ਸੰਦੇਹਾਸਪਦ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼