Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜੋਗਿੰਦਰ ਨਗਰ ‘ਚ ਵਿਆਹੀਤਾ ਦੀ ਸੰਦੇਹਾਸਪਦ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ (ਰਾਮਾਮੰਡੀ): ਰਾਮਾਮੰਡੀ ਥਾਣਾ ਖੇਤਰ ਦੇ ਜੋਗਿੰਦਰ ਨਗਰ ਇਲਾਕੇ ਵਿੱਚ ਇੱਕ 24 ਸਾਲਾ ਵਿਆਹੀਤਾ ਦੀ ਸੰਦੇਹਾਸਪਦ ਹਾਲਾਤਾਂ ਵਿੱਚ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮ੍ਰਿਤਕਾ ਦੀ ਪਹਿਚਾਣ ਮੀਸ਼ੂ ਵਜੋਂ ਹੋਈ ਹੈ। ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਕਤਲ ਕਰਾਰ ਦਿੰਦਿਆਂ ਪਤੀ ਉੱਤੇ ਗੰਭੀਰ ਦੋਸ਼ ਲਗਾਏ ਹਨ।

ਜਾਣਕਾਰੀ ਮੁਤਾਬਕ ਮੀਸ਼ੂ ਦੀ ਕਰੀਬ 12 ਮਹੀਨੇ ਪਹਿਲਾਂ ਜੋਗਿੰਦਰ ਨਗਰ ਦੇ ਰਹਿਣ ਵਾਲੇ ਅਵਿਨਾਸ਼ ਨਾਲ ਸ਼ਾਦੀ ਹੋਈ ਸੀ। ਮ੍ਰਿਤਕਾ ਦੇ ਭਰਾ ਅਤੁਲ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਅਵਿਨਾਸ਼ ਉਸ ਦੀ ਭੈਣ ਨੂੰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਕਈ ਵਾਰ ਉਸ ਨਾਲ ਮਾਰਪੀਟ ਵੀ ਕੀਤੀ ਗਈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਿੱਤੀ ਗਈ ਸੀ, ਹਾਲਾਂਕਿ ਬਾਅਦ ਵਿੱਚ ਦੋਵਾਂ ਪਰਿਵਾਰਾਂ ਵਿਚਾਲੇ ਰਾਜ਼ੀਨਾਮਾ ਹੋ ਗਿਆ ਸੀ।
ਅਤੁਲ ਨੇ ਦੱਸਿਆ ਕਿ ਦੁਪਹਿਰ ਸਮੇਂ ਉਸਨੂੰ ਫ਼ੋਨ ਆਇਆ ਕਿ ਉਸ ਦੀ ਭੈਣ ਨੇ ਪੱਖੇ ਨਾਲ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਹੈ। ਉਹ ਤੁਰੰਤ ਪਰਿਵਾਰ ਸਮੇਤ ਮੌਕੇ ‘ਤੇ ਪਹੁੰਚਿਆ। ਉਨ੍ਹਾਂ ਦਾ ਕਹਿਣਾ ਹੈ ਕਿ ਮੌਕੇ ‘ਤੇ ਪਹੁੰਚਣ ‘ਤੇ ਮੀਸ਼ੂ ਦੇ ਗਲੇ ‘ਤੇ ਉਂਗਲਾਂ ਦੇ ਨਿਸ਼ਾਨ ਸਾਫ਼ ਨਜ਼ਰ ਆ ਰਹੇ ਸਨ, ਜਿਸ ਨਾਲ ਕਤਲ ਦਾ ਸ਼ੱਕ ਪੈਦਾ ਹੁੰਦਾ ਹੈ।
ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਘਰ ਅੰਦਰ ਹੰਗਾਮਾ ਅਤੇ ਤੋੜਫੋੜ ਕੀਤੀ ਗਈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਰਾਮਾਮੰਡੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ।
ਥਾਣਾ ਰਾਮਾਮੰਡੀ ਦੇ ਜਾਂਚ ਅਧਿਕਾਰੀ ਏਐਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਮਹਿਲਾ ਦੇ ਗਲੇ ‘ਤੇ ਨਿਸ਼ਾਨ ਪਾਏ ਗਏ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ

Vinkmag ad
Share Our Daily Posts

News Desk

Read Previous

ਜਲੰਧਰ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ: ਮੇਹਤਪੁਰ ਦੇ ਕਾਨੂੰਗੋ ਦੇ ਭਰਾ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Read Next

ਜਲੰਧਰ ”ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ ਹੈਰਾਨ