Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਦਮਪੁਰ ਵਿੱਚ ਪੁਲਿਸ ਦਾ ਵੱਡਾ ਸੰਪਰਕ ਪ੍ਰੋਗਰਾਮ, ਗੈਂਗਸਟਰਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਹੈਲਪਲਾਈਨ ਜਾਰੀ

ਜਲੰਧਰ – ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਜਲੰਧਰ ਦਿਹਾਤੀ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਐਂਟੀ ਗੈਂਗਸਟਰ ਹੈਲਪਲਾਈਨ ਤਹਿਤ ਆਦਮਪੁਰ ਵਿਖੇ ਵਿਸ਼ਾਲ ਸੰਪਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਇਲਾਕੇ ਦੇ ਮੁਹਤਬਰ ਵਿਅਕਤੀਆਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਪੁਲਿਸ ਨਾਲ ਸਿੱਧਾ ਸੰਵਾਦ ਕੀਤਾ।
ਇਹ ਪ੍ਰੋਗਰਾਮ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਅਤੇ ਐਸ.ਪੀ. (ਸਥਾਨਿਕ/ਇਨਵੈਸਟੀਗੇਸ਼ਨ) ਮੁਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਸਬ ਡਿਵੀਜ਼ਨ ਆਦਮਪੁਰ ਰਾਜੀਵ ਕੁਮਾਰ ਦੀ ਅਗਵਾਈ ਹੇਠ ਜਨਤਾ ਪੈਲਸ ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਲਗਭਗ 250 ਤੋਂ 300 ਲੋਕਾਂ ਨੇ ਭਾਗ ਲਿਆ।
ਸੰਪਰਕ ਮੀਟਿੰਗ ਦੌਰਾਨ ਲੋਕਾਂ ਵੱਲੋਂ ਨਸ਼ਿਆਂ ਸਬੰਧੀ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਪੁਲਿਸ ਅਧਿਕਾਰੀਆਂ ਨਾਲ ਸਾਂਝੇ ਕੀਤੇ ਗਏ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਐਸ.ਐਸ.ਪੀ. ਜਲੰਧਰ ਦਿਹਾਤੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਗੈਂਗਸਟਰ ਗਤੀਵਿਧੀਆਂ ‘ਤੇ ਨੱਕੇਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਕੋਈ ਵੀ ਵਿਅਕਤੀ ਗੈਂਗਸਟਰਾਂ ਜਾਂ ਅਪਰਾਧਿਕ ਤੱਤਾਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਤਾਂ ਜੋ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਹੋ ਸਕੇ। ਇਸ ਮੌਕੇ ਚਾਇਲਡ ਹੈਲਪਲਾਈਨ 1098, ਐਮਰਜੈਂਸੀ ਹੈਲਪਲਾਈਨ 112 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ, ਆਨਲਾਈਨ ਧੋਖਾਧੜੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਬਿਨਾਂ ਡਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮਾਜ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

Vinkmag ad
Share Our Daily Posts

News Desk

Read Previous

ਬੰਬੇ ਨਗਰ ਵੈਲਫੇਅਰ ਸੋਸਾਇਟੀ ਦੀ ਜਨਰਲ ਬਾਡੀ ਮੀਟਿੰਗ ਸਫਲਤਾਪੂਰਵਕ ਸੰਪੰਨ, ਵਿਕਾਸ ਤੇ ਸੁਰੱਖਿਆ ਸੰਬੰਧੀ ਅਹਿਮ ਫੈਸਲੇ

Read Next

ਸਰਮਸਤਪੁਰ ਦੇ ਜੇ.ਐਸ. ਫਾਰਮ ’ਚ ਸਰਕਾਰੀ ਕਣਕ ਦੇ ਭੰਡਾਰਨ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ