Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਪਿੰਡ ਉਧੋਵਾਲ ਦੇ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਨਹੀਂ ਹੋਈ — ਜਲੰਧਰ ਦਿਹਾਤੀ ਪੁਲਿਸ ਦਾ ਸਪਸ਼ਟੀਕਰਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪਿੰਡ ਉਧੋਵਾਲ, ਥਾਣਾ ਮਹਿਤਪੁਰ ਨਾਲ ਸੰਬੰਧਤ ਇੱਕ 19 ਸਾਲਾ ਨੌਜਵਾਨ ਦੀ ਮੌਤ ਨੂੰ ਕੁਝ ਮੀਡੀਆ ਰਿਪੋਰਟਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਜੋੜ ਕੇ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ਬਾਰੇ ਜਲੰਧਰ ਦਿਹਾਤੀ ਪੁਲਿਸ ਨੇ ਸਪਸ਼ਟੀਕਰਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਹ ਦਾਅਵੇ ਤੱਥਾਂ ’ਤੇ ਅਧਾਰਤ ਨਹੀਂ ਹਨ ਅਤੇ ਪੂਰੀ ਤਰ੍ਹਾਂ ਗਲਤ ਹਨ।
ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੰਬੰਧਿਤ ਨੌਜਵਾਨ ਪਹਿਲਾਂ ਕੁਝ ਸਮਾਂ ਬੁਰੀ ਸੰਗਤ ਵਿੱਚ ਪੈ ਕੇ ਨਸ਼ਿਆਂ ਦਾ ਆਦੀ ਹੋ ਗਿਆ ਸੀ। ਇਸ ਸਬੰਧ ਵਿੱਚ ਥਾਣਾ ਮਹਿਤਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27/61/85 ਤਹਿਤ ਮੁਕੱਦਮਾ ਨੰਬਰ 110 ਮਿਤੀ 06 ਜੂਨ 2025 ਨੂੰ ਦਰਜ ਕੀਤਾ ਗਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ 07 ਜੂਨ 2025 ਨੂੰ ਨੌਜਵਾਨ ਨੂੰ ਇਲਾਜ ਲਈ ਪਿਮਸ ਹਸਪਤਾਲ, ਜਲੰਧਰ ਭੇਜਿਆ ਗਿਆ ਸੀ, ਜਿੱਥੇ ਉਸਨੇ ਨਸ਼ਾ ਛੁਡਾਉਣ ਲਈ ਇਲਾਜ ਕਰਵਾਇਆ ਅਤੇ ਸਫਲਤਾਪੂਰਵਕ ਨਸ਼ਿਆਂ ਦੀ ਆਦਤ ਛੱਡ ਦਿੱਤੀ ਸੀ। ਇਲਾਜ ਪੂਰਾ ਹੋਣ ਤੋਂ ਬਾਅਦ ਉਹ ਘਰ ਵਾਪਸ ਆ ਗਿਆ ਅਤੇ ਆਪਣੇ ਪਰਿਵਾਰ ਨਾਲ ਆਮ ਜੀਵਨ ਬਤੀਤ ਕਰ ਰਿਹਾ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਹਾਲ ਹੀ ਵਿੱਚ ਨੌਜਵਾਨ ਦੀ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਵੀ ਪੁਲਿਸ ਨੂੰ ਦੱਸਿਆ ਹੈ ਕਿ ਉਸਦੀ ਮੌਤ ਬਿਮਾਰੀ ਕਾਰਨ ਹੋਈ ਹੈ ਅਤੇ ਇਸਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ।
ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਹੈ ਕਿ ਕੁਝ ਮੀਡੀਆ ਰਿਪੋਰਟਾਂ ਵਿੱਚ ਇਸ ਮੌਤ ਨੂੰ ਨਸ਼ੇ ਦੀ ਓਵਰਡੋਜ਼ ਨਾਲ ਜੋੜਨਾ ਗੁੰਮਰਾਹਕੁੰਨ ਹੈ। ਪੁਲਿਸ ਵੱਲੋਂ ਮੀਡੀਆ ਅਤੇ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਕੋਈ ਵੀ ਖ਼ਬਰ ਪ੍ਰਕਾਸ਼ਤ ਜਾਂ ਪ੍ਰਸਾਰਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੂਰੀ ਪੁਸ਼ਟੀ ਕੀਤੀ ਜਾਵੇ।
ਇਸ ਦੇ ਨਾਲ ਹੀ ਜਲੰਧਰ ਦਿਹਾਤੀ ਪੁਲਿਸ ਨੇ ਦੁਖੀ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਦੁਖਦਾਈ ਸਮੇਂ ਵਿੱਚ ਪੁਲਿਸ ਪਰਿਵਾਰ ਦੇ ਨਾਲ ਖੜੀ ਹੈ।

Vinkmag ad
Share Our Daily Posts

News Desk

Read Previous

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

Read Next

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ: ਜੱਸਾ ਲੰਬੜਦਾਰ ਨੇ ਲਾਇਸੈਂਸੀ ਰਿਵਾਲਵਰ ਨਾਲ ਦੋ ਗੋਲੀਆਂ ਮਾਰ ਕੇ ਮਨੋਜ ਕੁਮਾਰ ਦੀ ਕੀਤੀ ਹੱਤਿਆ