Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ: ਜੱਸਾ ਲੰਬੜਦਾਰ ਨੇ ਲਾਇਸੈਂਸੀ ਰਿਵਾਲਵਰ ਨਾਲ ਦੋ ਗੋਲੀਆਂ ਮਾਰ ਕੇ ਮਨੋਜ ਕੁਮਾਰ ਦੀ ਕੀਤੀ ਹੱਤਿਆ

ਫਿਲੌਰ : ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਫਿਲੌਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਉਣ ਨਾਲ ਦੂਜੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਅੱਜ ਮਿਤੀ 14 ਮਾਰਚ 2026 ਨੂੰ ਸ਼ਾਮ ਕਰੀਬ 5:25 ਵਜੇ, ਜਸਪ੍ਰੀਤ ਸਿੰਘ ਉਰਫ਼ ਜੱਸਾ ਲੰਬੜਦਾਰ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਘੁੜਕਾ, ਥਾਣਾ ਗੁਰਾਇਆ ਅਤੇ ਮਨੋਜ ਕੁਮਾਰ ਪੁੱਤਰ ਰਾਏ ਸਰਨ ਵਾਸੀ ਪਿੰਡ ਹਸਨਪੁਰ, ਥਾਣਾ ਪਿਪਲਾ, ਜ਼ਿਲ੍ਹਾ ਮੋਤੀਹਾਰੀ (ਬਿਹਾਰ) ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਹੋ ਗਈ। ਤਕਰਾਰ ਕੁਝ ਹੀ ਸਮੇਂ ਵਿੱਚ ਵਧ ਕੇ ਝਗੜੇ ਵਿੱਚ ਤਬਦੀਲ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਝਗੜੇ ਦੌਰਾਨ ਜਸਪ੍ਰੀਤ ਸਿੰਘ ਉਰਫ਼ ਜੱਸਾ ਲੰਬੜਦਾਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਮਨੋਜ ਕੁਮਾਰ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਮਨੋਜ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਸਬ-ਡਿਵੀਜ਼ਨ ਫਿਲੌਰ ਪੁਲਿਸ ਫੋਰਸ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮੌਕੇ ਤੋਂ ਦੋਸ਼ੀ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪਿੰਡ ਉਧੋਵਾਲ ਦੇ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਨਹੀਂ ਹੋਈ — ਜਲੰਧਰ ਦਿਹਾਤੀ ਪੁਲਿਸ ਦਾ ਸਪਸ਼ਟੀਕਰਨ

Read Next

ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਅਤੇ ਸੰਗਰਾਂਦ ਦਾ ਦਿਹਾੜਾ ਗੁਰਬਾਣੀ ਕੀਰਤਨ ਨਾਲ ਮਨਾਇਆ