Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 17, 2026

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ -ਬਸਤੀ ਇਲਾਕੇ ਦੀ ਸ਼ੇਰ ਸਿੰਘ ਕਾਲੋਨੀ ਨੇੜੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮਾਸੂਮ ਬੱਚੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਲੈਦਰ ਕਾਂਪਲੇਕਸ ਰੋਡ ‘ਤੇ ਐਮ.ਐਸ. ਫਾਰਮ ਦੇ ਨੇੜੇ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਈ-ਰਿਕਸ਼ਾ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿੱਚ 10 ਸਾਲ ਦੀ ਮਾਸੂਮ ਮਾਹੀ ਅਤੇ 52 ਸਾਲਾ ਸ਼ੀਤਲ ਸ਼ਰਮਾ ਨਿਵਾਸੀ ਪਾਰਸ ਐਸਟੇਟ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਭਾਰੀ ਹੰਗਾਮਾ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾ ਰਿਹਾ ਸੀ।
ਜਾਣਕਾਰੀ ਮੁਤਾਬਕ ਟੱਕਰ ਮਾਰਣ ਤੋਂ ਬਾਅਦ ਕਾਰ ਚਾਲਕ ਗੱਡੀ ਸਮੇਤ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਕੁਝ ਦੂਰ ਜਾ ਕੇ ਉਸ ਦੀ ਕਾਰ ਖੰਭੇ ਨਾਲ ਟਕਰਾ ਗਈ ਜਿਸ ਕਾਰਨ ਗੱਡੀ ਦੇ ਏਅਰਬੈਗ ਖੁੱਲ ਗਏ। ਇਸ ਦੌਰਾਨ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰਕੇ ਪੀ.ਸੀ.ਆਰ. ਪੁਲਿਸ ਦੇ ਹਵਾਲੇ ਕਰ ਦਿੱਤਾ।
ਹੈਰਾਨੀਜਨਕ ਗੱਲ ਇਹ ਰਹੀ ਕਿ ਪੁਲਿਸ ਦੀ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਕਾਰ ਚਾਲਕ ਨੇ ਪੁਲਿਸ ਕਰਮੀ ਨਾਲ ਹੱਥਾਪਾਈ ਕਰ ਦਿੱਤੀ ਅਤੇ ਉਸ ਦੀ ਵਰਦੀ ਵੀ ਫਾੜ ਦਿੱਤੀ। ਇਸ ਦੌਰਾਨ ਉਹ ਪੁਲਿਸ ਤੋਂ ਹੱਥ ਛੁਡਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ, ਪਰ ਲੋਕਾਂ ਨੇ ਦੁਬਾਰਾ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਦੂਜੇ ਪਾਸੇ ਇਸ ਘਟਨਾ ਦੌਰਾਨ ਮਨੁੱਖਤਾ ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ ਪੀੜਤ ਪਰਿਵਾਰ ਇਨਸਾਫ ਲਈ ਬਸਤੀ ਬਾਵਾ ਖੇਲ ਥਾਣੇ ਦੇ ਬਾਹਰ ਲੰਬੇ ਸਮੇਂ ਤੱਕ ਗੇਟ ਖੋਲ੍ਹਣ ਦੀ ਗੁਹਾਰ ਲਗਾਉਂਦਾ ਰਿਹਾ, ਪਰ ਪੁਲਿਸ ਵੱਲੋਂ ਕਾਫ਼ੀ ਦੇਰ ਤੱਕ ਗੇਟ ਨਹੀਂ ਖੋਲ੍ਹਿਆ ਗਿਆ। ਥਾਣੇ ਦੇ ਬਾਹਰ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।
ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹੰਗਾਮੇ ਦੀ ਸੂਚਨਾ ਮਿਲਣ ‘ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਏ.ਸੀ.ਪੀ. ਆਤਿਸ਼ ਭਾਟੀਆ ਮੌਕੇ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਅਨੁਸਾਰ ਦੋਸ਼ੀ ਦੀ ਪਛਾਣ ਸ਼ੇਰ ਵਜੋਂ ਹੋਈ ਹੈ ਜੋ ਗਿਲ ਫਾਰਮ ਦਾ ਰਹਿਣ ਵਾਲਾ ਹੈ। ਉਸ ਦਾ ਮੈਡੀਕਲ ਟੈਸਟ ਵੀ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਕਰਮੀ ਨਾਲ ਹੋਈ ਹੱਥਾਪਾਈ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਈ-ਰਿਕਸ਼ਾ ਚਾਲਕ ਸੌਰਭ ਨੇ ਦੱਸਿਆ ਕਿ ਉਹ ਆਪਣੀ ਮਾਂ ਅਤੇ ਧੀ ਨਾਲ ਬਾਬੂ ਜਗਜੀਵਨ ਰਾਮ ਚੌਕ ਨੇੜੇ ਸਬਜ਼ੀ ਖਰੀਦਣ ਗਿਆ ਸੀ। ਵਾਪਸੀ ਦੌਰਾਨ ਜਦੋਂ ਉਹ ਲੈਦਰ ਕਾਂਪਲੇਕਸ ਰੋਡ ‘ਤੇ ਐਮ.ਐਸ. ਫਾਰਮ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਈ-ਰਿਕਸ਼ੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਤਿੰਨੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਸ ਦੀ ਮਾਂ ਅਤੇ ਧੀ ਦੀ ਇਲਾਜ ਦੌਰਾਨ ਮੌਤ ਹੋ ਗਈ।
ਰਾਹਗੀਰਾਂ ਨੇ ਦੱਸਿਆ ਕਿ ਕਾਰ ਚਾਲਕ ਨੂੰ ਹਾਦਸੇ ਤੋਂ ਬਾਅਦ ਕੁਝ ਵੀ ਹੋਸ਼ ਨਹੀਂ ਸੀ। ਟੱਕਰ ਮਾਰਣ ਤੋਂ ਬਾਅਦ ਉਹ ਈ-ਰਿਕਸ਼ੇ ਤੋਂ ਗਿਰੇ ਲੋਕਾਂ ਨੂੰ ਕੁਚਲਦਾ ਹੋਇਆ ਅੱਗੇ ਨਿਕਲ ਗਿਆ। ਸੜਕ ‘ਤੇ ਡਿੱਗੀ 10 ਸਾਲ ਦੀ ਬੱਚੀ ਦੀਆਂ ਟੰਗਾਂ ਵੀ ਕਾਰ ਹੇਠਾਂ ਆ ਗਈਆਂ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਲਾਕਾ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਲੋਕਾਂ ਦੇ ਭਾਰੀ ਹੰਗਾਮੇ ਤੋਂ ਬਾਅਦ ਹੀ ਕਰੀਬ ਸਵੇਰੇ 3 ਵਜੇ ਦੋਸ਼ੀ ਦਾ ਮੈਡੀਕਲ ਕਰਵਾਇਆ ਗਿਆ।

Vinkmag ad
Share Our Daily Posts

News Desk

Read Previous

ਰਿਹਾਇਸ਼ੀ ਇਲਾਕੇ ‘ਚ ਜਿਮ ਖੋਲ੍ਹਣ ਦਾ ਵਿਰੋਧ – ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਮੇਅਰ ਤੇ ਕਮਿਸ਼ਨਰ ਨੂੰ ਸ਼ਿਕਾਇਤ, ਕਾਨੂੰਨੀ ਨੋਟਿਸ ਵੀ ਭੇਜਿਆ

Read Next

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ