Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਅਤੇ ਸੰਗਰਾਂਦ ਦਾ ਦਿਹਾੜਾ ਗੁਰਬਾਣੀ ਕੀਰਤਨ ਨਾਲ ਮਨਾਇਆ

ਜਲੰਧਰ : ਕੰਵਲਜੀਤ ਸਿੰਘ ਮੱਕੜ  — ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਚੇਤ ਮਹੀਨੇ ਦੀ ਸੰਗਰਾਂਦ ਦੇ ਨਾਲ-ਨਾਲ ਨਵੇਂ ਸਾਲ ਦੇ ਆਗਮਨ ਦਾ ਪਾਵਨ ਦਿਹਾੜਾ ਸਾਧ ਸੰਗਤ ਵੱਲੋਂ ਬੜੀ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ। ਇਸ ਪਵਿੱਤਰ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰਬਾਣੀ ਨਾਲ ਜੁੜਨ ਦਾ ਸੁਅਵਸਰ ਪ੍ਰਾਪਤ ਕੀਤਾ।
ਸਵੇਰੇ ਅੰਮ੍ਰਿਤ ਵੇਲੇ ਨਿਤਨੇਮ ਦੇ ਪਾਠ ਤੋਂ ਬਾਅਦ ਠੀਕ 6:45 ਵਜੇ ਖਾਲਸਾ ਪੰਥ ਦੇ ਸਿਰਜਣਾ ਦਿਵਸ ਦੇ ਸਬੰਧ ਵਿੱਚ ਸਹਿਜ ਪਾਠ ਦਾ ਆਰੰਭ ਕੀਤਾ ਗਿਆ। ਇਹ ਸਹਿਜ ਪਾਠ ਲਗਾਤਾਰ ਚਲਦੇ ਹੋਏ 14 ਅਪ੍ਰੈਲ 2026 ਨੂੰ ਖਾਲਸਾ ਪੰਥ ਦੇ ਸਿਰਜਣਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸੰਪੂਰਣ ਕੀਤਾ ਜਾਵੇਗਾ।
ਸ਼ਾਮ ਸਮੇਂ ਸੰਗਰਾਂਦ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸਭ ਤੋਂ ਪਹਿਲਾਂ ਸੰਗਤਾਂ ਨੇ ਇਕੱਠੇ ਹੋ ਕੇ ਸੋਦਰੁ ਰਹਿਰਾਸ ਸਾਹਿਬ ਦਾ ਪਾਠ ਕੀਤਾ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਭਾਈ ਸਾਹਿਬ ਭਾਈ ਹਰਮਨਪ੍ਰੀਤ ਸਿੰਘ ਜੀ ਅਤੇ ਉਹਨਾਂ ਦੇ ਰਾਗੀ ਜਥੇ ਨੇ ਸ਼ਾਮ 7:15 ਤੋਂ 8:15 ਵਜੇ ਤੱਕ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ ਅਤੇ ਗੁਰਬਾਣੀ ਦੇ ਸੁਰੀਲੇ ਸ਼ਬਦਾਂ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਪਾਵਨ ਦਿਹਾੜੇ ‘ਤੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਪਹੁੰਚੀਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤਾਂ ਵੱਲੋਂ ਘਰਾਂ ਤੋਂ ਪ੍ਰਸ਼ਾਦੇ ਦੀ ਸੇਵਾ ਕਰਕੇ ਲਿਆਂਦੀ ਗਈ, ਜਦਕਿ ਦਾਲ-ਸਬਜ਼ੀ ਆਦਿ ਦੀ ਸੇਵਾ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਸੰਗਤਾਂ ਨੂੰ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।
ਇਸ ਤਰ੍ਹਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਅਤੇ ਸੰਗਰਾਂਦ ਦਾ ਇਹ ਪਵਿੱਤਰ ਦਿਹਾੜਾ ਸੰਗਤਾਂ ਵੱਲੋਂ ਬੜੀ ਸ਼ਰਧਾ, ਪ੍ਰੇਮ ਅਤੇ ਗੁਰਬਾਣੀ ਨਾਲ ਜੁੜ ਕੇ ਮਨਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਅਗਲੇ ਧਾਰਮਿਕ ਸਮਾਗਮਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ

Vinkmag ad
Share Our Daily Posts

News Desk

Read Previous

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ: ਜੱਸਾ ਲੰਬੜਦਾਰ ਨੇ ਲਾਇਸੈਂਸੀ ਰਿਵਾਲਵਰ ਨਾਲ ਦੋ ਗੋਲੀਆਂ ਮਾਰ ਕੇ ਮਨੋਜ ਕੁਮਾਰ ਦੀ ਕੀਤੀ ਹੱਤਿਆ

Read Next

ਜਲੰਧਰ ਹਾਈਟਸ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ