Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸਰਮਸਤਪੁਰ ਦੇ ਜੇ.ਐਸ. ਫਾਰਮ ’ਚ ਸਰਕਾਰੀ ਕਣਕ ਦੇ ਭੰਡਾਰਨ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਜਲੰਧਰ (ਕੰਵਲਜੀਤ ਸਿੰਘ ਮੱਕੜ): – ਜ਼ਿਲ੍ਹਾ ਜਲੰਧਰ ਦਿਹਾਤੀ ਅਧੀਨ ਪੈਂਦੇ ਪਿੰਡ ਸਰਮਸਤਪੁਰ ਸਥਿਤ ਜੇ.ਐਸ. ਫਾਰਮ ਵਿੱਚ ਪੰਜਾਬ ਸਰਕਾਰ ਦੀ ਕੇਂਦਰੀ ਪੂਲ ਕਣਕ ਦੇ ਭੰਡਾਰਨ ਅਤੇ ਨਿਰੀਖਣ ਕਾਰਜਾਂ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਜੇ.ਐਸ. ਫਾਰਮ, ਸਰਮਸਤਪੁਰ ਵਿਖੇ ਪੰਜਾਬ ਸਰਕਾਰ ਦੀ ਕੇਂਦਰੀ ਪੂਲ ਦੀ ਲਗਭਗ 49,672 ਜੂਟ ਬੋਰੀਆਂ, ਕਰੀਬ 24,836 ਕੁਇੰਟਲ ਕਣਕ ਸਟੋਰ ਕੀਤੀ ਹੋਈ ਹੈ। 17 ਫਰਵਰੀ 2026 ਨੂੰ ਖੁਰਾਕ ਅਤੇ ਸਪਲਾਈ ਅਧਿਕਾਰੀ ਮਨੀਸ਼ ਕੁਮਾਰ ਆਪਣੀ ਟੀਮ ਸਮੇਤ ਗੋਦਾਮ ਦਾ ਨਿਰੀਖਣ ਕਰਨ ਲਈ ਮੌਕੇ ’ਤੇ ਪਹੁੰਚੇ ਸਨ ਪਰ ਉਨ੍ਹਾਂ ਨੂੰ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ।
ਦੋਸ਼ ਹੈ ਕਿ ਫਾਰਮ ਮਾਲਕ ਉਪਕਾਰ ਸਿੰਘ ਹੋਠੀ ਨੇ ਨਾ ਸਿਰਫ ਅਧਿਕਾਰੀਆਂ ਨੂੰ ਗੋਦਾਮ ਤੱਕ ਪਹੁੰਚ ਦੇਣ ਤੋਂ ਇਨਕਾਰ ਕੀਤਾ, ਸਗੋਂ ਸਰਕਾਰੀ ਕਣਕ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਵੀ ਹਟਾ ਦਿੱਤਾ, ਜਿਸ ਕਾਰਨ ਸਰਕਾਰੀ ਅਨਾਜ ਦੀ ਸੁਰੱਖਿਆ ਅਤੇ ਲਿਫਟਿੰਗ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ।
ਮਾਮਲੇ ਸਬੰਧੀ ਜ਼ਿਲ੍ਹਾ ਅਟਾਰਨੀ (ਲੀਗਲ) ਤੋਂ ਕਾਨੂੰਨੀ ਰਾਏ ਪ੍ਰਾਪਤ ਕਰਨ ਉਪਰੰਤ ਥਾਣਾ ਮਕਸੂਦਾਂ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਐਫਆਈਆਰ ਨੰਬਰ 34 ਮਿਤੀ 27 ਫਰਵਰੀ 2026 ਧਾਰਾ 316(2), 314, 221 ਅਤੇ 351(2) ਭਾਰਤੀ ਨਿਆਂ ਸੰਹਿਤਾ (BNS) ਅਧੀਨ ਦਰਜ ਕੀਤੀ ਗਈ ਹੈ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ, ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਦੋਸ਼ੀਆਂ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਦਮਪੁਰ ਵਿੱਚ ਪੁਲਿਸ ਦਾ ਵੱਡਾ ਸੰਪਰਕ ਪ੍ਰੋਗਰਾਮ, ਗੈਂਗਸਟਰਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਹੈਲਪਲਾਈਨ ਜਾਰੀ

Read Next

ਬੰਬੇ ਨਗਰ ਦੀਆਂ ਸਮੱਸਿਆਵਾਂ ਸਬੰਧੀ ਮੇਹਰ ਸ਼੍ਰੀ ਵਨੀਤ ਧੀਰ ਨਾਲ ਮੀਟਿੰਗ, ਕਲੋਨੀ ਵਾਸੀਆਂ ਵੱਲੋਂ ਮੰਦਰ ਨਿਰਮਾਣ ਦੀ ਮੰਗ