Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਬੰਬੇ ਨਗਰ ਦੀਆਂ ਸਮੱਸਿਆਵਾਂ ਸਬੰਧੀ ਮੇਹਰ ਸ਼੍ਰੀ ਵਨੀਤ ਧੀਰ ਨਾਲ ਮੀਟਿੰਗ, ਕਲੋਨੀ ਵਾਸੀਆਂ ਵੱਲੋਂ ਮੰਦਰ ਨਿਰਮਾਣ ਦੀ ਮੰਗ

ਜਲੰਧਰ (ਕੰਵਲਜੀਤ ਜੀਤ ਸਿੰਘ ਮੱਕੜ): – ਬੰਬੇ ਨਗਰ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਵੱਲੋਂ ਅੱਜ ਸ਼ਾਮ ਕਰੀਬ 4:30 ਵਜੇ ਜਲੰਧਰ ਸ਼ਹਿਰ ਵਿੱਚ ਸਤਿਕਾਰਯੋਗ ਮੇਹਰ ਸਾਹਿਬ ਸ਼੍ਰੀ ਵਨੀਤ ਧੀਰ ਨਾਲ ਬੰਬੇ ਨਗਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਲੋਨੀ ਵਿੱਚ ਆ ਰਹੀਆਂ ਵੱਖ-ਵੱਖ ਮੁੱਢਲੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਨੇ ਕਲੋਨੀ ਦੇ ਵਿਕਾਸ ਕਾਰਜਾਂ, ਸਫਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਰਹਾਇਸ਼ੀਆਂ ਨੂੰ ਆ ਰਹੀਆਂ ਦਿਕਤਾਂ ਬਾਰੇ ਮੇਹਰ ਸਾਹਿਬ ਦਾ ਧਿਆਨ ਦਿਵਾਇਆ। ਇਸ ਤੋਂ ਇਲਾਵਾ ਕਲੋਨੀ ਨਿਵਾਸੀਆਂ ਵੱਲੋਂ ਬੰਬੇ ਨਗਰ ਵਿੱਚ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਲਈ ਇੱਕ ਮੰਦਰ ਬਣਾਉਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਰੱਖੀ ਗਈ।
ਇਸ ਮੌਕੇ ਬੰਬੇ ਨਗਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸ੍ਰੀ ਬਲਦੇਵ ਸਿੰਘ ਨੇ ਦੱਸਿਆ ਕਿ ਮੰਦਰ ਨਿਰਮਾਣ ਲਈ ਜਗ੍ਹਾ ਮੁਹੱਈਆ ਕਰਵਾਉਣ ਸੰਬੰਧੀ ਪਹਿਲਾਂ ਤੋਂ ਹੀ ਸੰਬੰਧਿਤ ਕਮੇਟੀ ਨਾਲ ਗੱਲਬਾਤ ਜਾਰੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ ਮਾਮਲੇ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।
ਮੇਹਰ ਸ਼੍ਰੀ ਵਨੀਤ ਧੀਰ ਨੇ ਸੋਸਾਇਟੀ ਮੈਂਬਰਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦੇ ਹੋਏ ਭਰੋਸਾ ਦਿੱਤਾ ਕਿ ਕਲੋਨੀ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਮਸਲਿਆਂ ਨੂੰ ਤਰਜੀਹ ਦੇ ਅਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ।
ਮੀਟਿੰਗ ਦੌਰਾਨ ਸੋਸਾਇਟੀ ਦੇ ਹੋਰ ਮੈਂਬਰ ਵੀ ਮੌਜੂਦ ਰਹੇ ਅਤੇ ਸਭ ਨੇ ਕਲੋਨੀ ਦੇ ਸਰਵਪੱਖੀ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ।
ਧੰਨਵਾਦ ਸਹਿਤ
ਬਲਦੇਵ ਸਿੰਘ (ਪ੍ਰਧਾਨ)
ਬੰਬੇ ਨਗਰ ਵੈਲਫੇਅਰ ਸੋਸਾਇਟੀ

Vinkmag ad
Share Our Daily Posts

News Desk

Read Previous

ਸਰਮਸਤਪੁਰ ਦੇ ਜੇ.ਐਸ. ਫਾਰਮ ’ਚ ਸਰਕਾਰੀ ਕਣਕ ਦੇ ਭੰਡਾਰਨ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ

Read Next

ਮਹਿਤਪੁਰ ਸਰਪੰਚ ਹਮਲਾ ਮਾਮਲਾ: ਪੁਲਿਸ ਮੁਕਾਬਲੇ ‘ਚ ਮੁੱਖ ਦੋਸ਼ੀ ਗ੍ਰਿਫ਼ਤਾਰ, ਹਥਿਆਰ ਬਰਾਮਦ