Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 11, 2026

ਪੁਲਸ ਨੇ ਚੱਕ ਲਿਆ ਭਾਨਾ ਸਿੱਧੂ, ਭਗਵੰਤ ਮਾਨ ਖ਼ਿਲਾਫ਼ ਦੇਣ ਚੱਲਾ ਸੀ ਧਰਨਾ

ਮਾਨਸਾ : ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਬੇਅਦਬੀਆਂ ਦੇ ਇਨਸਾਫ਼ ਨੂੰ ਲੈ ਕੇ ਵੱਡਾ ਇਕੱਠ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਪੁਲਸ ਵੱਲੋਂ ਵੱਖ-ਵੱਖ ਆਗੂਆਂ ਨੂੰ ਰਾਹ ਵਿਚੋਂ ਰੋਕ-ਰੋਕ ਕੇ ਹਿਰਾਸਤ ਵਿਚ ਲਿਆ ਜਾ ਰਿਹਾ ਹੈ।

ਇਸੇ ਲੜੀ ਤਹਿਤ ਪੁਲਸ ਵੱਲੋਂ ਭਾਨਾ ਸਿੱਧੂ ਤੇ ਉਸ ਦੇ ਸਾਥੀਆਂ ਨੂੰ ਰਾਹ ਵਿਚ ਰੋਕ ਕੇ ਹਿਰਾਸਤ ਵਿਚ ਲੈ ਲਿਆ ਹੈ। ਜਦੋਂ ਪੁਲਸ ਵੱਲੋਂ ਭਾਨੇ ਸਿੱਧੂ ਦੀ ਗੱਡੀ ਨੂੰ ਰੋਕਿਆ ਗਿਆ ਤਾਂ ਉਸ ਨੇ ਗੱਡੀ ਵਿਚੋਂ ਉਤਰਨ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਭਾਨਾ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ‘ਆਪ’ ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਵੇਲੇ 24 ਘੰਟਿਆਂ ਵਿਚ ਬੇਅਦਬੀ ਦਾ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਸੱਤਾ ਹੰਡਾਉਣ ਤੋਂ ਬਾਅਦ ਵੀ ਉਹ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ।

ਇਸ ਦੇ ਵਿਰੋਧ ਵਿਚ ਉਹ ਸਮਾਣੇ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ, ਪਰ ਪੁਲਸ ਵੱਲੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਸਾਥੀਆਂ ਨੂੰ ਰਾਹ ਵਿਚ ਹੀ ਰੋਕ ਕੇ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ, ਜੋ ਕਿ ਉਨ੍ਹਾਂ ਦਾ ਹੱਕ ਵੀ ਹੈ ਤੇ ਇਸ ਵਿਚ ਕੁਝ ਗਲਤ ਨਹੀਂ ਹੈ, ਪਰ ਫ਼ਿਰ ਵੀ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਨੇ ਸਿੱਧੂ ਨੇ ਇਹ ਐਲਾਨ ਕੀਤਾ ਕਿ ਇਹ ਲੜਾਈ ਗ੍ਰਿਫ਼ਤਾਰੀਆਂ ਨਾਲ ਰੁਕੇਗੀ ਨਹੀਂ ਤੇ ਪੁਲਸ ਉਸ ਨੂੰ ਜਿੱਥੇ ਵੀ ਲੈ ਕੇ ਜਾਵੇਗੀ, ਉਹ ਉੱਥੇ ਹੀ ਧਰਨਾ ਲਗਾ ਕੇ ਬੈਠ ਜਾਣਗੇ।

Vinkmag ad
Share Our Daily Posts

News Desk

Read Previous

ਜਲੰਧਰ ”ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ ਹੈਰਾਨ

Read Next

ਬੰਬੇ ਨਗਰ ਵੈਲਫੇਅਰ ਸੋਸਾਇਟੀ ਦੀ ਜਨਰਲ ਬਾਡੀ ਮੀਟਿੰਗ ਸਫਲਤਾਪੂਰਵਕ ਸੰਪੰਨ, ਵਿਕਾਸ ਤੇ ਸੁਰੱਖਿਆ ਸੰਬੰਧੀ ਅਹਿਮ ਫੈਸਲੇ