Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 17, 2026

ਰਿਹਾਇਸ਼ੀ ਇਲਾਕੇ ‘ਚ ਜਿਮ ਖੋਲ੍ਹਣ ਦਾ ਵਿਰੋਧ – ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਮੇਅਰ ਤੇ ਕਮਿਸ਼ਨਰ ਨੂੰ ਸ਼ਿਕਾਇਤ, ਕਾਨੂੰਨੀ ਨੋਟਿਸ ਵੀ ਭੇਜਿਆ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਬੰਬੇ ਨਗਰ ਇਲਾਕੇ ਵਿੱਚ ਰਿਹਾਇਸ਼ੀ ਮਕਾਨਾਂ ਵਿੱਚ ਕਮਰਸ਼ੀਅਲ ਜਿਮ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਵਸਨੀਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਬੰਬੇ ਨਗਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਬਿੰਦਰਾ ਦੀ ਅਗਵਾਈ ਵਿੱਚ ਇਲਾਕਾ ਨਿਵਾਸੀਆਂ ਨੇ ਜਲੰਧਰ ਦੇ ਮੇਅਰ ਅਤੇ ਮਿਊਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਇਸ ਦੇ ਨਾਲ ਹੀ ਸੋਸਾਇਟੀ ਵੱਲੋਂ ਸਰਦਾਰ ਤਜਿੰਦਰ ਪਾਲ ਸਿੰਘ ਕਾਲੜਾ ਵਕੀਲ ਰਾਹੀਂ ਸੰਬੰਧਿਤ ਫਿਟਨਸ ਜਿਮ ਕਲੱਬ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ।

ਪ੍ਰਧਾਨ ਬਲਦੇਵ ਸਿੰਘ ਬਿੰਦਰਾ ਨੇ ਦੱਸਿਆ ਕਿ ਬੰਬੇ ਨਗਰ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਕਾਲੋਨੀ ਹੈ, ਜਿੱਥੇ ਸਾਰੇ ਮਕਾਨ ਸਿਰਫ਼ ਰਹਾਇਸ਼ੀ ਮਕਸਦ ਲਈ ਬਣੇ ਹੋਏ ਹਨ। ਉਨ੍ਹਾਂ ਦੇ ਅਨੁਸਾਰ ਹਾਲ ਹੀ ਵਿੱਚ ਮਕਾਨ ਨੰਬਰ 216, 217 ਅਤੇ 218 ਨੂੰ ਹਿਮਾਂਸ਼ੂ ਚੱਢਾ ਵੱਲੋਂ ਖਰੀਦਿਆ ਗਿਆ ਹੈ ਅਤੇ ਉਥੇ “Neo Fitness” ਦੇ ਨਾਮ ਹੇਠ ਕਮਰਸ਼ੀਅਲ ਜਿਮ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸੋਸਾਇਟੀ ਦੇ ਅਨੁਸਾਰ ਰਿਹਾਇਸ਼ੀ ਇਲਾਕੇ ਵਿੱਚ ਇਸ ਤਰ੍ਹਾਂ ਦਾ ਕਮਰਸ਼ੀਅਲ ਜਿਮ ਖੋਲ੍ਹਣਾ ਮਿਊਂਸਪਲ ਕਾਰਪੋਰੇਸ਼ਨ ਦੇ ਨਿਯਮਾਂ ਅਤੇ ਜ਼ੋਨਿੰਗ ਕਾਨੂੰਨਾਂ ਦੇ ਖਿਲਾਫ਼ ਹੈ, ਜਦ ਤੱਕ ਇਸ ਲਈ ਲਾਜ਼ਮੀ ਮਨਜ਼ੂਰੀ ਅਤੇ ਰਿਹਾਇਸ਼ੀ ਮਕਾਨ ਨੂੰ ਕਮਰਸ਼ੀਅਲ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਪੂਰੀ ਨਾ ਕੀਤੀ ਜਾਵੇ।
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਇੱਥੇ ਜਿਮ ਚਲਾਇਆ ਗਿਆ ਤਾਂ ਇਲਾਕੇ ਵਿੱਚ ਭਾਰੀ ਭੀੜ ਵਧੇਗੀ, ਗੱਡੀਆਂ ਦੀ ਪਾਰਕਿੰਗ ਦੀ ਸਮੱਸਿਆ ਪੈਦਾ ਹੋਵੇਗੀ ਅਤੇ ਸ਼ੋਰ-ਸ਼ਰਾਬੇ ਕਾਰਨ ਲੋਕਾਂ ਦੀ ਸ਼ਾਂਤਮਈ ਜ਼ਿੰਦਗੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਬੰਬੇ ਨਗਰ ਦੇ ਵਸਨੀਕ ਇਸ ਤਰ੍ਹਾਂ ਦੀ ਕਿਸੇ ਵੀ ਗੈਰ-ਕਾਨੂੰਨੀ ਕਮਰਸ਼ੀਅਲ ਗਤੀਵਿਧੀ ਦਾ ਤੀਬਰ ਵਿਰੋਧ ਕਰਦੇ ਹਨ।
ਵੈਲਫੇਅਰ ਸੋਸਾਇਟੀ ਨੇ ਮਿਊਂਸਪਲ ਕਾਰਪੋਰੇਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਰਿਹਾਇਸ਼ੀ ਮਕਾਨਾਂ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਜਿਮ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਇਸ ਦੇ ਨਾਲ ਹੀ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਜਾਵੇ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੀ ਕਮਰਸ਼ੀਅਲ ਗਤੀਵਿਧੀ ਨਾ ਹੋਣ ਦਿੱਤੀ ਜਾਵੇ।
ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਬਿੰਦਰਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਇਲਾਕਾ ਨਿਵਾਸੀ ਆਗਾਮੀ ਸਮੇਂ ਵਿੱਚ ਹੋਰ ਤੀਬਰ ਕਦਮ ਚੁੱਕਣ ਲਈ ਮਜਬੂਰ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਤਣਾਅ ਦੇ ਵਿਚਕਾਰ ਭਾਰਤ ਸਰਕਾਰ ਦਾ ਅਹਿਮ ਭਰੋਸਾ

Read Next

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ