Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਮਹਿਤਪੁਰ ਸਰਪੰਚ ਹਮਲਾ ਮਾਮਲਾ: ਪੁਲਿਸ ਮੁਕਾਬਲੇ ‘ਚ ਮੁੱਖ ਦੋਸ਼ੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਜਲੰਧਰ ਕੰਵਲਜੀਤ ਸਿੰਘ ਮੱਕੜ  – ਜ਼ਿਲ੍ਹਾ ਜਲੰਧਰ ਦੇ ਮਹਿਤਪੁਰ ਇਲਾਕੇ ਵਿੱਚ ਪਿੰਡ ਬੂਟੇ ਦੀ ਛੰਨਾ ਦੇ ਸਰਪੰਚ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਮੁਕਾਬਲੇ ਦੌਰਾਨ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਪਿਸਤੌਲ ਸਮੇਤ ਗੈਰਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ ਰੂਰਲ ਸ. ਹਰਵਿੰਦਰ ਸਿੰਘ ਵਿਰਕ (ਪੀਪੀਐਸ) ਨੇ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ. (ਲੋਕਲ/ਜਾਂਚ) ਮੁਕੇਸ਼ ਕੁਮਾਰ ਅਤੇ ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਦੀ ਦੇਖਰੇਖ ਵਿੱਚ ਐਸ.ਐਚ.ਓ. ਮਹਿਤਪੁਰ ਸਬ-ਇੰਸਪੈਕਟਰ ਪੰਕਜ ਕੁਮਾਰ ਦੀ ਅਗਵਾਈ ‘ਚ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ।
ਡੀ.ਐਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ 28 ਫ਼ਰਵਰੀ 2026 ਨੂੰ ਪਿੰਡ ਬੂਟੇ ਦੀ ਛੰਨਾ ਦੇ ਮੌਜੂਦਾ ਸਰਪੰਚ ਮਹਿੰਦਰ ਸਿੰਘ ‘ਤੇ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਕਿਰਪਾਨਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਇਸ ਮਾਮਲੇ ਸਬੰਧੀ ਥਾਣਾ ਮਹਿਤਪੁਰ ਵਿੱਚ ਐਫ਼ਆਈਆਰ ਨੰਬਰ 34 ਮਿਤੀ 28.02.2026 ਨੂੰ ਭਾਰਤੀ ਨਿਆਇਕ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 115(2), 126(2), 109, 351(2), 191(3), 190 ਤਹਿਤ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਜਾਂਚ ਦੌਰਾਨ ਹਮਲੇ ਵਿੱਚ ਸ਼ਾਮਲ ਸਾਰੇ ਪੰਜ ਦੋਸ਼ੀਆਂ ਦੀ ਪਛਾਣ ਕਰ ਲਈ ਗਈ। 4 ਮਾਰਚ 2026 ਨੂੰ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਪਤਾ ਲੱਗਿਆ ਕਿ ਮੁੱਖ ਦੋਸ਼ੀ ਸੁਖਜੀਤ ਸਿੰਘ ਉਰਫ਼ ਸ਼ੀਲੂ ਪੁੱਤਰ ਸੁਖਵਿੰਦਰ ਰਾਮ ਵਾਸੀ ਪਿੰਡ ਖੋਖੇਵਾਲ, ਜ਼ਿਲ੍ਹਾ ਜਲੰਧਰ, ਮਹਿਤਪੁਰ ਇਲਾਕੇ ਵਿੱਚ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਮਹਿਤਪੁਰ-ਨਕੋਦਰ ਰੋਡ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਨਾਕਾਬੰਦੀ ਦੌਰਾਨ ਨਕੋਦਰ ਵੱਲੋਂ ਬਜਾਜ ਪਲੇਟੀਨਾ ਮੋਟਰਸਾਈਕਲ (ਨੰਬਰ PB08-FQ-8812) ‘ਤੇ ਆ ਰਹੇ ਇੱਕ ਸੰਦੇਹੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਭੱਜਣ ਦੀ ਨੀਅਤ ਨਾਲ ਪੁਲਿਸ ਪਾਰਟੀ ‘ਤੇ ਪਿਸਤੌਲ ਨਾਲ ਗੋਲੀਆਂ ਚਲਾਈਆਂ। ਆਤਮ-ਰੱਖਿਆ ਵਿੱਚ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਦੋਸ਼ੀ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਬਾਅਦ ਵਿੱਚ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਦੋਸ਼ੀ ਕੋਲੋਂ ਇੱਕ 7.65 ਐਮ.ਐਮ. ਪਿਸਤੌਲ, ਇੱਕ ਜ਼ਿੰਦਾ ਕਾਰਤੂਸ, ਇੱਕ ਖਾਲੀ ਖੋਖਾ ਅਤੇ ਉਕਤ ਮੋਟਰਸਾਈਕਲ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਮਹਿਤਪੁਰ ਵਿੱਚ ਐਫ਼ਆਈਆਰ ਨੰਬਰ 35 ਮਿਤੀ 04.03.2026 ਨੂੰ ਬੀਐਨਐਸ ਦੀਆਂ ਧਾਰਾਵਾਂ 109, 132, 221 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਅਤੇ ਨਾਕਾਬੰਦੀ ਜਾਰੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਜ਼ਿਲ੍ਹਾ ਜਲੰਧਰ ਰੂਰਲ ਪੁਲਿਸ ਨੇ ਅਪਰਾਧ ਅਤੇ ਗੁੰਡਾਗਰਦੀ ਵਿਰੁੱਧ ਆਪਣੀ ਜ਼ੀਰੋ-ਟੋਲਰੈਂਸ ਨੀਤੀ ਦੁਹਰਾਉਂਦੇ ਹੋਏ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧਤਾ ਪ੍ਰਗਟਾਈ ਹੈ।

Vinkmag ad
Share Our Daily Posts

News Desk

Read Previous

ਬੰਬੇ ਨਗਰ ਦੀਆਂ ਸਮੱਸਿਆਵਾਂ ਸਬੰਧੀ ਮੇਹਰ ਸ਼੍ਰੀ ਵਨੀਤ ਧੀਰ ਨਾਲ ਮੀਟਿੰਗ, ਕਲੋਨੀ ਵਾਸੀਆਂ ਵੱਲੋਂ ਮੰਦਰ ਨਿਰਮਾਣ ਦੀ ਮੰਗ

Read Next

ਜਲੰਧਰ ਵਿੱਚ ਹੋਲੀ ਮੌਕੇ ਪੀਪੀਆਰ ਮਾਰਕਿਟ ‘ਚ ਝੜਪ, 4 ਨੌਜਵਾਨ ਕਾਬੂ – ਹਥਿਆਰ ਬਰਾਮਦ