Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਜਲੰਧਰ ”ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ ਹੈਰਾਨ

ਜਲੰਧਰ – ਜਲੰਧਰ ਵਿਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਰਮਿਆਨ ਥਾਣਾ ਨਵੀਂ ਬਾਰਾਂਦਰੀ ਦੀ ਪੁਲਸ ਨੇ ਇਕ ਅਜਿਹੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਜੋ ਨਕਲੀ ਪੁਲਸ ਕਰਮਚਾਰੀ ਬਣ ਕੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਕਰਦੇ ਸਨ। ਪੁਲਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਮੋਬਾਇਲ ਫ਼ੋਨ, 3 ਮੋਟਰਸਾਈਕਲ ਅਤੇ ਇਕ ਦਾਤਰ ਬਰਾਮਦ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ
ਪੁਲਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਵੀਰ ਸਿੰਘ ਉਰਫ਼ ਕਰਨ, ਸਰਬਜੀਤ ਸਿੰਘ ਸ਼ੈਂਟੀ, ਅਮਨਪਾਲ ਸਿੰਘ ਰਿੰਕੂ ਅਤੇ ਮਨਪ੍ਰੀਤ ਸਿੰਘ ਉਰਫ਼ ਮੰਤਰ ਵਜੋਂ ਹੋਈ ਹੈ। ਇਹ ਚਾਰੇ ਮੁਲਜ਼ਮ ਕੋਟ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਹਨ।

ਇੰਝ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ
ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰਾਤ ਦੇ ਸਮੇਂ ਮੋਟਰਸਾਈਕਲ ‘ਤੇ ਨਿਕਲਦੇ ਸਨ ਅਤੇ ਇਕੱਲੇ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟ ਲੈਂਦੇ ਸਨ। ਖ਼ਾਸ ਗੱਲ ਇਹ ਹੈ ਕਿ ਮੁਲਜ਼ਮ ਖ਼ਾਕੀ ਪੱਗਾਂ ਬੰਨ੍ਹ ਕੇ ਅਤੇ ਥਾਣੇਦਾਰਾਂ ਵਾਲੇ ਜੁੱਤੀਆਂ ਪਾ ਕੇ ਪੁਲਸ ਮੁਲਾਜ਼ਮ ਹੋਣ ਦਾ ਭੁਲੇਖਾ ਪਾਉਂਦੇ ਸਨ। ਕਰਨਵੀਰ ਅਤੇ ਅਮਨਪਾਲ ਅਕਸਰ ਵਰਦੀ ਵਾਲੀਆਂ ਪੱਗਾਂ ਅਤੇ ਜੁੱਤੀਆਂ ਪਾ ਕੇ ਉੱਪਰੋਂ ਜੈਕਟ ਪਾ ਲੈਂਦੇ ਸਨ, ਜਦਕਿ ਸਰਬਜੀਤ ਸਾਦੇ ਕੱਪੜਿਆਂ ਵਿੱਚ ਹੁੰਦਾ ਸੀ।

13 ਜਨਵਰੀ ਦੀ ਘਟਨਾ ਨੇ ਖੋਲ੍ਹੀ ਪੋਲ 
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 13 ਜਨਵਰੀ ਦੀ ਰਾਤ ਨੂੰ ਕਰੀਬ ਪੌਣੇ ਇਕ ਵਜੇ ਰਾਜ ਕੁਮਾਰ ਸ਼ਰਮਾ ਅਤੇ ਉਸ ਦਾ ਦੋਸਤ ਦਿੱਲੀ ਤੋਂ ਰੇਲਵੇ ਸਟੇਸ਼ਨ ਪਹੁੰਚੇ ਸਨ। ਜਦੋਂ ਉਹ ਪੈਦਲ ਬੱਸ ਅੱਡੇ ਵੱਲ ਜਾ ਰਹੇ ਸਨ ਤਾਂ ਲਾਡੋਵਾਲੀ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ। ਨਕਲੀ ਪੁਲਸ ਵਾਲਿਆਂ ਨੇ ਦੇਰ ਰਾਤ ਘੁੰਮਣ ਦਾ ਕਾਰਨ ਪੁੱਛਦਿਆਂ ਉਨ੍ਹਾਂ ਨੂੰ ਡਰਾਇਆ ਅਤੇ 9660 ਰੁਪਏ ਅਤੇ ਇਕ ਆਈਫੋਨ ਖੋਹ ਕੇ ਫਰਾਰ ਹੋ ਗਏ।

ਸੀ. ਸੀ. ਟੀ. ਵੀ. ਦੀ ਮਦਦ ਨਾਲ ਹੋਈ ਗ੍ਰਿਫ਼ਤਾਰੀ
ਥਾਣਾ ਨਵੀਂ ਬਾਰਾਂਦਰੀ ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਦੀ ਟੀਮ ਨੇ ਪੀੜਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ। ਮੁਲਜ਼ਮਾਂ ਦੇ ਮੋਟਰਸਾਈਕਲ ‘ਤੇ ਨੰਬਰ ਪਲੇਟ ਨਹੀਂ ਸੀ। ਜਦੋਂ ਮੁਲਜ਼ਮ ਦੋਬਾਰਾ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਇਲਾਕੇ ਵਿੱਚ ਘੁੰਮ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਦਬੋਚ ਲਿਆ।

ਨਸ਼ੇ ਦੀ ਪੂਰਤੀ ਲਈ ਬਣਾਇਆ ਸੀ ਗਿਰੋਹ 
ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਪਹਿਲਾਂ ਘੁੰਮ-ਫਿਰ ਕੇ ਚਸ਼ਮੇ ਵੇਚਣ ਦਾ ਕੰਮ ਕਰਦੇ ਸਨ ਪਰ ਨਸ਼ੇ ਦੀ ਆਦਤ ਲੱਗਣ ਕਾਰਨ ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਇਹ ਗਿਰੋਹ ਬਣਾ ਲਿਆ ਸੀ। ਮੁਲਜ਼ਮਾਂ ਨੇ ਕਬੂਲਿਆ ਹੈ ਕਿ ਉਹ ਪਿਛਲੇ ਦੋ ਮਹੀਨਿਆਂ ਵਿੱਚ ਕਈ ਵਾਰਦਾਤਾਂ ਕਰਕੇ ਚੁੱਕੇ ਹਨ। ਇਕ ਘਟਨਾ ‘ਚ ਉਨ੍ਹਾਂ ਨੇ ਇਕ ਮਜ਼ਦੂਰ ਨੂੰ ਉਸ ਦੀ ਬਾਈਕ ‘ਤੇ ਤਿੰਨ ਸਵਾਰੀਆਂ ਬਿਠਾਉਣ ਦੇ ਨਾਂ ‘ਤੇ ਡਰਾਇਆ ਅਤੇ ਉਸ ਦੀ ਬਾਈਕ ਹੀ ਲੈ ਕੇ ਫਰਾਰ ਹੋ ਗਏ ਸਨ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਮੁਲਜ਼ਮ ਕਿਸ ਕੋਲੋਂ ਨਸ਼ਾ ਖ਼ਰੀਦਦੇ ਸਨ ਅਤੇ ਕੀ ਉਹ ਅੱਗੇ ਵੀ ਨਸ਼ਾ ਵੇਚਣ ਦਾ ਕੰਮ ਕਰਦੇ ਸਨ। ਪੁਲਸ ਨੂੰ ਉਮੀਦ ਹੈ ਕਿ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

ਜੋਗਿੰਦਰ ਨਗਰ ‘ਚ ਵਿਆਹੀਤਾ ਦੀ ਸੰਦੇਹਾਸਪਦ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼

Read Next

ਪੁਲਸ ਨੇ ਚੱਕ ਲਿਆ ਭਾਨਾ ਸਿੱਧੂ, ਭਗਵੰਤ ਮਾਨ ਖ਼ਿਲਾਫ਼ ਦੇਣ ਚੱਲਾ ਸੀ ਧਰਨਾ