Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਬੰਬੇ ਨਗਰ ਵੈਲਫੇਅਰ ਸੋਸਾਇਟੀ ਦੀ ਜਨਰਲ ਬਾਡੀ ਮੀਟਿੰਗ ਸਫਲਤਾਪੂਰਵਕ ਸੰਪੰਨ, ਵਿਕਾਸ ਤੇ ਸੁਰੱਖਿਆ ਸੰਬੰਧੀ ਅਹਿਮ ਫੈਸਲੇ

ਜਲੰਧਰ (ਕੰਵਲਜੀਤ ਸਿੰਘ ਮੱਕੜ): – ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਕਾਲੋਨੀ ਦੇ ਪਾਰਕ ਵਿਖੇ ਜਨਰਲ ਬਾਡੀ ਮੀਟਿੰਗ ਸੁਚੱਜੇ, ਅਨੁਸ਼ਾਸਿਤ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਲੋਨੀ ਨਿਵਾਸੀਆਂ ਨੇ ਸ਼ਮੂਲੀਅਤ ਕਰਦੇ ਹੋਏ ਇਲਾਕੇ ਦੇ ਵਿਕਾਸ ਅਤੇ ਸਾਂਝੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਇਲਾਕੇ ਦੇ ਕੌਂਸਲਰ ਸ੍ਰੀ ਪਵਨ ਕੁਮਾਰ ਜੀ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਕਾਲੋਨੀ ਦੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਬੰਬੇ ਨਗਰ ਦੇ ਵਿਕਾਸ ਲਈ ਨਗਰ ਨਿਗਮ ਅਧੀਨ ਆਉਂਦੇ ਸਾਰੇ ਕੰਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟਾਂ ਦੀ ਸੰਭਾਲ, ਗਟਰਾਂ ਦੀ ਸਫਾਈ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਕਾਲੋਨੀ ਦੀਆਂ ਸੜਕਾਂ ਦੀ ਮੁੜ ਤਾਮੀਰ ਵੀ ਕਰਵਾਈ ਜਾਵੇਗੀ।
ਮੀਟਿੰਗ ਦੌਰਾਨ ਨਿਵਾਸੀਆਂ ਵੱਲੋਂ ਕਾਲੋਨੀ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਸੁਝਾਅ ਪੇਸ਼ ਕੀਤੇ ਗਏ। ਖਾਸ ਤੌਰ ‘ਤੇ ਖਾਲੀ ਪਲਾਟਾਂ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਪਰਵਾਸੀ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਲਾਜ਼ਮੀ ਕਰਵਾਉਣ ‘ਤੇ ਸਹਿਮਤੀ ਜਤਾਈ ਗਈ, ਤਾਂ ਜੋ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣ ਸਕਣ।
ਸੋਸਾਇਟੀ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਹਰ ਪਲਾਟ ਵੱਲੋਂ ਮਾਸਿਕ ਫੰਡ ਨਿਯਮਿਤ ਤੌਰ ‘ਤੇ ਇਕੱਠਾ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਲਗਭਗ 32 ਘਰਾਂ ਵੱਲੋਂ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਤੋਂ ਸੋਸਾਇਟੀ ਫੰਡ ਜਮ੍ਹਾਂ ਨਹੀਂ ਕਰਵਾਇਆ ਗਿਆ, ਜਿਸ ਕਾਰਨ ਵਿਕਾਸੀ ਕੰਮ ਪ੍ਰਭਾਵਿਤ ਹੋ ਰਹੇ ਹਨ। ਇਸ ਸਬੰਧੀ ਬਕਾਇਆ ਰਕਮ ਜਲਦ ਜਮ੍ਹਾਂ ਕਰਵਾਉਣ ਲਈ ਨਿਵਾਸੀਆਂ ਨੂੰ ਅਪੀਲ ਕੀਤੀ ਗਈ।
ਸਮਾਜਿਕ ਅਤੇ ਧਾਰਮਿਕ ਏਕਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਿਵਾਸੀਆਂ ਦੀ ਸਹਿਮਤੀ ਨਾਲ ਹਰ ਸਾਲ ਨਵਰਾਤਰਿਆਂ ਦੌਰਾਨ ਮਾਤਾ ਰਾਣੀ ਦੀ ਚੌਂਕੀ ਅਤੇ ਜਾਗਰਾਤਾ ਕਰਵਾਉਣ ਦੇ ਨਾਲ-साथ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਆਯੋਜਿਤ ਕਰਨ ਦਾ ਫੈਸਲਾ ਵੀ ਲਿਆ ਗਿਆ। ਇਸਦੇ ਨਾਲ ਹੀ ਇਹ ਨਿਰਣੇ ਕੀਤਾ ਗਿਆ ਕਿ ਜਨਰਲ ਬਾਡੀ ਮੀਟਿੰਗ ਹਰ ਛੇ ਮਹੀਨੇ ਬਾਅਦ ਨਿਯਮਿਤ ਤੌਰ ‘ਤੇ ਕਰਵਾਈ ਜਾਵੇਗੀ, ਤਾਂ ਜੋ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ।
ਮੀਟਿੰਗ ਦੌਰਾਨ ਨਿਵਾਸੀਆਂ ਲਈ ਕੋਲਡ ਡ੍ਰਿੰਕ ਅਤੇ ਕਾਫੀ ਦੀ ਵਿਵਸਥਾ ਕੀਤੀ ਗਈ। ਮੀਟਿੰਗ ਉਪਰੰਤ ਅੰਮ੍ਰਿਤਸਰੀ ਕੁਲਚਾ ਅਤੇ ਨਿਊਟਰੀ ਦੇ ਸਟਾਲ ਵੀ ਲਗਾਏ ਗਏ, ਜਿਸਦਾ ਕਾਲੋਨੀ ਵਾਸੀਆਂ ਨੇ ਭਰਪੂਰ ਆਨੰਦ ਮਾਣਿਆ।
ਸੋਸਾਇਟੀ ਦੇ ਪ੍ਰਧਾਨ ਸਰਦਾਰ ਬਲਦੇਵ ਸਿੰਘ ਅਤੇ ਉਨ੍ਹਾਂ ਦੀ ਸਮੂਹ ਟੀਮ ਵੱਲੋਂ ਕੀਤੇ ਗਏ ਉਤਕ੍ਰਿਸ਼ਟ ਪ੍ਰਬੰਧਾਂ ਦੀ ਨਿਵਾਸੀਆਂ ਵੱਲੋਂ ਖੁੱਲ੍ਹ ਕੇ ਸਰਾਹਨਾ ਕੀਤੀ ਗਈ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਕਾਲੋਨੀ ਦੇ ਸਰਬਾਂਗੀ ਵਿਕਾਸ ਲਈ ਹਰ ਨਿਵਾਸੀ ਦਾ ਸਹਿਯੋਗ ਅਤਿ ਆਵਸ਼ਯਕ ਹੈ ਅਤੇ ਸਾਂਝੀ ਭਾਗੀਦਾਰੀ ਨਾਲ ਹੀ ਬੰਬੇ ਨਗਰ ਨੂੰ ਇੱਕ ਆਦਰਸ਼ ਅਤੇ ਸੁਰੱਖਿਅਤ ਕਾਲੋਨੀ ਬਣਾਇਆ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਪੁਲਸ ਨੇ ਚੱਕ ਲਿਆ ਭਾਨਾ ਸਿੱਧੂ, ਭਗਵੰਤ ਮਾਨ ਖ਼ਿਲਾਫ਼ ਦੇਣ ਚੱਲਾ ਸੀ ਧਰਨਾ

Read Next

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਦਮਪੁਰ ਵਿੱਚ ਪੁਲਿਸ ਦਾ ਵੱਡਾ ਸੰਪਰਕ ਪ੍ਰੋਗਰਾਮ, ਗੈਂਗਸਟਰਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਹੈਲਪਲਾਈਨ ਜਾਰੀ